
ਬਹੁ-ਕਰੋੜੀ ਘੁਟਾਲੇ 'ਚ ਫਿਜੀ ਤੋਂ ਕੀਤਾ ਡਿਪੋਰਟ
ਨਵੀਂ ਦਿੱਲੀ: ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਸਿੰਘ ਗਿੱਲ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਗਿੱਲ ਨੂੰ ਬਹੁ ਕਰੋੜੀ ਘੁਟਾਲੇ 'ਚ ਫਿਜੀ ਤੋਂ ਡਿਪੋਰਟ ਕੀਤਾ ਗਿਆ ਸੀ। ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਗਿੱਲ ਨੂੰ ਸੋਮਵਾਰ ਦੇਰ ਰਾਤ ਫਿਜੀ ਤੋਂ ਲਿਆਂਦਾ ਗਿਆ ਸੀ, ਜਿਸ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਵਿਦੇਸ਼ਾਂ ਵਿੱਚ ਰਹਿੰਦੇ ਭਗੌੜਿਆਂ ਨੂੰ ਵਾਪਸ ਲਿਆਉਣ ਲਈ ਸ਼ੁਰੂ ਕੀਤੇ ਗਏ 'ਆਪ੍ਰੇਸ਼ਨ ਤ੍ਰਿਸ਼ੂਲ' ਤਹਿਤ ਦੀਪ ਸਮੂਹ ਤੋਂ ਡਿਪੋਰਟ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਸ਼ਿਮਲਾ 'ਚ 300 ਫੁੱਟ ਡੂੰਘੀ ਖੱਡ 'ਚ ਡਿੱਗੀ ਕਾਰ, ਪਟਿਆਲਾ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਹੋਈ ਮੌਤ
ਸੀਬੀਆਈ ਦਾ ਦਾਅਵਾ ਹੈ ਕਿ ਪਿਛਲੇ ਸਾਲ ਇਸ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕਰੀਬ 30 ਭਗੌੜਿਆਂ ਨੂੰ ਅਪਰੇਸ਼ਨ ਤਹਿਤ ਸਫਲਤਾਪੂਰਵਕ ਭਾਰਤ ਲਿਆਂਦਾ ਗਿਆ ਹੈ। ਆਪਰੇਸ਼ਨ ਦਾ ਉਦੇਸ਼ ਇੰਟਰਪੋਲ ਦੀ ਮਦਦ ਨਾਲ ਅਪਰਾਧਾਂ ਅਤੇ ਭਗੌੜਿਆਂ ਦੀ ਕਮਾਈ ਦਾ ਭੂਗੋਲਿਕ ਪਤਾ ਲਗਾਉਣਾ ਅਤੇ ਉਨ੍ਹਾਂ ਨੂੰ ਵਾਪਸ ਲਿਆਉਣਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਘਰ ਦੇ ਬਾਹਰ ਖੜੀ ਬਾਈਕ 15 ਸੈਕਿੰਡ 'ਚ ਹੋਈ ਚੋਰੀ, ਨਾ ਲੱਗੇ ਹੁੰਦੇ CCTV, ਨਹੀਂ ਆਉਣਾ ਸੀ ਯਕੀਨ