ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਵੱਡਾ ਧਮਾਕਾ, 11 ਲੋਕਾਂ ਦੀ ਮੌਤ

By : GAGANDEEP

Published : Mar 7, 2023, 7:44 pm IST
Updated : Mar 7, 2023, 7:44 pm IST
SHARE ARTICLE
photo
photo

100 ਤੋਂ ਵੱਧ ਜ਼ਖ਼ਮੀ

 

ਢਾਕਾ: ਬੰਗਲਾਦੇਸ਼ ਦੀ ਰਾਜਧਾਨੀ ਢਾਕਾ 'ਚ ਇਕ ਇਮਾਰਤ 'ਚ ਧਮਾਕਾ ਹੋਣ ਦੀ ਖਬਰ ਹੈ। ਰਿਪੋਰਟ ਮੁਤਾਬਕ ਇਸ ਘਟਨਾ 'ਚ 11 ਲੋਕਾਂ ਦੀ ਮੌਤ ਹੋ ਗਈ ਹੈ ਅਤੇ 100 ਤੋਂ ਜ਼ਿਆਦਾ ਜ਼ਖਮੀ ਹਨ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਨੂੰ ਢਾਕਾ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਧਮਾਕਾ ਹੋਇਆ। ਧਮਾਕੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ  ਲੱਗ ਸਕਿਆ। ਕਈ ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅਜਿਹੇ 'ਚ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।

ਇਹ ਵੀ ਪੜ੍ਹੋ :ਮੇਲਾ ਵੇਖਣ ਗਏ ਨੌਜਵਾਨ ਦਾ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ 

ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਪੰਜ ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਅੱਜ ਸ਼ਾਮ ਕਰੀਬ 4:50 ਵਜੇ ਹੋਇਆ। ਜ਼ਖਮੀਆਂ ਨੂੰ ਢਾਕਾ ਮੈਡੀਕਲ ਕਾਲਜ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ :ਹੋਲੀ ਤੋਂ ਪਹਿਲਾਂ ਹਿਮਾਚਲ 'ਚ ਵੱਡਾ ਹਾਦਸਾ, ਇਨੋਵਾ ਕਾਰ ਨੇ ਕਰੀਬ 10 ਲੋਕਾਂ ਨੂੰ ਕੁਚਲਿਆ

ਇਹ ਜਾਣਕਾਰੀ ਥਾਣਾ ਮੁਖੀ ਇੰਸਪੈਕਟਰ ਬੱਚੂ ਮੀਆਂ ਨੇ ਦਿੱਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਿਆਦਾਤਰ ਜ਼ਖਮੀਆਂ ਦਾ ਹਸਪਤਾਲ ਦੀ ਐਮਰਜੈਂਸੀ ਯੂਨਿਟ 'ਚ ਇਲਾਜ ਚੱਲ ਰਿਹਾ ਹੈ। ਜਿਸ ਇਮਾਰਤ 'ਚ ਧਮਾਕਾ ਹੋਇਆ, ਉਸ ਦੀ ਹੇਠਲੀ ਮੰਜ਼ਿਲ 'ਤੇ ਸੈਨੇਟਰੀ ਉਤਪਾਦਾਂ ਦੇ ਕਈ ਸਟੋਰ ਹਨ। ਬ੍ਰੈਕ ਬੈਂਕ ਦੀ ਸ਼ਾਖਾ ਵੀ ਇਸਦੇ ਨਾਲ ਹੀ ਸਥਿਤ ਹੈ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਧਮਾਕੇ ਕਾਰਨ ਸੜਕ ਦੇ ਕੋਲ ਖੜੀ ਇੱਕ ਬੱਸ ਨੂੰ ਵੀ ਨੁਕਸਾਨ ਪਹੁੰਚਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement