
ਫਿਲਹਾਲ ਏਜੰਸੀ ਨੇ ਪੂਰੇ ਇਲਾਕੇ ਨੂੰ ਸੀਲ ਕਰ ਕੇ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਹੈ।
ਰਾਜਸਥਾਨ : ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਨਸ਼ੇ ਦੀ ਤਸਕਰੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਬੀਕਾਨੇਰ ਨਾਲ ਲੱਗਦੀ ਸਰਹੱਦ 'ਤੇ ਤਸਕਰਾਂ ਦੀ ਅਜਿਹੀ ਹੀ ਇਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਮੰਗਲਵਾਰ ਸਵੇਰੇ ਜਵਾਨਾਂ ਨੇ ਅਜਿਹੇ ਹੀ ਇੱਕ ਡਰੋਨ ਨੂੰ ਗੋਲੀਬਾਰੀ ਕਰਕੇ ਨਸ਼ਟ ਕਰ ਦਿੱਤਾ। ਜਾਣਕਾਰੀ ਅਨੁਸਾਰ ਇਸ ਡਰੋਨ ਤੋਂ ਕਰੀਬ 3 ਕਿਲੋ ਹੈਰੋਇਨ ਬਰਾਮਦ ਹੋਈ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿਚ ਇਸ ਹੈਰੋਇਨ ਦੀ ਕੀਮਤ 10 ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।
ਮੰਗਲਵਾਰ ਸਵੇਰੇ ਡਿਊਟੀ ’ਤੇ ਤਾਇਨਾਤ ਜਵਾਨਾਂ ਨੂੰ ਇਕ ਡਰੋਨ ਦਿਖਾਈ ਦਿੱਤਾ। ਜਿਸ ਨੂੰ ਗੋਲੀਬਾਰੀ ਕਰਕੇ ਨਸ਼ਟ ਕਰ ਦਿੱਤਾ ਗਿਆ। ਫਿਲਹਾਲ ਏਜੰਸੀ ਨੇ ਪੂਰੇ ਇਲਾਕੇ ਨੂੰ ਸੀਲ ਕਰ ਕੇ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਬੀਐਸਐਫ ਦੇ ਡੀਆਈਜੀ ਮੌਕੇ ’ਤੇ ਪੁੱਜੇ। ਆਸਪਾਸ ਦੇ ਇਲਾਕੇ 'ਚ ਜਾਂਚ ਕੀਤੀ ਜਾ ਰਹੀ ਹੈ।