
ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿਚ 21 ਦਿਨ ਦੇ ਲੌਕਡਾਊਨ ਦਾ ਐਲਾਨ ਕੀਤਾ ਹੋਇਆ ਹੈ।
ਨਵੀਂ ਦਿੱਲੀ : ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿਚ 21 ਦਿਨ ਦੇ ਲੌਕਡਾਊਨ ਦਾ ਐਲਾਨ ਕੀਤਾ ਹੋਇਆ ਹੈ। ਜਿਸ ਬਾਰੇ ਅੱਜ ਇਕ ਵਾਰ ਫਿਰ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਵਿਸ਼ਵ ਸਿਹਤ ਦਿਵਸ ਦੇ ਮੌਕੇ ਤੇ ਕਰੋਨਾ ਵਾਇਰਸ ਨਾਲ ਲੜਨ ਲਈ ਸਮਾਜਿਕ ਦੂਰੀ ਬਣਾਈ ਰੱਖਣ ਕਿਹਾ ਅਤੇ ਇਸ ਦੇ ਨਾਲ ਹੀ ਡਾਕਟਰਾਂ, ਨਰਸਾਂ ਅਤੇ ਮੈਡੀਕਲ ਸਟਾਫ ਦਾ ਧੰਨਵਾਦ ਕੀਤਾ।
Coronavirus
ਇਸਦੇ ਨਾਲ ਹੀ ਉਨ੍ਹਾਂ ਦੇ ਸੰਕਲਪ ਨੂੰ ਯਾਦ ਕਰਵਾਉਂਦਿਆਂ ਇਹ ਵੀ ਲਿਖਿਆ ਕਿ ਇਸ ਲੜਾਈ ਵਿਚ ਭਾਰਤ ਜਿੱਤੇਗਾ। ਦੱਸ ਦੱਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਟਵਿੱਟ ਵਿਚ ਕਿਹਾ ਕਿ ‘ਭਾਰਤ ਇਸ ਨਾਲ ਲੜੇਗਾ, ਫਿਰ ਮੁਸਕਰਾਏਗਾ ਇੰਡੀਆ ਅਤੇ ਫਿਰ ਜਿੱਤ ਜਾਵੇਗਾ ਇੰਡੀਆ...’ ਉਨ੍ਹਾਂ ਕਿਹਾ, 'ਅੱਜ ਵਿਸ਼ਵ ਸਿਹਤ ਦਿਵਸ' ਤੇ, ਅਸੀਂ ਇਕ ਦੂਜੇ ਦੀ ਚੰਗੀ ਸਿਹਤ ਦੀ ਕਾਮਨਾ ਕਰੀਏ ਅਤੇ ਨਾਲ ਹੀ ਕੋਵਿਡ -19 ਵਿਰੁੱਧ ਲੜਾਈ ਦੀ ਅਗਵਾਈ ਕਰ ਰਹੇ ਡਾਕਟਰਾਂ, ਨਰਸਾਂ, ਮੈਡੀਕਲ ਅਤੇ ਸਿਹਤ ਕਰਮਚਾਰੀਆਂ ਦਾ ਧੰਨਵਾਦ ਕਰਨ ਲਈ ਆਪਣੇ ਸੰਕਲਪ ਨੂੰ ਦੁਹਰਾਈਏ ।
File photo
' ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਵਿਸ਼ਵ ਸਿਹਤ ਦਿਵਸ ਤੇ, ਇਹ ਸੁਨਿਸ਼ਚਿਤ ਕਰਦਿਆਂ ਕਿ ਅਸੀਂ ਸਮਾਜਿਕ ਦੂਰੀਆਂ ਵਰਗੇ ਕਦਮਾਂ ਦੀ ਪਾਲਣਾ ਕਰਕੇ ਨਾ ਸਿਰਫ ਆਪਣੀਆਂ ਜ਼ਿੰਦਗੀਆਂ ਬਲਕਿ ਦੂਜਿਆਂ ਦੀਆਂ ਜ਼ਿੰਦਗੀਆਂ ਨੂੰ ਸੁਰੱਖਿਅਤ ਕਰ ਸਕਦੇ ਹਾਂ।
Coronavirus
ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਮੁਤਾਬਿਕ, ਭਾਰਤ ਵਿਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 4421 ਹੋ ਗਈ ਹੈ। ਇਨ੍ਹਾਂ ਵਿਚੋਂ 3981 ਐਕਟਿਵ ਕੇਸ ਹਨ। 24 ਘੰਟਿਆਂ ਦੌਰਾਨ ਕੋਰੋਨਾ ਦੇ 354 ਮਾਮਲੇ ਸਾਹਮਣੇ ਆਏ ਹਨ ਅਤੇ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 325 ਲੋਕ ਕੋਰੋਨਾ ਤੋਂ ਠੀਕ ਹੋਏ ਹਨ, ਜਦਕਿ 114 ਲੋਕਾਂ ਦੀ ਮੌਤ ਹੋ ਚੁੱਕੀ ਹੈ।
CORONAVIRUS
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।