ਗ੍ਰਹਿ ਮੰਤਰਾਲੇ ਨੇ ਮੰਗਲਵਾਰ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ
ਨਵੀਂ ਦਿੱਲੀ : ਦਿੱਲੀ ਸਰਕਾਰ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਮੰਤਰੀ ਸਤੇਂਦਰ ਜੈਨ ਦਾ ਅਸਤੀਫਾ ਰਾਸ਼ਟਰਪਤੀ ਨੇ ਸਵੀਕਾਰ ਕਰ ਲਿਆ ਹੈ। ਗ੍ਰਹਿ ਮੰਤਰਾਲੇ ਨੇ ਮੰਗਲਵਾਰ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਦੱਸ ਦਈਏ ਕਿ 'ਆਪ' ਸਰਕਾਰ ਦੇ ਦੋਵੇਂ ਨੇਤਾ ਇਸ ਸਮੇਂ ਜੇਲ੍ਹ 'ਚ ਹਨ ਅਤੇ ਦੋਹਾਂ ਨੇ ਪਿਛਲੇ ਦਿਨੀਂ ਮੰਤਰੀ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ।
ਗ੍ਰਹਿ ਮੰਤਰਾਲੇ ਨੇ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਕਿ ਰਾਸ਼ਟਰਪਤੀ, ਮੁੱਖ ਮੰਤਰੀ, ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਦੀ ਸਲਾਹ 'ਤੇ ਮਨੀਸ਼ ਸਿਸੋਦੀਆ ਦਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰਦੇ ਹਾ।
ਦੂਜੇ ਪਾਸੇ ਨੋਟੀਫਿਕੇਸ਼ਨ 'ਚ ਦੱਸਿਆ ਗਿਆ ਕਿ ਰਾਸ਼ਟਰਪਤੀ ਨੇ ਵੀ ਦਿੱਲੀ ਦੇ ਮੁੱਖ ਮੰਤਰੀ ਦੀ ਸਲਾਹ 'ਤੇ ਸਤੇਂਦਰ ਜੈਨ ਦਾ ਅਸਤੀਫਾ ਤੁਰੰਤ ਪ੍ਰਵਾਨ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਮਨੀਸ਼ ਸਿਸੋਦੀਆ ਨੇ ਸ਼ਰਾਬ ਟੈਂਡਰ ਘੁਟਾਲੇ 'ਚ ਗ੍ਰਿਫ਼ਤਾਰੀ ਖ਼ਿਲਾਫ਼ ਸੁਪਰੀਮ ਕੋਰਟ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਦਿੱਲੀ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਸਿਸੋਦੀਆ ਦੇ ਨਾਲ ਹੀ ਮਨੀ ਲਾਂਡਰਿੰਗ ਮਾਮਲੇ ਵਿੱਚ 9 ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਸਤੇਂਦਰ ਜੈਨ ਨੇ ਵੀ ਆਪਣਾ ਅਸਤੀਫ਼ਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭੇਜ ਦਿੱਤਾ ਹੈ।