
ਕੇਂਦਰ ਨੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਐਤਵਾਰ ਤੱਕ ਤਿਆਰ ਰਹਿਣ ਲਈ ਕਿਹਾ
ਨਵੀਂ ਦਿੱਲੀ: ਦੇਸ਼ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਕੰਮ ਵਾਲੀਆਂ ਥਾਵਾਂ ’ਤੇ ਕੋਰੋਨਾ ਟੀਕਾਕਰਨ ਨੂੰ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਨੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਸ ਦੇ ਲਈ ਤਿਆਰ ਰਹਿਣ ਲਈ ਐਤਵਾਰ ਤੱਕ ਕਿਹਾ ਹੈ।
Covid Vaccination
ਇਸ ਦੀ ਸ਼ੁਰੂਆਤ 11 ਅਪ੍ਰੈਲ ਤੱਕ ਕੀਤੀ ਜਾ ਸਕਦੀ ਹੈ। ਇਸ ਸਬੰਧੀ ਸਿਹਤ ਸਕੱਤਰ ਨੇ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ ਲਿਖੀ ਹੈ। ਚਿੱਠੀ ਵਿਚ ਕਿਹਾ ਗਿਆ ਹੈ ਕਿ ਅਰਥਵਿਵਸਥਾ ਦੇ ਸੰਗਠਤ ਖੇਤਰਾਂ ਵਿਚ 45 ਜਾਂ ਇਸ ਤੋਂ ਜ਼ਿਆਦਾ ਉਮਰ ਦੇ ਲੋਕਾਂ ਦੀ ਕਾਫੀ ਗਿਣਤੀ ਹੈ।
Covid Vaccination
ਟੀਕਾਕਰਨ ਮੁਹਿੰਮ ਨੂੰ ਜਾਰੀ ਰੱਖਣ ਲਈ ਸਰਕਾਰੀ ਅਤੇ ਨਿੱਜੀ ਦੋਵੇਂ ਕੰਮ ਵਾਲੀਆਂ ਥਾਵਾਂ ਉੱਤੇ ਟੀਕਾਕਰਨ ਪ੍ਰੋਗਰਾਮ ਆਯੋਜਿਤ ਕੀਤੇ ਜਾ ਸਕਦੇ ਹਨ।