
ਮਿਥੁਨ ਚੱਕਰਵਰਤੀ ਪ੍ਰਧਾਨ ਮੰਤਰੀ ਦੀ ਹਾਜ਼ਰੀ 'ਚ ਭਾਜਪਾ 'ਚ ਸ਼ਾਮਿਲ ਹੋ ਸਕਦੇ ਹਨ।
ਕੋਲਕਾਤਾ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਮਸ਼ਹੂਰ ਬ੍ਰਿਗੇਡ ਪਰੇਡ ਗਰਾਊਂਡ 'ਚ ਅੱਜ ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ 'ਤੇ ਸਾਰਿਆਂ ਦੀ ਨਿਗ੍ਹਾ ਟਿਕੀ ਹੈ। ਸੂਬੇ 'ਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਇਹ ਪਹਿਲੀ ਰੈਲੀ ਹੈ। ਸੂਤਰਾਂ ਦੇ ਮੁਤਾਬਿਕ 70 ਸਾਲਾ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਵੀ ਇਸ ਰੈਲੀ 'ਚ ਮੌਜੂਦ ਹੋਣਗੇ। ਕਿਹਾ ਜਾ ਰਿਹਾ ਹੈ ਕਿ ਮਿਥੁਨ ਚੱਕਰਵਰਤੀ ਪ੍ਰਧਾਨ ਮੰਤਰੀ ਦੀ ਹਾਜ਼ਰੀ 'ਚ ਭਾਜਪਾ 'ਚ ਸ਼ਾਮਿਲ ਹੋ ਸਕਦੇ ਹਨ।
mithun chakerbarti and pmmodi
ਦੱਸ ਦੇਈਏ ਕਿ ਬਾਲੀਵੁੱਡ ਅਭਿਨੇਤਾ ਅਤੇ ਟੀਐਮਸੀ ਤੋਂ ਰਾਜ ਸਭਾ ਦੇ ਸਾਬਕਾ ਸੰਸਦ ਮੈਂਬਰ ਮਿਥੁਨ ਚੱਕਰਵਰਤੀ ਅੱਜ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਟੇਜ ਸਾਂਝੇ ਕਰ ਸਕਦੇ ਹਨ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੋਇਆ ਹੈ ਕਿ ਕੀ ਬਾਲੀਵੁੱਡ ਸਟਾਰ ਮਿਥੁਨ ਚੱਕਰਵਰਤੀ ਅਗਾਮੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਲਈ ਪ੍ਰਚਾਰ ਕਰਨਗੇ ਜਾਂ ਨਹੀਂ।
bjp
ਇਹ ਕਿਆਸ ਲਗਾਏ ਜਾ ਰਹੇ ਹਨ ਕਿ ਮਿਥੁਨ ਭਾਜਪਾ ਦੀ ਟਿਕਟ ’ਤੇ ਚੋਣ ਲੜ ਸਕਦੇ ਹਨ। ਐਤਵਾਰ ਦੇ ਪ੍ਰੋਗਰਾਮ ਤੋਂ ਪਹਿਲਾਂ ਆਰਐਸਐਸ ਮੁਖੀ ਮੋਹਨ ਭਾਗਵਤ 16 ਫਰਵਰੀ ਨੂੰ ਮੁੰਬਈ ਸਥਿਤ ਆਪਣੇ ਬੰਗਲੇ ਦਾ ਦੌਰਾ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਸਨ। ਭਾਜਪਾ ਦੇ ਸੂਤਰਾਂ ਅਨੁਸਾਰ ਮਿਥੁਨ ਭਾਜਪਾ ਦੇ ਪ੍ਰਮੁੱਖ ਚਿਹਰਿਆਂ ਵਿਚ ਸ਼ਾਮਲ ਹੋਣਗੇ ਜੋ ਪੱਛਮੀ ਬੰਗਾਲ ਮਮਤਾ ਬੈਨਰਜੀ ਖਿਲਾਫ ਮੋਰਚਾ ਖੋਲ੍ਹਣਗੇ । ਪੱਛਮੀ ਬੰਗਾਲ ਵਿਚ ਭਾਜਪਾ ਦੇ ਉਪ ਪ੍ਰਧਾਨ ਜੈ ਪ੍ਰਕਾਸ਼ ਮਜੂਮਦਾਰ ਦੇ ਅਨੁਸਾਰ, ਮਿਥੁਨ ਚੱਕਰਵਰਤੀ ਬੰਗਾਲ ਦੇ ਉਨ੍ਹਾਂ ਮਹੱਤਵਪੂਰਨ ਲੋਕਾਂ ਵਿਚੋਂ ਇਕ ਹੈ ਜੋ ਰਾਜ ਦੀ ਮਮਤਾ ਸਰਕਾਰ ਦੇ ਸ਼ਾਸਨ ਬਾਰੇ ਚਿੰਤਤ ਹਨ।