
ਵਿਕਰਮਜੀਤ ਸਿੰਘ ਸਾਹਨੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਰਾਜ ਸਭਾ 'ਚ ਕੀਤੀ ਪ੍ਰਧਾਨਗੀ
Punjabi News: ਅੱਜ ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਦੇ ਇਜਲਾਸ ਦੀ ਪ੍ਰਧਾਨਗੀ ਕਰਨ ਦਾ ਦੁਰਲੱਭ ਸਨਮਾਨ ਮਿਲਿਆ।
ਇਸ ਬਾਰੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਜਾਣਕਾਰੀ ਦਿੱਤੀ। ਮੰਨਿਆ ਜਾ ਰਿਹਾ ਹੈ ਕਿ ਰਾਜ ਸਭਾ ਦੀ ਕਾਰਵਾਈ ਚਲਾਉਣ ਵਾਲੇ ਉਹ ਪਹਿਲੇ ਸਿੱਖ ਬਣ ਗਏ ਹਨ।
ਆਪਣੀ ਸੋਸ਼ਲ ਮੀਡੀਆ ਪੋਸਟ ਵਿਚ ਸਾਹਨੀ ਨੇ ਲਿਖਿਆ ਕਿ ਅੱਜ ਮੇਰੇ ਸੰਸਦੀ ਸਫ਼ਰ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਰਿਹਾ ਕਿਉਂਕਿ ਮੈਂ ਪਹਿਲੀ ਵਾਰ ਰਾਜ ਸਭਾ ਦੀ ਪ੍ਰਧਾਨਗੀ ਕੀਤੀ ਅਤੇ ਕਾਰਵਾਈ ਚਲਾਈ। ਇਹ ਇੱਕ ਜ਼ਿੰਮੇਵਾਰੀ ਅਤੇ ਸਾਡੇ ਲੋਕਤੰਤਰ ਦੀ ਸੇਵਾ ਕਰਨ ਦਾ ਮੌਕਾ ਦੋਵੇਂ ਹਨ।
ਉਨ੍ਹਾਂ ਅੱਗੇ ਲਿਖਿਆ ਕਿ ਭਾਰਤ ਦੇ ਉਪ ਰਾਸ਼ਟਰਪਤੀ ਦੁਆਰਾ ਮੇਰੇ ਵਿੱਚ ਰੱਖੇ ਗਏ ਵਿਸ਼ਵਾਸ ਲਈ ਧੰਨਵਾਦੀ ਹਾਂ। ਮੈਂ ਸਾਡੀ ਲੋਕਤੰਤਰੀ ਪ੍ਰਕਿਰਿਆ ਦੀ ਅਖੰਡਤਾ ਨੂੰ ਕਾਇਮ ਰੱਖਣ ਲਈ ਵਚਨਬੱਧ ਹਾਂ।