
ਉਹਨਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਹੈ ਕਿ ਜਾਨੀ, ਪਸ਼ੂ ਅਤੇ ਮਕਾਨ ਨੁਕਸਾਨ ਨਾਲ...
ਨਵੀਂ ਦਿੱਲੀ: ਦਿੱਲੀ, ਯੂਪੀ, ਹਰਿਆਣਾ, ਪੰਜਾਬ, ਰਾਜਸਥਾਨ ਸਮੇਤ ਪੂਰੇ ਉੱਤਰ ਭਾਰਤ ਵਿਚ ਬੇਮੌਸਮ ਬਾਰਿਸ਼ ਅਤੇ ਗੜਿਆਂ ਨੇ ਕਿਸਾਨਾਂ ਦਾ ਹਾਲ ਬੇਹਾਲ ਕਰ ਦਿੱਤਾ ਹੈ। ਕਈ ਰਾਜਾਂ ਵਿਚ ਹਜ਼ਾਰਾਂ ਹੈਕਟੇਅਰ ਫ਼ਸਲ ਬਰਬਾਦ ਹੋ ਗਈ ਹੈ। ਬਾਰਿਸ਼ ਕਾਰਨ ਕਣਕ ਅਤੇ ਸਰ੍ਹੋਂ ਦੀ ਖੜ੍ਹੀ ਫ਼ਸਲ ਨੂੰ ਬਹੁਤ ਜ਼ਿਆਦਾ ਨੁਕਸਾਨ ਪਹੁੰਚਿਆ ਹੈ। ਪੰਜਾਬ ਵਿਚ ਗੜੇ ਪੈਣ ਨਾਲ ਖੜ੍ਹੀ ਫ਼ਸਲ ਖੇਤਾਂ ਵਿਚ ਵਿਛ ਗਈ ਹੈ।
Rain
ਜ਼ਿਆਦਾਤਰ ਇਲਾਕਿਆਂ ਵਿਚ ਬਾਰਿਸ਼ ਨਾਲ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਇਕ ਮਕਾਨ ਦੀ ਛੱਤ ਡਿੱਗਣ ਨਾਲ ਇਕ ਪਰਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਦਰਅਸਲ ਕਣਕ ਦੀ ਫ਼ਸਲ ਕੁੱਝ ਦਿਨਾਂ ਵਿਚ ਵੱਢੀ ਜਾਂਦੀ ਪਰ ਹੁਣ ਬੇਮੌਸਮ ਬਾਰਿਸ਼ ਨੇ ਸਭ ਕੁੱਝ ਬਰਬਾਦ ਕਰ ਦਿੱਤਾ ਹੈ। ਤੇਜ਼ ਹਵਾਵਾਂ ਅਤੇ ਗੜਿਆਂ ਕਾਰਨ ਖੜ੍ਹੀ ਫ਼ਸਲ ਖੇਤਾਂ ਵਿਚ ਵਿਛ ਗਈ ਹੈ।
Farmer
ਕਿਸਾਨਾਂ ਦਾ ਕਹਿਣਾ ਹੈ ਕਿ ਬੇਮੌਸਮ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਫ਼ਸਲ ਬਰਬਾਦ ਹੋਣ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਖੇਤੀ ਮਾਹਰਾਂ ਦਾ ਕਹਿਣਾ ਹੈ ਕਿ ਹਵਾ ਅਤੇ ਬਾਰਿਸ਼ ਨਾਲ ਕਣਕ ਦੀ ਫ਼ਸਲ ਨੂੰ ਵੀਹ ਫ਼ੀ ਸਦੀ ਨੁਕਸਾਨ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।
Farmer
ਦਸ ਦਈਏ ਕਿ ਅੰਕੜਿਆਂ ਅਨੁਸਾਰ ਯੂਪੀ ਵਿਚ ਇਕ ਤੋਂ ਛੇ ਮਾਰਚ ਤਕ ਗੜਿਆਂ ਨਾਲ ਸੱਤ ਜ਼ਿਲ੍ਹਿਆਂ ਵਿਚ 2,37,374 ਕਿਸਾਨਾਂ ਦੀ 1,72,001.8 ਹੈਕਟੇਅਰ ਫ਼ਸਲ ਪ੍ਰਭਾਵਿਤ ਹੋਈ ਹੈ। ਇਹਨਾਂ ਵਿਚੋਂ ਤਿੰਨ ਜ਼ਿਲ੍ਹੇ ਸੋਨਭਦਰ, ਜਾਲੌਨ ਅਤੇ ਸੀਤਾਪੁਰ ਵਿਚ 1819.32 ਹੈਕਟੇਅਰ ਖੇਤਰਫਲ ਵਿਚ 33 ਪ੍ਰਤੀਸ਼ਤ ਤੋਂ ਵਧ ਫ਼ਸਲ ਨੁਕਸਾਨੀ ਜਾਣ ਦੀ ਖਬਰ ਸਾਹਮਣੇ ਆਈ ਹੈ।
Rain
ਮੁਰਾਦਾਬਾਦ ਜ਼ਿਲ੍ਹੇ ਵਿਚ ਬਾਰਿਸ਼ ਦੇ ਨਾਲ ਹੀ ਚੱਲੀ ਹਵਾ ਨੇ ਕਿਸਾਨਾਂ ਦੀ ਕਣਕ ਦੀ ਫ਼ਸਲ ਨੂੰ ਵਧ ਨੁਕਸਾਨ ਪਹੁੰਚਾਇਆ ਹੈ। ਮੇਰਠ ਵਿਚ ਵੀ ਤੇਜ਼ ਹਵਾਵਾਂ ਦੇ ਚਲਣ ਨਾਲ ਸਰ੍ਹੋਂ ਅਤੇ ਕਣਕ ਦੀ ਫ਼ਸਲ ਵਿਛ ਗਈ ਹੈ। ਕਿਸਾਨਾਂ ਦੀ ਫ਼ਸਲ ਬਰਬਾਦ ਹੋਣ ਤੋਂ ਬਾਅਦ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਪ੍ਰਦੇਸ਼ ਦੇ ਜ਼ਿਲ੍ਹਿਆਂ ਵਿਚ ਬੇਮੌਸਮ ਬਾਰਿਸ਼ ਅਤੇ ਗੜਿਆਂ ਨਾਲ ਪ੍ਰਭਾਵਿਤ ਲੋਕਾਂ ਨੂੰ ਤਤਕਾਲ ਰਾਹਤ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਹਨ।
Rain
ਉਹਨਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਹੈ ਕਿ ਜਾਨੀ, ਪਸ਼ੂ ਅਤੇ ਮਕਾਨ ਨੁਕਸਾਨ ਨਾਲ ਪ੍ਰਭਾਵਿਤ ਵਿਅਕਤੀਆਂ ਨੂੰ 24 ਘੰਟਿਆਂ ਦੇ ਅੰਦਰ ਸਹਾਇਤਾ ਰਾਸ਼ੀ ਉਪਲੱਬਧ ਕਰਵਾ ਦਿੱਤੀ ਜਾਵੇ। ਰਾਜਸਥਾਨ ਵਿਚ ਬਾਰਿਸ਼, ਤੇਜ਼ ਹਵਾਵਾਂ ਅਤੇ ਗੜਿਆਂ ਨਾਲ 33 ਫ਼ੀ ਸਦੀ ਫ਼ਸਲ ਬਰਬਾਦ ਹੋ ਗਈ ਹੈ। ਆਪਦਾ ਪ੍ਰਬੰਧਨ ਅਤੇ ਰਾਹਤ ਮੰਤਰੀ ਭੰਵਰ ਲਾਲ ਮੇਘਵਾਲ ਨੇ ਕਿਹਾ ਕਿ ਨੁਕਸਾਨ ਦਾ ਸਹੀ ਮੁਲਾਂਕਣ ਅਗਲੇ 10 ਤੋਂ 15 ਦਿਨਾਂ ਵਿਚ ਪੂਰਾ ਕਰ ਲਿਆ ਜਾਵੇਗਾ।
Farmer
ਮੰਤਰੀ ਨੇ ਇਹ ਵੀ ਕਿਹਾ ਕਿ ਬਿਜਲੀ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ। ਹਰਿਆਣਾ ਦੀ ਗੱਲ ਕਰੀਏ ਤਾਂ ਸਰਗਰਮ ਪੱਛਮੀ ਪਰੇਸ਼ਾਨੀ ਕਾਰਨ ਰਾਜ ਦੇ ਸੱਤ ਜ਼ਿਲ੍ਹਿਆਂ ਵਿੱਚ ਲਗਾਤਾਰ ਤੀਜੇ ਦਿਨ ਸ਼ੁੱਕਰਵਾਰ ਨੂੰ ਹੋਈ ਬਾਰਸ਼ ਅਤੇ ਗੜੇਮਾਰੀ ਨਾਲ ਲੱਖਾਂ ਹੈਕਟੇਅਰ ਵਿਚ ਸਰ੍ਹੋਂ, ਕਣਕ ਅਤੇ ਸਬਜ਼ੀਆਂ ਦੀ ਫਸਲਾਂ ਨੂੰ 50 ਤੋਂ 80 ਪ੍ਰਤੀਸ਼ਤ ਨੁਕਸਾਨ ਦੀ ਸੰਭਾਵਨਾ ਹੈ।
ਉੱਤਰਾਖੰਡ ਦੇ ਗੜਵਾਲ ਮੰਡਲ ਵਿਚ ਸ਼ੁੱਕਰਵਾਰ ਨੂੰ ਪੂਰੇ ਦਿਨ ਮੌਸਮ ਦਾ ਮਿਜਾਜ਼ ਵਿਗੜਿਆ ਰਿਹਾ। ਚਾਰੇ ਧਾਮਾਂ ਸਮੇਤ ਔਲੀ, ਹੇਮਕੁੰਟ ਸਾਹਿਬ ਅਤੇ ਉਚਾਈ ਵਾਲੇ ਇਲਾਕਿਆਂ ਵਿਚ ਬਰਫ਼ਬਾਰੀ ਅਤੇ ਹੇਠਲੇ ਇਲਾਕਿਆਂ ਵਿਚ ਬਾਰਿਸ਼ ਨਾਲ ਜਨਜੀਵਨ ਪ੍ਰਭਾਵਿਤ ਹੋਇਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।