
ਕੈਪਟਨ ਅਮਰਿੰਦਰ ਸਿੰਘ ਨੇ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ
ਚੰਡੀਗੜ੍ਹ, 6 ਅਪ੍ਰੈਲ (ਗੁਰਉਪਦੇਸ਼ ਸਿੰਘ ਭੁੱਲਰ) : ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਏ ਅਣਕਿਆਸੇ ਸੰਕਟ ਨਾਲ ਨਜਿੱਠਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਜੀ.ਐਸ.ਟੀ. ਬਕਾਏ ਦੀ ਅਦਾਇਗੀ ਦੇ ਤੁਰਤ ਭੁਗਤਾਨ ਅਤੇ ਹੋਰ ਲਟਕਦੇ ਮਾਮਲਿਆਂ ਦੇ ਹੱਲ ਲਈ ਦਖਲ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਸਥਿਤੀ ਵਿਚ ਪ੍ਰਭਾਵਸ਼ਾਲੀ ਤਰੀਕੇ ਨਾਲ ਕਾਰਵਾਈ ਕੀਤੀ ਜਾ ਸਕੇ।
PM Narendra Modi
ਮੁੱਖ ਮੰਤਰੀ ਨੇ ਇਸੇ ਤਰ੍ਹਾਂ ਦਾ ਪੱਤਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਦਿਆਂ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਇਨ੍ਹਾਂ ਮੁੱਦਿਆਂ ਉਤੇ ਜਲਦੀ ਕਾਰਵਾਈ ਕੋਵਿਡ-19 ਦੇ ਪ੍ਰਭਾਵਸ਼ਾਲੀ ਪ੍ਰਬੰਧਨ ਵਿਚ ਸਹਾਇਤਾ ਕਰੇਗੀ ਅਤੇ ਇਸ ਸੰਕਟ ਨਾਲ ਪ੍ਰਭਾਵਿਤ ਹੋਏ ਲੋਕਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕੀਤੀ ਜਾ ਸਕੇਗੀ।
ਮੁੱਖ ਮੰਤਰੀ ਨੇ ਭਾਰਤ ਸਰਕਾਰ ਦਾ ਇਨ੍ਹਾਂ ਲਟਕਦੇ ਮਾਮਲਿਆਂ ਉਤੇ ਧਿਆਨ ਦਿਵਾਉਂਦਿਆਂ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਜ਼ਰੂਰੀ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਸਾਡੇ ਜੀ.ਐਸ.ਟੀ. ਬਕਾਏ ਦੀ ਅਦਾਇਗੀ ਬਹੁਤ ਮਹੱਤਵਪੂਰਨ ਹੈ ਕਿਉਂਕਿ ਸਾਨੂੰ ਗੰਭੀਰ ਵਿੱਤੀ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Amit ShahCaptain Government Amrinder Singhਰਿਆਂ ਲਈ ਬਹੁਤ ਵੱਡੇ ਪੱਧਰ 'ਤੇ ਚੁਣੌਤੀ ਹੈ ਜਿਸ ਨੇ ਸਾਰੇ ਲੋਕਾਂ ਅਤੇ ਅਰਥ ਵਿਵਸਥਾ ਦੇ ਸਾਰੇ ਖੇਤਰਾਂ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਗ਼ਰੀਬ ਸਭ ਤੋਂ ਵੱਧ ਪ੍ਰਭਾਵਿਤ ਹੋਵੇਗਾ।
ਪੁਲਿਸ ਦੀ ਸੋਸ਼ਲ ਮੀਡੀਆ 'ਤੇ ਫਰਜ਼ੀ ਖ਼ਬਰਾਂ ਵਿਰੁਧ ਕਾਰਵਾਈ
34 ਮਾਮਲੇ ਦਰਜ, 4 ਗ੍ਰਿਫਤਾਰ
ਚੰਡੀਗੜ੍ਹ, 6 ਅਪ੍ਰੈਲ (ਗੁਰਉਪਦੇਸ਼ ਭੁੱਲਰ) : ਪੰਜਾਬ ਪੁਲਿਸ ਨੇ ਕੋਵਿਡ -19 ਸੰਕਟ ਦੇ ਮੱਦੇਨਜ਼ਰ ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲਾਉਣ ਅਤੇ, ਜਾਅਲੀ ਖ਼ਬਰਾਂ ਕਾਰਨ ਪੈਦਾ ਹੋਣ ਵਾਲੇ ਦਹਿਸ਼ਤ ਦੇ ਮਾਹੌਲ ਨਾਲ Dinkar Gupta
ਨਜਿੱਠਣ ਲਈ ਸਖਤ ਕਾਰਵਾਈ ਕਰਦਿਆਂ 34 ਕੇਸ ਦਰਜ ਕੀਤੇ ਹਨ।ਜਦਕਿ ਰਾਜ ਦੀ ਸ਼ਾਂਤੀ ਭੰਗ ਕਰਨ ਲਈ ਇੱਕ ਵਿਸ਼ੇਸ਼ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਹੈ। ਡੀਜੀਪੀ ਦਿਨਕਰ ਗੁਪਤਾ ਨੇ ਦਸਿਆ ਕਿ 21 ਮਾਰਚ ਤੋਂ 6 ਅਪ੍ਰੈਲ, 2020 ਦਰਮਿਆਨ ਦਰਜ 34 ਕੇਸਾਂ ਵਿੱਚੋਂ 27 ਮਾਮਲੇ ਵਟਸਐਪ ਸੰਦੇਸ਼ਾਂ ਅਤੇ ਗਲਤ ਜਾਣਕਾਰੀ ਪ੍ਰਚਾਰਨ ਨਾਲ ਸਬੰਧਤ ਹਨ। ਸੋਸ਼ਲ ਮੀਡੀਆ ਦੀ ਵਰਤੋਂ ਨਾਲ ਫਿਰਕੂ ਹਿੰਸਾ ਫੈਲਾਉਣ ਦੀਆਂ ਕੋਸਸ਼ਾਂ ਕਰਨ ਵਾਲਿਆਂ ਖਿਲਾਫ ਵੀ ਪੁਲਿਸ ਵਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ