ਫੇਸਬੁੱਕ 'ਤੇ ਵੀ ਪਈ ਕੋਰੋਨਾ ਵਾਇਰਸ ਦੀ ਮਾਰ...ਲੱਗਿਆ ਤਾਲਾ
Published : Mar 7, 2020, 11:48 am IST
Updated : Mar 7, 2020, 1:01 pm IST
SHARE ARTICLE
Facebook London Office
Facebook London Office

ਈ-ਮੇਲ ਦੁਆਰਾ ਜਾਰੀ ਬਿਆਨ ਵਿਚ ਉਹਨਾਂ ਕਿਹਾ ਕਿ ਉਹਨਾਂ ਨੇ ਸਫ਼ਾਈ...

ਨਵੀਂ ਦਿੱਲੀ: ਕੋਰੋਨਾਵਾਇਰਸ ਕਰ ਕੇ ਫੇਸਬੁੱਕ ਨੇ ਲੰਡਨ ਅਤੇ ਸਿੰਘਾਪੁਰ ਆਫਿਸ ਦੇ ਕੁੱਝ ਹਿੱਸਿਆਂ ਨੂੰ ਸਫ਼ਾਈ ਲਈ ਬੰਦ ਕਰ ਦਿੱਤਾ ਹੈ। ਇਹ ਕਦਮ ਸਿੰਘਾਪੁਰ ਵਿਚ ਇਕ ਕਰਮਚਾਰੀ ਦੇ ਕੋਰੋਨਾਵਾਇਰਸ ਨਾਲ ਪੀੜਤ ਹੋਣ ਤੋਂ ਬਾਅਦ ਚੁੱਕਿਆ ਗਿਆ ਹੈ। ਕੰਪਨੀ ਦੇ ਬੁਲਾਰੇ ਨੇ ਦਸਿਆ ਕਿ ਸਿੰਘਾਪੁਰ ਸਥਿਤ ਮਰੀਨਾ ਵਨ ਆਫਿਸ ਵਿਚ ਸ਼ੁੱਕਰਵਾਰ ਨੂੰ ਇਕ ਕਰਮਚਾਰੀ ਨੂੰ ਕੋਰੋਨਾਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ।

PhotoPhoto

ਈ-ਮੇਲ ਦੁਆਰਾ ਜਾਰੀ ਬਿਆਨ ਵਿਚ ਉਹਨਾਂ ਕਿਹਾ ਕਿ ਉਹਨਾਂ ਨੇ ਸਫ਼ਾਈ ਲਈ ਤਤਕਾਲ ਪ੍ਰਭਾਵਿਤ ਹਿੱਸਿਆਂ ਨੂੰ ਬੰਦ ਕਰ ਦਿੱਤਾ ਹੈ ਅਤੇ ਕਰਮਚਾਰੀਆਂ ਨੂੰ 13 ਮਾਰਚ ਤਕ ਘਰ ਤੋਂ ਕੰਮ ਕਰਨ ਦੀ ਸਲਾਹ ਦਿੱਤੀ ਹੈ। ਬੁਲਾਰੇ ਅਨੁਸਾਰ ਸੰਕਰਮਿਤ ਕਰਮਚਾਰੀ 24 ਤੋਂ 26 ਫਰਵਰੀ ਤੱਕ ਲੰਡਨ ਦੇ ਦਫਤਰ ਗਿਆ ਸੀ। ਇਸ ਲਈ, ਸੋਮਵਾਰ ਤੱਕ ਲੰਡਨ ਦੇ ਦਫਤਰ ਨੂੰ ਵੀ ਸਖਤ ਸਫਾਈ ਲਈ ਬੰਦ ਕਰ ਦਿੱਤਾ ਗਿਆ ਹੈ ਅਤੇ ਉਦੋਂ ਤੱਕ ਕਰਮਚਾਰੀ ਘਰੋਂ ਕੰਮ ਕਰਨਗੇ।

 

ਅਗਲੇ ਆਦੇਸ਼ਾਂ ਤੱਕ ਫੇਸਬੁੱਕ ਨੇ ਪਹਿਲਾਂ ਹੀ ਆਪਣਾ ਸ਼ੰਘਾਈ PhotoPhotoਦਫਤਰ ਬੰਦ ਕਰ ਦਿੱਤਾ ਹੈ। ਇਟਲੀ ਅਤੇ ਦੱਖਣੀ ਕੋਰੀਆ ਵਿਚ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਦੀ ਸਲਾਹ ਦਿੱਤੀ ਗਈ ਹੈ, ਸੈਨ ਫ੍ਰਾਂਸਿਸਕੋ ਖਾੜੀ ਦੇ ਇਲਾਕੇ ਦੇ ਦਫਤਰ ਵਿਚ ਕਰਮਚਾਰੀਆਂ ਤੋਂ ਇਲਾਵਾ ਸ਼ੁੱਕਰਵਾਰ ਨੂੰ ਘਰ ਤੋਂ ਕੰਮ ਕਰਨ ਦੀ ਸਿਫਾਰਸ਼ ਵੀ ਕੀਤੀ ਗਈ ਸੀ। ਚੀਨ ਵਿਚ ਕੋਰੋਨਾਵਾਇਰਸ ਕਾਰਨ 28 ਹੋਰ ਲੋਕ ਆਪਣੀ ਜਾਨ ਗੁਆ ਚੁੱਕੇ ਹਨ।

London OfficeLondon Office

ਕੁਲ ਮਰਨ ਵਾਲਿਆਂ ਦੀ ਗਿਣਤੀ 3070 ਹੋ ਗਈ ਹੈ। ਇਸ ਦੇ ਨਾਲ ਹੀ, ਭਾਰਤ ਵਿਚ ਬਹੁਤ ਸਾਰੇ ਲੋਕ ਇਸ ਨਾਲ ਸੰਕਰਮਿਤ ਵੀ ਪਾਏ ਗਏ ਹਨ। ਕਿਹਾ ਜਾਂਦਾ ਹੈ ਕਿ ਲਗਭਗ 31 ਲੋਕ ਕੋਰੋਨਾਵਾਇਰਸ ਤੋਂ ਸੰਕਰਮਿਤ ਹਨ। ਹੋਲੀ ਦੇ ਕਈ ਪ੍ਰੋਗਰਾਮਾਂ ਨੂੰ ਕੋਰੋਨਾਵਾਇਰਸ ਕਾਰਨ ਰੱਦ ਕਰ ਦਿੱਤਾ ਗਿਆ ਹੈ ਜਦਕਿ ਦਿੱਲੀ ਦਾ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ।

London OfficeLondon Office

ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਰਾਜਸਥਾਨ, ਛੱਤੀਸਗੜ, ਪੁਡੂਚੇਰੀ, ਪੰਜਾਬ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨੂੰ ਕੋਰੋਨਾਵਾਇਰਸ 'ਤੇ ਇਕ ਪੱਤਰ ਲਿਖਿਆ ਹੈ। ਸੋਨੀਆ ਗਾਂਧੀ ਨੇ ਰਾਜ ਸਰਕਾਰਾਂ ਨੂੰ ਕੋਰੋਨਵਾਇਰਸ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕਣ ਦੀ ਅਪੀਲ ਕੀਤੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement