PM ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਨਾਲ ਕਰੀਬ 35 ਮਿੰਟ ਤੱਕ ਕੀਤੀ ਗੱਲਬਾਤ
Published : Mar 7, 2022, 1:22 pm IST
Updated : Mar 7, 2022, 1:22 pm IST
SHARE ARTICLE
Indian PM Modi reportedly speaks with Ukrainian president
Indian PM Modi reportedly speaks with Ukrainian president

ਲਗਭਗ 35 ਮਿੰਟ ਤੱਕ ਚੱਲੀ ਗੱਲਬਾਤ ਦੌਰਾਨ ਦੋਵਾਂ ਨੇਤਾਵਾਂ ਨੇ ਪੂਰਬੀ ਯੂਰਪੀ ਦੇਸ਼ ਯੂਕਰੇਨ ਦੀ ਉੱਭਰ ਰਹੀ ਸਥਿਤੀ 'ਤੇ ਚਰਚਾ ਕੀਤੀ।

 

 

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨਾਲ ਗੱਲਬਾਤ ਕੀਤੀ ਅਤੇ ਲਗਭਗ 35 ਮਿੰਟ ਤੱਕ ਚੱਲੀ ਗੱਲਬਾਤ ਦੌਰਾਨ ਦੋਵਾਂ ਨੇਤਾਵਾਂ ਨੇ ਪੂਰਬੀ ਯੂਰਪੀ ਦੇਸ਼ ਯੂਕਰੇਨ ਦੀ ਉੱਭਰ ਰਹੀ ਸਥਿਤੀ 'ਤੇ ਚਰਚਾ ਕੀਤੀ।  ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ।

PM ModiPM Modi

ਦੋਵਾਂ ਨੇਤਾਵਾਂ ਵਿਚਾਲੇ ਇਹ ਗੱਲਬਾਤ ਅਜਿਹੇ ਸਮੇਂ 'ਚ ਹੋਈ ਹੈ ਜਦੋਂ ਭਾਰਤ ਰੂਸੀ ਹਮਲੇ ਦਾ ਸਾਹਮਣਾ ਕਰ ਰਹੇ ਯੂਕਰੇਨ ਤੋਂ ਵਿਦਿਆਰਥੀਆਂ ਸਮੇਤ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਸਿੱਧੀ ਗੱਲਬਾਤ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਤੋਂ ਭਾਰਤੀਆਂ ਨੂੰ ਕੱਢਣ ਲਈ ਯੂਕਰੇਨ ਸਰਕਾਰ ਵੱਲੋਂ ਕੀਤੀ ਮਦਦ ਲਈ ਜ਼ੇਲੇਨਸਕੀ ਦਾ ਧੰਨਵਾਦ ਕੀਤਾ।

Ukraine President Speaks With PM ModiUkraine President and PM Modi

ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਦੀ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤੀਆਂ ਨੂੰ ਕੱਢਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ 'ਚ ਮਦਦ ਜਾਰੀ ਰੱਖਣ। ਰੂਸ ਅਤੇ ਯੂਕਰੇਨ ਵਿਚਾਲੇ ਜੰਗ ਸ਼ੁਰੂ ਹੋਣ ਤੋਂ ਬਾਅਦ ਅੱਜ ਦੋਹਾਂ ਨੇਤਾਵਾਂ ਵਿਚਾਲੇ ਇਹ ਦੂਜੀ ਵਾਰਤਾ ਹੈ। ਇਸ ਤੋਂ ਪਹਿਲਾਂ ਦੋਹਾਂ ਨੇਤਾਵਾਂ ਨੇ 26 ਜਨਵਰੀ ਨੂੰ ਫੋਨ 'ਤੇ ਗੱਲਬਾਤ ਕੀਤੀ ਸੀ।

pm modiPM Modi

ਦੋਵਾਂ ਦੇਸ਼ਾਂ ਵਿਚਾਲੇ ਜੰਗ ਸ਼ੁਰੂ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਵੀ ਦੋ ਵਾਰ ਗੱਲਬਾਤ ਕਰ ਚੁੱਕੇ ਹਨ। ਉਹ ਅੱਜ ਦੁਪਹਿਰ ਪੁਤਿਨ ਨਾਲ ਵੀ ਗੱਲਬਾਤ ਕਰਨ ਜਾ ਰਹੇ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement