
ਰੱਖਿਆ ਮੰਤਰੀ ਨਿਰਮਲਾ ਸੀਤਾਰਾਮਨ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਬਾਲਾ.......
ਚੇਨਈ: ਰੱਖਿਆ ਮੰਤਰੀ ਨਿਰਮਲਾ ਸੀਤਾਰਾਮਨ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਬਾਲਾਕੋਟ 'ਚ ਫੌਜੀ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਸਪਸ਼ਟ ਕੀਤਾ ਹੈ ਕਿ ਬਾਲਾਕੋਟ ਹਵਾਈ ਹਮਲੇ 'ਫੌਜੀ ਕਾਰਵਾਈ ਨਹੀਂ' ਸੀ ਕਿਉਂਕਿ ਇਹਨਾਂ ਹਮਲਿਆਂ ਕਾਰਨ ਆਮ ਨਾਗਰਿਕਾਂ ਦਾ ਕੋਈ ਨੁਕਸਾਨ ਨਹੀਂ ਹੋਇਆ।
Defence Minister Nirmala Sitharaman
ਯਾਦ ਰਹੇ 14 ਫਰਵਰੀ ਦੇ ਪੁਲਵਾਮਾ ਹਮਲੇ ਤੋਂ ਬਾਅਦ 26 ਫਰਵਰੀ ਨੂੰ ਭਾਰਤੀ ਹਵਾਈ ਸੈਨਾ ਵੱਲੋਂ ਪਾਕਿਸਤਾਨ ਵਿਚ ਜੈਸ਼-ਏ-ਮੁਹੰਮਦ ਦੇ ਕੈਂਪ ਨੂੰ ਹਵਾਈ ਹਮਲੇ ਰਾਹੀਂ ਨਸ਼ਟ ਕਰਨ ਦਾ ਦਾਅਵਾ ਕੀਤਾ ਗਿਆ ਸੀ। ਇਸ ਮਗਰੋਂ ਬੀਜੇਪੀ ਨੇ ਦਾਅਵਾ ਕੀਤਾ ਕਿ ਇਸ ਹਮਲੇ ਨਾਲ ਪਾਕਿਸਤਾਨ ਤੋਂ ਬਦਲਾ ਲੈ ਲਿਆ ਹੈ।
ਹੁਣ ਰੱਖਿਆ ਮੰਤਰੀ ਨੇ ਫੌਜੀ ਕਾਰਵਾਈ ਤੋਂ ਇਨਕਾਰ ਕੀਤਾ ਹੈ। ਸੀਤਾਰਾਮਨ ਨੇ ਇਹ ਵੀ ਦਾਅਵਾ ਕੀਤਾ ਕਿ ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਹਵਾਈ ਹਮਲੇ ਵਿਚ ਮਰਨ ਵਾਲਿਆਂ ਦੀ ਗਿਣਤੀ ਨਹੀਂ ਦਿੱਤੀ ਸੀ ਬਲਕਿ ਉਹਨਾਂ ਨੇ ਕੇਵਲ ਬਿਆਨ ਦਿੱਤਾ ਸੀ, ਜੋ ਸਰਕਾਰ ਦਾ ਸਟੈਂਡ ਹੈ।
ਗੋਖਲੇ ਨੇ ਪਿਛਲੇ ਮੰਗਲਵਾਰ ਕਿਹਾ ਸੀ ਕਿ ਬਾਲਾਕੋਟ ਵਿਚ ਜੈਸ਼-ਏ-ਮੁਹੰਮਦ ਦੇ ਟਰੇਨਿੰਗ ਕੈਂਪ ’ਤੇ ਗੈਰ-ਫ਼ੌਜੀ ਤੇ ਇਹਤਿਆਤੀ ਹਵਾਈ ਹਮਲੇ ਕੀਤੇ ਗਏ, ਜਿਸ ਵਿਚ ‘ਵੱਡੀ ਗਿਣਤੀ’ ਦਹਿਸ਼ਤਗਰਦ, ਟੇ੍ਰ੍ਨਰ ਤੇ ਸੀਨੀਅਰ ਕਮਾਂਡਰ ਮਾਰੇ ਗਏ।