ਖੇਤੀ ਕਾਨੂੰਨਾਂ ਖ਼ਿਲਾਫ਼ ਇਕ ਹੋਰ ਕਿਸਾਨ ਨੇ ਟਿਕਰੀ ਬਾਰਡਰ 'ਤੇ ਕੀਤੀ ਖੁਦਕੁਸ਼ੀ
Published : Mar 7, 2021, 3:45 pm IST
Updated : Mar 7, 2021, 3:45 pm IST
SHARE ARTICLE
farmer
farmer

ਰਾਜਬੀਰ ਕਾਫੀ ਦਿਨਾਂ ਤੋਂ ਕਿਸਾਨ ਅੰਦੋਲਨ 'ਚ ਲੰਗਰ ਦੀ ਸੇਵਾ 'ਚ ਜੁਟਿਆ ਸੀ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ 200 ਤੋਂ ਵੱਧ ਕਿਸਾਨਾਂ ਦੀ ਮੌਤਾਂ ਹੋ ਚੁੱਕਿਆ ਹਨ। ਇਸ ਵਿਚਕਾਰ ਅੱਜ ਇਕ ਹੋਰ ਕਿਸਾਨ ਦੇ ਮੌਤ ਦੀ ਖ਼ਬਰ ਮਿਲੀ ਹੈ। ਦੱਸਣਯੋਗ ਹੈ ਕਿ ਇਸ ਕਿਸਾਨ ਵੱਲੋਂ ਟਿਕਰੀ ਬਾਰਡਰ 'ਤੇ ਖੁਦਕੁਸ਼ੀ ਕਰ ਲਈ ਗਈ। ਇਹ ਕਿਸਾਨ ਹਰਿਆਣਾ ਦੇ ਬਹਾਦੁਰਗੜ੍ਹ ਦਾ ਰਹਿਣ ਵਾਲਾ ਹੈ।  

FarmerFarmer

ਮਿਲੀ ਜਾਣਕਾਰੀ ਦੇ ਮੁਤਾਬਕ ਇਸ ਕਿਸਾਨ ਨੇ ਕਸਾਰ ਸਰਵਿਸ ਰੋਡ ਕੋਲ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਮ੍ਰਿਤਕ ਕਿਸਾਨ ਦੀ ਪਛਾਣ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਪਿੰਡ ਦੇ ਰਹਿਣ ਵਾਲੇ ਰਾਜਬੀਰ ਵਜੋਂ ਹੋਈ ਹੈ। ਰਾਜਬੀਰ ਕਾਫੀ ਦਿਨਾਂ ਤੋਂ ਕਿਸਾਨ ਅੰਦੋਲਨ 'ਚ ਲੰਗਰ ਦੀ ਸੇਵਾ 'ਚ ਜੁਟਿਆ ਸੀ।ਰਾਜਬੀਰ ਨੇ ਇੱਕ ਸੁਸਾਈਡ ਨੋਟ ਵੀ ਲਿਖਿਆ ਹੈ। ਕਿਸਾਨ ਨੇ ਨੋਟ 'ਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਆਪਣੀ ਆਖਰੀ ਇੱਛਾ ਸਰਕਾਰ ਨਾਲ ਜਤਾਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement