ਕੋਰੋਨਾ ਸੰਕਟ ਵਿਚਕਾਰ ਸਰਕਾਰ ਦਾ ਵੱਡਾ ਐਲਾਨ, Hydroxychloroquine ਦਵਾਈ ਤੋਂ ਹਟਾਈ ਪਾਬੰਦੀ
Published : Apr 7, 2020, 12:33 pm IST
Updated : Apr 7, 2020, 3:01 pm IST
SHARE ARTICLE
File Photo
File Photo

ਭਾਰਤ ਸਰਕਾਰ ਨੇ ਐਂਟੀ-ਮਲੇਰੀਆ ਦਵਾਈਆਂ ਹਾਈਡਰੋਕਸਾਈਕਲੋਰੋਕਿਨ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ, ਜੋ ਕੋਰੋਨਾ ਵਾਇਰਸ ਦੇ ਮਰੀਜ਼ਾਂ ਲਈ ਕਾਰਗਰ ਮੰਨਿਆ ਜਾਂਦਾ ਹੈ

ਨਵੀਂ ਦਿੱਲੀ- ਭਾਰਤ ਸਰਕਾਰ ਨੇ ਐਂਟੀ-ਮਲੇਰੀਆ ਦਵਾਈਆਂ ਹਾਈਡਰੋਕਸਾਈਕਲੋਰੋਕਿਨ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ, ਜੋ ਕੋਰੋਨਾ ਵਾਇਰਸ ਦੇ ਮਰੀਜ਼ਾਂ ਲਈ ਕਾਰਗਰ ਮੰਨਿਆ ਜਾਂਦਾ ਹੈ। ਸਰਕਾਰ ਨੇ ਇਸ ਦਵਾਈ ਦੇ ਨਿਰਯਾਤ 'ਤੇ ਲੱਗੀ ਪਾਬੰਦੀ ਨੂੰ ਹਟਾ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਅਨੁਸਾਰ, ਸਰਕਾਰ ਨੇ ਹਾਈਡਰੋਕਸਾਈਕਲੋਰੋਕਿਨ ਅਤੇ ਪੈਰਾਸੀਟਾਮੋਲ ਦਵਾਈਆਂ ਦੇ ਨਿਰਯਾਤ 'ਤੇ ਲੱਗੀ ਪਾਬੰਦੀ ਨੂੰ ਹਟਾ ਦਿੱਤਾ ਹੈ।

PM Narendra ModiPM Narendra Modi

ਇਹ ਫੈਸਲਾ ਮਨੁੱਖਤਾ ਦੇ ਅਧਾਰ 'ਤੇ ਲਿਆ ਗਿਆ ਹੈ। ਇਹ ਦਵਾਈਆਂ ਉਨ੍ਹਾਂ ਦੇਸ਼ਾਂ ਨੂੰ ਭੇਜੀਆਂ ਜਾਣਗੀਆਂ ਜਿਨ੍ਹਾਂ ਨੂੰ ਭਾਰਤ ਤੋਂ ਮਦਦ ਦੀ ਉਮੀਦ ਹੈ। ਦੁਨੀਆ ਤੋਂ ਲਗਾਤਾਰ ਅਪੀਲ ਕਰਨ 'ਤੇ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਇਸ ਤਬਾਹੀ ਦੇ ਸਮੇਂ, ਅਸੀਂ ਉਮੀਦ ਕਰਦੇ ਹਾਂ ਕਿ ਪੂਰਾ ਵਿਸ਼ਵ ਮਿਲ ਕੇ ਲੜੇਗਾ। ਅਸੀਂ ਇਸ ਦਿਸ਼ਾ ਵੱਲ ਵੀ ਕਦਮ ਚੁੱਕੇ ਹਨ, ਜਿਸ ਦੀ ਉਦਾਹਰਣ ਇਹ ਹੈ ਕਿ ਅਸੀਂ ਵੱਖ-ਵੱਖ ਦੇਸ਼ਾਂ ਦੇ ਨਾਗਰਿਕਾਂ ਨੂੰ ਵੱਖਰੇ ਦੇਸ਼ਾਂ ਤੋਂ ਬਚਾਇਆ ਹੈ।

Corona VirusCorona Virus

ਫਿਲਹਾਲ ਇਹ ਫੈਸਲਾ ਨਹੀਂ ਕੀਤਾ ਗਿਆ ਹੈ ਕਿ ਕਿਸ ਦੇਸ਼ ਨੂੰ ਕਿੰਨੀ ਦਵਾਈ ਸਪਲਾਈ ਕੀਤੀ ਜਾਵੇਗੀ। ਹਾਲਾਂਕਿ, ਨਿਰਯਾਤ ਘਰੇਲੂ ਜ਼ਰੂਰਤਾਂ ਨੂੰ ਪੂਰਾ ਕਰਨ ਤੋਂ ਬਾਅਦ ਸਟਾਕ ਦੀ ਉਪਲੱਬਧਤਾ ਦੇ ਅਧਾਰ 'ਤੇ ਕੀਤਾ ਜਾਵੇਗਾ। ਦੋ ਦਿਨ ਪਹਿਲਾਂ, ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਨੂੰ ਕੋਵਿਡ -19 ਵਿਰੁੱਧ ਲੜਨ ਲਈ ਹਾਈਡ੍ਰੋਕਸਾਈਕਲੋਰੋਕਿਨ ਦਾ ਸਟਾਕ ਭੇਜਣ ਦੀ ਬੇਨਤੀ ਕੀਤੀ। ਟਰੰਪ ਨੇ ਕਿਹਾ ਕਿ ਇਸ ਦਵਾਈ ਨਾਲ ਉਹਨਾਂ ਦੇ ਦੇਸ਼ ਵਿਚ ਚੰਗੇ ਨਤੀਜੇ ਆਏ ਹਨ। 

File photoFile photo

ਇਕ ਅਧਿਕਾਰੀ ਨੇ ਕਿਹਾ ਕਿ ਹਾਲਾਂਕਿ ਹਾਈਡਰੋਕਸਾਈਕਲੋਰੋਕਿਨ ਦਵਾਈਆਂ ਦੇ ਨਿਰਯਾਤ ‘ਤੇ ਪਾਬੰਦੀ ਨੂੰ ਹਟਾ ਦਿੱਤਾ ਗਿਆ ਹੈ, ਪਰ ਪੈਰਾਸੀਟਾਮੋਲ ਐਕਸਪੋਰਟ ਬੈਨ ਜਾਰੀ ਰਹੇਗਾ। ਉਨ੍ਹਾਂ ਅੱਗੇ ਕਿਹਾ ਕਿ ਦੂਜੇ ਦੇਸ਼ਾਂ ਦੁਆਰਾ ਕੀਤੀ ਮੰਗ ਨੂੰ ਸਿਰਫ ਘਰੇਲੂ ਜ਼ਰੂਰਤਾਂ ਪੂਰੀਆਂ ਕਰਨ ਅਤੇ ਹਾਈਡ੍ਰੋਸਾਈਕਲੋਰੋਕੋਇਨ ਦੀ ਉਪਲੱਬਧਤਾ ਦੇ ਅਧਾਰ ਤੇ ਹੀ ਪ੍ਰਵਾਨਗੀ ਦਿੱਤੀ ਜਾਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

Advertisement

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM

ਰੈਲੀ ਦੌਰਾਨ Karamjit Anmol ਕਰ ਗਏ ਵੱਡਾ ਦਾਅਵਾ Anmol ਦਾ ਸਾਥ ਦੇਣ ਲਈ ਪਹੁੰਚੇ ਵੱਡੇ ਪੰਜਾਬੀ ਕਲਾਕਾਰ.......

19 May 2024 4:26 PM

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੌਣ ਮਾਰੇਗਾ ਬਾਜ਼ੀ? ਕਿਹੜੇ ਉਮੀਦਵਾਰ ਦਾ ਪਲੜਾ ਭਾਰੀ?ਕੀ ਕਾਂਗਰਸ ਬਚਾਅ ਸਕੇਗੀ ਆਪਣਾ ਕਿਲ੍ਹ

19 May 2024 1:18 PM

2 ਤਰੀਕ ਨੂੰ ਵੱਜਣਗੇ ਛਿੱਤਰ,Hans Raj Hans ਨੇ ਬਣਾਈ List! ਵਾਲੀਬਾਲ ਤੇ ਚਿੱੜੀ ਛਿੱਕਾ ਵੀ ਖੇਡ ਲੈਦੇ ਨੇ ਚੰਨੀ ਸਾਬ੍ਹ

19 May 2024 12:52 PM
Advertisement