
ਭਾਰਤ ਵਿਚ ਹੁਣ ਤੱਕ 4000 ਤੋਂ ਜਿਆਦਾ ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ ਅਤੇ 100 ਦੇ ਕਰੀਬ ਲੋਕਾਂ ਦੀ ਇਸ ਨਾਲ ਮੌਤ ਹੋ ਚੁੱਕੀ ਹੈ।
ਨਵੀਂ ਦਿੱਲੀ : ਦੇਸ਼ ਵਿਚ ਵਧ ਰਹੇ ਕਰੋਨਾ ਵਾਇਰਸ ਦੇ ਪ੍ਰਭਾਵ ਕਾਰਨ ਦੇਸ਼ ਵਿਚ 21 ਦਿਨ ਦੇ ਲਈ ਲੌਕਡਾਊਨ ਕੀਤਾ ਗਿਆ ਹੈ ਤਾਂ ਜੋ ਕਰੋਨਾ ਵਾਇਰਸ ਦੇ ਇਸ ਪ੍ਰਭਾਵ ਨੂੰ ਫੈਲਣ ਤੋਂ ਲੋਕਿਆ ਜਾ ਸਕੇ। ਇਸੇ ਵਿਚ ਰਾਸ਼ਟਰੀ ਜਨਤਾ ਦਲ ਦੇ ਨੇਤਾ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸ਼ਾਦ ਯਾਦਵ ਨੇ ਕਰੋਨਾ ਵਾਇਰਸ ਨੂੰ ਠੱਲ ਪਾਉਣ ਦੇ ਲਈ ਟਵੀਟ ਰਾਹੀ ਇਕ ਫਾਰਮੂਲਾ ਦੱਸਿਆ ਹੈ।
lockdown
ਦੱਸ ਦੱਈਏ ਕਿ ਅੱਜ ਸਵੇਰੇ ਮੰਗਲਵਾਰ ਨੂੰ ਲਾਲੂ ਨੇ ਟਵੀਟ ਕਰਕੇ ਲਿਖਿਆ ਕਿ ਆਪਣੇ-ਆਪਣੇ ‘ਘਰਾਂ ਵਿਚ ਰਹੋਂ ਅਤੇ ਆਰਾਮ ਕਰੋ’ ਕਿਉਂਕਿ ਕਰੋਨਾ ਵਾਇਰਸ ਦੇ ਮਾਮਲੇ ਬਿਹਾਰ ਵਿਚ ਵੀ ਲਗਤਾਰ ਸਾਹਮਣੇ ਆ ਰਹੇ ਹਨ ਅਜਿਹੇ ਵਿਚ ਜਿਵੇਂ ਲਾਲੂ ਪ੍ਰਸ਼ਾਦ ਯਾਦਵ ਵਰਗੇ ਨੇਤਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਘਰਾਂ ਵਿਚ ਰਹੋ ਅਤੇ ਲੌਕਡਾਊਨ ਦੀ ਪਾਲਣਾ ਕਰੋ ਤਾਂ ਇਸ ਦਾ ਬੜਾ ਅਸਰ ਦੇਖਣ ਨੂੰ ਮਿਲ ਸਕਦਾ ਹੈ।
Lalu Prasad Yadav
ਜ਼ਿਕਰਯੋਗ ਹੈ ਕਿ ਇਕੱਲਾ ਲਾਲੂ ਪ੍ਰਸ਼ਾਦ ਯਾਦਵ ਹੀ ਨਹੀਂ ਬਲਕਿ ਉਸ ਦੇ ਦੋਨੋਂ ਪੁੱਤਰ ਤੇਜ ਪ੍ਰਤਾਪ ਯਾਦਵ ਅਤੇ ਤੇਜੱਸਵੀ ਯਾਦਵ ਵੀ ਦਿਨ ਰਾਤ-ਸ਼ੋਸ਼ਲ ਮੀਡੀਆ ਤੇ ਐਕਟਿਵ ਹਨ ਅਤੇ ਕਰੋਨਾ ਵਾਇਰਸ ਨਾਲ ਲੜਨ ਵਿਚ ਮਦਦ ਕਰਦੇ ਹਨ। ਇਸ ਦੇ ਨਾਲ ਹੀ ਤੇਜ ਪ੍ਰਤਾਪ ਯਾਦਵ ਲਗਾਤਾਰ ਉਨ੍ਹਾਂ ਮਜ਼ਦੂਰਾਂ ਲਈ ਕੰਮ ਕਰ ਰਹੇ ਹਨ
Coronavirus
ਜਿਹੜੇ ਬਿਹਾਰ ਦੇ ਮਜ਼ਦੂਰ ਹੋਰ ਇਲਾਕਿਆਂ ਵਿਚ ਫਸੇ ਹੋਏ ਹਨ ਅਤੇ ਇਸ ਲਈ ਉਹ ਉਥੋਂ ਦੀਆਂ ਰਾਜ ਸਰਕਾਰਾਂ ਨੂੰ ਵੀ ਅਪੀਲ ਵੀ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਭਾਰਤ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਕਾਫੀ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਅਤੇ ਭਾਰਤ ਵਿਚ ਹੁਣ ਤੱਕ 4000 ਤੋਂ ਜਿਆਦਾ ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ ਅਤੇ 100 ਦੇ ਕਰੀਬ ਲੋਕਾਂ ਦੀ ਇਸ ਨਾਲ ਮੌਤ ਹੋ ਚੁੱਕੀ ਹੈ।
Lalu Prasad Yadav
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।