ਪਾਕਿਸਤਾਨ ਨੇ ਭਾਰਤ ਲਈ ਖੋਲ੍ਹੇ 'ਹਵਾਈ ਦਰਵਾਜ਼ੇ'
Published : Apr 7, 2019, 3:21 pm IST
Updated : Apr 7, 2019, 3:21 pm IST
SHARE ARTICLE
Air Ways
Air Ways

ਪਾਕਿਸਤਾਨ ਨੇ ਭਾਰਤ ਤੋਂ ਪੱਛਮੀ ਦੇਸ਼ਾਂ ਵੱਲ ਜਾਣ ਵਾਲੀਆਂ ਉਡਾਣਾਂ ਵਾਸਤੇ 'ਹਵਾਈ ਦਰਵਾਜ਼ੇ' ਖੋਲ੍ਹ ਦਿੱਤੇ

ਨਵੀਂ ਦਿੱਲੀ: ਪਾਕਿਸਤਾਨ ਨੇ ਆਪਣੇ 11 ਹਵਾਈ ਮਾਰਗਾਂ ਵਿਚੋਂ ਇੱਕ ਨੂੰ ਭਾਰਤ ਤੋਂ ਪੱਛਮੀ ਦੇਸ਼ਾਂ ਵੱਲ ਜਾਣ ਵਾਲੀਆਂ ਉਡਾਣਾਂ ਵਾਸਤੇ ਖੋਲ੍ਹ ਦਿੱਤਾ ਹੈ। ਸਰਕਾਰ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਏਅਰ ਇੰਡੀਆ ਤੇ ਤੁਰਕੀ ਏਅਰਲਾਈਨਜ਼ ਵਰਗੀਆਂ ਉਡਾਣ ਕੰਪਨੀਆਂ ਨੇ ਇਸ ਲਾਂਘੇ ਦੀ ਵਰਤੋਂ ਵੀ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨ ਅੰਸ਼ਕ ਤੌਰ 'ਤੇ ਆਪਣੇ ਹਵਾਈ ਖੇਤਰ ਨੂੰ ਖੋਲ੍ਹ ਰਿਹਾ ਹੈ।

ਬੇਸ਼ੱਕ ਪਾਕਿਸਤਾਨ ਨੇ ਬੁੱਧਵਾਰ ਤੋਂ ਹਵਾਈ ਖੇਤਰ ਖੋਲ੍ਹ ਦਿੱਤਾ ਹੈ, ਪਰ ਅਮਰੀਕੀ ਉਡਾਣ ਕੰਪਨੀ ਯੂਨਾਈਟਿਡ ਏਅਰਲਾਈਨਜ਼ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਨੇਵਾਰਕ ਹਵਾਈ ਅੱਡੇ ਤੇ ਦਿੱਲੀ ਹਵਾਈ ਅੱਡੇ ਤਕ ਜਾਣ ਵਾਲੀਆਂ ਉਡਾਣਾਂ ਨੂੰ ਦੋ ਹਫ਼ਤਿਆਂ ਤਕ ਰੱਦ ਕੀਤਾ ਹੋਇਆ ਹੈ। ਜ਼ਿਕਰਯੋਗ ਹੈ ਕਿ ਬੀਤੀ 14 ਫਰਵਰੀ ਨੂੰ ਪੁਲਵਾਮਾ ਵਿਚ ਸੀਆਰਪੀਐਫ ਦੇ ਕਾਫਲੇ ਦੇ ਹਮਲੇ ਵਿਚ 40 ਜਵਾਨਾਂ ਦੇ ਸ਼ਹੀਦ ਹੋਣ ਮਗਰੋਂ ਭਾਰਤ ਨੇ ਪਾਕਿਸਤਾਨ ਦੇ ਬਾਲਾਕੋਟ ਸਥਿਤ ਦਹਿਸ਼ਤੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ। ਉਦੋਂ ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤੇ ਤਲਖ਼ ਹੋ ਗਏ ਸਨ ਤਾਂ ਪਾਕਿਸਤਾਨ ਨੇ ਆਪਣਾ ਹਵਾਈ ਖੇਤਰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement