PM Modi in Kashmir: ਧਾਰਾ 370 ਹਟਾਏ ਜਾਣ ਤੋਂ ਬਾਅਦ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਜੰਮੂ-ਕਸ਼ਮੀਰ: ਪ੍ਰਧਾਨ ਮੰਤਰੀ ਮੋਦੀ
Published : Mar 7, 2024, 3:47 pm IST
Updated : Mar 7, 2024, 3:47 pm IST
SHARE ARTICLE
Prime Minister Modi's visit to Kashmir
Prime Minister Modi's visit to Kashmir

ਮੋਦੀ ਨੇ ਕਾਂਗਰਸ 'ਤੇ ਧਾਰਾ 370 ਨੂੰ ਲੈ ਕੇ ਨਾ ਸਿਰਫ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਸਗੋਂ ਪੂਰੇ ਦੇਸ਼ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ।

PM Modi in Kashmir: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਸੰਵਿਧਾਨ ਦੀ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਜੰਮੂ-ਕਸ਼ਮੀਰ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ ਅਤੇ ਖੁੱਲ੍ਹ ਕੇ ਸਾਹ ਲੈ ਰਿਹਾ ਹੈ। ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਾਂਗਰਸ 'ਤੇ ਧਾਰਾ 370 ਨੂੰ ਲੈ ਕੇ ਨਾ ਸਿਰਫ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਸਗੋਂ ਪੂਰੇ ਦੇਸ਼ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ।

ਪ੍ਰਧਾਨ ਮੰਤਰੀ ਨੇ ਰਮਜ਼ਾਨ ਦੇ ਆਗਾਮੀ ਪਵਿੱਤਰ ਮਹੀਨੇ ਅਤੇ ਮਹਾਸ਼ਿਵਰਾਤਰੀ ਦੇ ਤਿਉਹਾਰ ਲਈ ਅਪਣੀਆਂ ਸ਼ੁਭਕਾਮਨਾਵਾਂ ਦਿਤੀਆਂ। ਉਨ੍ਹਾਂ ਕਿਹਾ ਕਿ ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਸ੍ਰੀਨਗਰ ਦੇ ਬਖਸ਼ੀ ਸਟੇਡੀਅਮ ਵਿਚ ਇਕ ਜਨ ਸਭਾ ਵਿਚ ਬੋਲਦਿਆਂ ਮੋਦੀ ਨੇ ਕਿਹਾ, ‘‘ਜੰਮੂ-ਕਸ਼ਮੀਰ ਅੱਜ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ ਕਿਉਂਕਿ ਇਹ ਆਜ਼ਾਦ ਸਾਹ ਲੈ ਰਿਹਾ ਹੈ।’’

ਉਨ੍ਹਾਂ ਕਿਹਾ, ‘‘ਇਹ ਨਵਾਂ ਜੰਮੂ-ਕਸ਼ਮੀਰ ਹੈ, ਜਿਸ ਦਾ ਸਾਰਿਆਂ ਨੂੰ ਦਹਾਕਿਆਂ ਤੋਂ ਇਤਜ਼ਾਰ ਸੀ। ਇਹ ਉਹ ਨਵਾਂ ਜੰਮੂ-ਕਸ਼ਮੀਰ ਹੈ ਜਿਸ ਲਈ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੇ ਕੁਰਬਾਨੀ ਦਿਤੀ ਸੀ। ਇਸ ਨਵੇਂ ਜੰਮੂ-ਕਸ਼ਮੀਰ ਦੀਆਂ ਅੱਖਾਂ ਵਿਚ ਭਵਿੱਖ ਚਮਕ ਰਿਹਾ ਹੈ, ਇਸ ਨਵੇਂ ਜੰਮੂ-ਕਸ਼ਮੀਰ ਦੇ ਇਰਾਦਿਆਂ ਵਿਚ ਚੁਣੌਤੀਆਂ ਨੂੰ ਪਾਰ ਕਰਨ ਦੀ ਹਿੰਮਤ ਹੈ।'' ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 5 ਅਗਸਤ, 2019 ਨੂੰ ਜੰਮੂ-ਕਸ਼ਮੀਰ ਦੇ ਪੁਰਾਣੇ ਰਾਜ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਦੀਆਂ ਵਿਵਸਥਾਵਾਂ ਨੂੰ ਖਤਮ ਕਰਨ ਅਤੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਵੰਡਣ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਕਸ਼ਮੀਰ ਦੀ ਇਹ ਪਹਿਲੀ ਯਾਤਰਾ ਹੈ।

ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਮੋਦੀ ਨੇ ਕਿਹਾ ਕਿ ਉਹ ਸ਼੍ਰੀਨਗਰ ਦੇ ਲੋਕਾਂ ਵਿਚਕਾਰ ਆ ਕੇ ਖੁਸ਼ ਹਨ। ਉਨ੍ਹਾਂ ਕਿਹਾ, “ਅੱਜ ਸਮਰਪਿਤ ਕੀਤੇ ਜਾ ਰਹੇ ਵਿਕਾਸ ਪ੍ਰਾਜੈਕਟਾਂ ਨਾਲ ਜੰਮੂ-ਕਸ਼ਮੀਰ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ। ਇਕ ਵਿਕਸਤ ਜੰਮੂ-ਕਸ਼ਮੀਰ ਇਕ ਵਿਕਸਤ ਭਾਰਤ ਦੀ ਤਰਜੀਹ ਹੈ।'' ਜੰਮੂ-ਕਸ਼ਮੀਰ ਨੂੰ ਦੇਸ਼ ਦਾ ਤਾਜ ਦੱਸਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇੱਕ ਵਿਕਸਤ ਜੰਮੂ-ਕਸ਼ਮੀਰ ਬਣਾਉਣ ਦਾ ਰਾਹ ਸੈਰ-ਸਪਾਟਾ ਸੰਭਾਵਨਾਵਾਂ ਅਤੇ ਕਿਸਾਨਾਂ ਦੇ ਸਸ਼ਕਤੀਕਰਨ ਰਾਹੀਂ ਹੋਵੇਗਾ।

ਉਨ੍ਹਾਂ ਕਿਹਾ, ''ਜੰਮੂ ਅਤੇ ਕਸ਼ਮੀਰ ਸਿਰਫ਼ ਇਕ ਖੇਤਰ ਨਹੀਂ ਹੈ। ਜੰਮੂ ਕਸ਼ਮੀਰ ਭਾਰਤ ਦਾ ਮੁਖੀ ਹੈ ਅਤੇ ਉੱਚਾ ਸਿਰ ਵਿਕਾਸ ਅਤੇ ਸਤਿਕਾਰ ਦਾ ਪ੍ਰਤੀਕ ਹੈ। ਇਸ ਲਈ ਵਿਕਸਤ ਜੰਮੂ-ਕਸ਼ਮੀਰ ਵਿਕਸਤ ਭਾਰਤ ਦੀ ਤਰਜੀਹ ਹੈ।'' ਉਨ੍ਹਾਂ ਕਿਹਾ, ''ਵਿਕਾਸ ਦੀ ਸ਼ਕਤੀ, ਸੈਰ-ਸਪਾਟੇ ਦੀਆਂ ਸੰਭਾਵਨਾਵਾਂ, ਕਿਸਾਨਾਂ ਦੀ ਸਮਰੱਥਾ ਅਤੇ ਜੰਮੂ-ਕਸ਼ਮੀਰ ਦੇ ਨੌਜਵਾਨਾਂ ਦੀ ਅਗਵਾਈ... ਇਕ ਵਿਕਸਤ ਜੰਮੂ-ਕਸ਼ਮੀਰ ਦਾ ਨਿਰਮਾਣ ਇਥੋਂ ਹੀ ਹੁੰਦਾ ਹੈ”।

ਪ੍ਰਧਾਨ ਮੰਤਰੀ ਨੇ ਲੋਕਾਂ ਦੇ ਪਿਆਰ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਇਸ ਕਰਜ਼ੇ ਨੂੰ ਚੁਕਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ, ''2014 ਤੋਂ ਬਾਅਦ ਜਦੋਂ ਵੀ ਮੈਂ ਆਇਆ, ਮੈਂ ਕਿਹਾ ਕਿ ਮੈਂ ਤੁਹਾਡਾ ਦਿਲ ਜਿੱਤਣ ਲਈ ਸਖ਼ਤ ਮਿਹਨਤ ਕਰ ਰਿਹਾ ਹਾਂ। ਅਤੇ ਦਿਨ-ਬ-ਦਿਨ ਮੈਂ ਦੇਖ ਰਿਹਾ ਹਾਂ ਕਿ ਮੈਂ ਤੁਹਾਡਾ ਦਿਲ ਜਿੱਤਣ ਲਈ ਸਹੀ ਦਿਸ਼ਾ ਵੱਲ ਵਧ ਰਿਹਾ ਹਾਂ।

(For more Punjabi news apart from Prime Minister Modi's visit to Kashmir, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement