'ਆਪ' ਦੇ ਇਲਜ਼ਾਮਾਂ ਖ਼ਿਲਾਫ਼ LG ਵੱਲੋਂ ਜਾਂਚ ਦੇ ਆਦੇਸ਼, ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਕਰੇਗੀ ਜਾਂਚ
Published : Feb 7, 2025, 2:03 pm IST
Updated : Feb 7, 2025, 2:03 pm IST
SHARE ARTICLE
LG VK Saxena orders inquiry against 'AAP' allegations
LG VK Saxena orders inquiry against 'AAP' allegations

ਕੇਜਰੀਵਾਲ ਤੇ ਮੁਕੇਸ਼ ਅਹਿਲਾਵਤ ਦੇ ਘਰ ਟੀਮ ਰਵਾਨਾ

ਦੇਸ਼ ਦੀ ਰਾਜਧਾਨੀ ਦਿੱਲੀ ਦੀ ਰਾਜਨੀਤੀ ਵਿੱਚ ਵੱਡੀ ਹਲਚਲ ਹੈ। 'ਆਪ' ਆਗੂਆਂ ਵੱਲੋਂ ਭਾਜਪਾ ਵੱਲੋਂ ਕਾਲਾਂ ਆਉਣ ਅਤੇ 15 ਕਰੋੜ ਰੁਪਏ ਦੀ ਪੇਸ਼ਕਸ਼ ਕਰਨ ਦੇ ਦਾਅਵਿਆਂ ਦੀ ਜਾਂਚ ਦੇ ਹੁਕਮ ਹੋ ਗਏ ਹਨ। ਦਿੱਲੀ ਦੇ ਐਲਜੀ ਵੀਕੇ ਸਕਸੈਨਾ ਦੇ ਆਦੇਸ਼ਾਂ ਤੋਂ ਬਾਅਦ ਏਸੀਬੀ ਦੀ ਟੀਮ 'ਆਪ' ਨੇਤਾਵਾਂ ਅਰਵਿੰਦ ਕੇਜਰੀਵਾਲ, ਸੰਜੇ ਸਿੰਘ ਅਤੇ ਮੁਕੇਸ਼ ਅਹਲਾਵਤ ਦੇ ਘਰ ਲਈ ਰਵਾਨਾ ਹੋ ਗਈ ਹੈ।

ਐਲਜੀ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏ.ਸੀ.ਬੀ.) ਰਾਹੀਂ ਪੂਰੀ ਜਾਂਚ ਕਰਵਾਈ ਜਾਵੇ।
ਦਿੱਲੀ ਭਾਜਪਾ ਦੇ ਜਨਰਲ ਸਕੱਤਰ ਵਿਸ਼ਨੂੰ ਮਿੱਤਲ ਨੇ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਪੱਤਰ ਲਿਖ ਕੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਅਤੇ ਕਿਸੇ ਹੋਰ ਜਾਂਚ ਏਜੰਸੀ ਨੂੰ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਕਿ ਅਰਵਿੰਦ ਕੇਜਰੀਵਾਲ ਅਤੇ ਸੰਜੇ ਸਿੰਘ ਵੱਲੋਂ 'ਆਪ' ਦੇ 7 ਮੌਜੂਦਾ ਵਿਧਾਇਕਾਂ ਨੂੰ 15 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ਾਂ ਦੇ ਸਬੰਧ ਵਿੱਚ ਮਾਮਲਾ ਦਰਜ ਕੀਤੀ ਜਾਵੇ ਅਤੇ ਜਾਂਚ ਕੀਤੀ ਜਾਵੇ।

ਦਿੱਲੀ 'ਚ ਵਿਧਾਨ ਸਭਾ ਚੋਣਾਂ 'ਚ ਵੋਟਿੰਗ ਤੋਂ ਇਕ ਦਿਨ ਬਾਅਦ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ 'ਆਪ' ਦੇ 7 ਵਿਧਾਇਕਾਂ ਦੇ ਫ਼ੋਨ ਆਏ ਸਨ ਅਤੇ ਉਨ੍ਹਾਂ ਨੂੰ 15 ਕਰੋੜ ਰੁਪਏ ਦਾ ਆਫ਼ਰ ਦਿੱਤਾ ਗਿਆ ਸੀ।  ‘ਆਪ’ ਆਗੂ ਨੇ ਦਾਅਵਾ ਕੀਤਾ ਕਿ ਭਾਜਪਾ ਨੇ ਦਿੱਲੀ ਵਿੱਚ ਆਪਣਾ ਅਪਰੇਸ਼ਨ ਲੋਟਸ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਨਾਂ 'ਤੇ ਸਬੂਤ ਵੀ ਸਾਂਝੇ ਕਰਾਂਗੇ।

ਸੰਜੇ ਸਿੰਘ ਨੇ ਕਿਹਾ, 'ਆਪ' ਦੇ ਸੱਤ ਵਿਧਾਇਕਾਂ ਨੂੰ ਭਾਜਪਾ ਤੋਂ ਫ਼ੋਨ ਆਏ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਛੱਡਣ ਅਤੇ ਭਾਜਪਾ 'ਚ ਸ਼ਾਮਲ ਹੋਣ ਲਈ 15 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ... ਅਸੀਂ ਵਿਧਾਇਕਾਂ ਨੂੰ ਅਜਿਹੀਆਂ ਆਡੀਓ ਕਾਲਾਂ ਰਿਕਾਰਡ ਕਰਨ ਅਤੇ ਇਸ ਬਾਰੇ ਸ਼ਿਕਾਇਤ ਕਰਨ ਲਈ ਕਿਹਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਉਨ੍ਹਾਂ ਨੂੰ ਮਿਲੇ ਤਾਂ ਗੁਪਤ ਕੈਮਰੇ ਨਾਲ ਉਸ ਦੀ ਵੀਡੀਓ ਬਣਾ ਲਵੋ। ਭਾਜਪਾ ਨੇ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਹੀ ਆਪਣੀ ਹਾਰ ਮੰਨ ਲਈ ਹੈ ਅਤੇ ਦੇਸ਼ ਦੇ ਬਾਕੀ ਹਿੱਸਿਆਂ ਵਾਂਗ ਦਿੱਲੀ ਵਿੱਚ ਵੀ ਭਾਜਪਾ ਨੇ ਪਾਰਟੀਆਂ ਤੋੜਨ ਦੀ ਰਾਜਨੀਤੀ ਸ਼ੁਰੂ ਕਰ ਦਿੱਤੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement