ਜੀਐਸਟੀ ਦਰਾਂ ਵਧਾਉਣ ਦੀ ਥਾਂ ਪੈਟਰੋਲ- ਡੀਜ਼ਲ ਨੂੰ ਜੀਐਸਟੀ ਦੇ ਦਾਇਰੇ 'ਚ ਲਿਆਵੇ ਮੋਦੀ ਸਰਕਾਰ: ਭਗਵੰਤ ਮਾਨ
Published : Mar 7, 2022, 6:51 pm IST
Updated : Mar 7, 2022, 6:51 pm IST
SHARE ARTICLE
Bhagwant Mann
Bhagwant Mann

'ਭਾਜਪਾ ਸਰਕਾਰ ਹੈ ਦਗਾਬਾਜ਼ ਸਰਕਾਰ, ਯੂ.ਪੀ. ਚੋਣਾ ਖ਼ਤਮ ਹੁੰਦਿਆਂ ਹੀ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ਅਤੇ ਜੀਐਸਟੀ ਦਰਾਂ ਵਧਾਉਣ ਦੀ ਤਾਂਘ 'ਚ'

 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਵਸਤੂ ਅਤੇ ਸੇਵਾ ਕਰ (ਜੀਐਸਟੀ) ਦੀ ਘੱਟੋ- ਘੱਟ ਦਰ 5 ਫੀਸਦ ਤੋਂ ਵਧਾ ਕੇ 8 ਫੀਸਦ ਕਰ ਦੀ ਯੋਜਨਾ ਨੂੰ ਜਨ ਵਿਰੋਧੀ ਫ਼ੈਸਲਾ ਕਰਾਰ ਦਿੱਤਾ। ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਜਨ ਵਿਰੋਧੀ ਨੀਤੀਆਂ ਅਤੇ ਕੋਵਿਡ-19 ਕਾਰਨ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੀ ਦੇਸ਼ ਦੀ ਆਮ ਜਨਤਾ 'ਤੇ ਨਵਾਂ ਟੈਕਸ ਲਾਉਣ ਦੀ ਥਾਂ ਮੋਦੀ ਸਰਕਾਰ ਪੈਟਰੋਲ- ਡੀਜ਼ਲ ਨੂੰ ਜੀਐਸਟੀ ਦੇ ਦਾਇਰੇ 'ਚ ਲਿਆ ਕੇ ਜਨਤਾ ਨੂੰ ਮਹਿੰਗਾਈ ਤੋਂ ਰਾਹਤ ਦੇਵੇ।

 

Bhagwant MannBhagwant Mann

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ 'ਚ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਰੂਸ- ਯੂਕਰੇਨ ਯੁੱਧ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਭਾਰਤ 'ਚ ਪਹਿਲਾਂ ਹੀ ਪੈਟਰੋਲ- ਡੀਜ਼ਲ ਅਤੇ ਰਸੋਈ ਗੈਸ ਦੀ ਕੀਮਤ ਬਹੁਤ ਜ਼ਿਆਦਾ ਹਨ, ਜਿਸ ਕਾਰਨ ਆਮ ਜਨਤਾ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਦਾ ਹੋਰ ਵਾਧਾ ਜਨਤਾ ਲਈ ਜ਼ਹਿਰ ਬਰਾਬਰ ਹੋਵੇਗਾ। ਇਸ ਲਈ ਪ੍ਰਧਾਨ ਮੰਤਰੀ ਮੋਦੀ ਪੈਟਰੋਲੀਅਮ ਉਤਪਾਦਾਂ ਨੂੰ ਜੀਐਸਟੀ ਦੇ ਦਾਇਰੇ 'ਚ ਲਿਆਉਣ 'ਤੇ ਵਿਚਾਰ ਕਰਨ ਅਤੇ ਜਨਤਾ ਨੂੰ ਰਾਹਤ ਦੇਣ ਲਈ ਜੀਐਸਟੀ ਦੀਆਂ ਦਰਾਂ ਵਧਣ ਤੋਂ ਰੋਕਣ।

 

 

Bhagwant Mann Bhagwant Mann

ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਹਮਲਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦਗ਼ਾਬਾਜ਼ ਸਰਕਾਰ ਹੈ। ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾ ਖਤਮ ਹੁੰਦਿਆਂ ਹੀ ਜਨਤਾ 'ਤੇ ਟੈਕਸ ਥੋਪਣ ਅਤੇ ਪੈਟਰੋਲ- ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ ਕਰਨ ਦੀ ਤਾਂਘ ਵਿੱਚ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੂਲ ਮੰਤਰ ਹੈ, ''ਜ਼ਿਆਦਾ ਤੋਂ ਜ਼ਿਆਦਾ ਟੈਕਸ ਵਸੂਲ ਕੇ ਜਨਤਾ ਨੂੰ ਤਬਾਹ ਕਰਨਾ।'' ਮਾਨ ਨੇ ਕਿਹਾ 2014 ਲੋਕ ਸਭਾ ਚੋਣ ਸਮੇਂ ਭਾਰਤੀ ਜਨਤਾ ਪਾਰਟੀ ਨੇ ਨਰਿੰਦਰ ਮੋਦੀ ਦੀ ਤਸਵੀਰ ਨਾਲ ਪੂਰੇ ਭਾਰਤ 'ਚ ਬੈਨਰ ਲਾਏ ਸਨ, ''ਬਹੁਤ ਹੋਇਆ ਮਹਿੰਗਾਈ ਦਾ ਵਾਰ, ਹੁਣ ਦੀ ਵਾਰ ਮੋਦੀ ਸਰਕਾਰ।'' ਪਰ ਹੁਣ ਉਹੀ ਮੋਦੀ ਸਰਕਾਰ ਪੈਟਰੋਲ- ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਅਤੇ ਟੈਕਸ ਵਧਾ ਕੇ ਜਨਤਾ 'ਤੇ ਦੋਹਰਾ ਹਮਲਾ ਕਰ ਰਹੀ ਹੈ।

 

Bhagwant Mann Bhagwant Mann

ਮਾਨ ਨੇ ਕਿਹਾ ਕਿ ਬਹੁਤ ਜ਼ਰੂਰੀ ਵਸਤੂਆਂ ਅਤੇ ਖਾਧ- ਪਦਾਰਥ ਜਿਨਾਂ ਤੋਂ ਬਿਨਾਂ ਆਦਮੀ ਦਾ ਕੰਮ ਨਹੀਂ ਚੱਲ ਸਕਦਾ, ਇਹ ਵਸਤੂਆਂ 5 ਫੀਸਦੀ ਜੀਐਸਟੀ ਦੇ ਦਾਇਰੇ 'ਚ ਆਉਂਦੀਆਂ ਹਨ। ਇਸ ਨੂੰ ਵਧਾ ਕੇ 8 ਫੀਸਦੀ ਕਰਨ ਦਾ ਸਿੱਧਾ ਅਸਰ ਜਨਤਾ 'ਤੇ ਪਵੇਗਾ। ਕੋਰੋਨਾ ਵਾਇਰਸ, ਬੇਰੁਜ਼ਗਾਰੀ ਅਤੇ ਮਹਿੰਗਾਈ ਦੇ ਕਾਰਨ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੀ ਜਨਤਾ 'ਤੇ ਨਵਾਂ ਟੈਕਸ ਥੋਪਣਾ ਉਨਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨਾ ਅਤੇ ਪ੍ਰੇਸ਼ਾਨ ਕਰਨਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement