ਮੁਕੇਸ਼ ਅੰਬਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਆਦਮੀ
Published : Apr 7, 2021, 4:03 pm IST
Updated : Apr 7, 2021, 4:10 pm IST
SHARE ARTICLE
Mukesh Ambani
Mukesh Ambani

ਦਮਾਨੀ ਨੇ 16.5 ਬਿਲੀਅਨ ਡਾਲਰ ਤੇ ਕੋਟਕ ਮਹਿੰਦਰਾ ਬੈਂਕ ਦੇ ਐਮਡੀ ਉਦੈ ਕੋਟਕ ਨੇ 15.9 ਬਿਲੀਅਨ ਡਾਲਰ ਦੀ ਕਮਾਈ ਕਰਕੇ ਲਿਸਟ 'ਚ ਚੌਥਾ ਅਤੇ ਪੰਜਵਾਂ ਸਥਾਨ ਹਾਸਲ ਕੀਤਾ ਹੈ।

ਨਵੀਂ ਦਿੱਲੀ: ਫੋਰਬਸ ਮੈਗਜ਼ੀਨ ਨੇ ਹਾਲ ਹੀ ਵਿੱਚ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਵੀ ਆਪਣਾ ਸਥਾਨ ਬਣਾਇਆ ਹੈ। ਫੋਰਬਸ ਮੈਗਜ਼ੀਨ ਦੀ ਤਾਜ਼ਾ ਸਰਵੇਖਣ ਰਿਪੋਰਟ ਦੇ ਅਨੁਸਾਰ, ਅਮਰੀਕਾ ਅਤੇ ਚੀਨ ਤੋਂ ਬਾਅਦ ਭਾਰਤ ਕੋਲ ਸਭ ਤੋਂ ਵੱਧ ਅਰਬਪਤੀ ਹਨ, ਜਦਕਿ ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਚੇਅਰਮੈਨ ਮੁਕੇਸ਼ ਅੰਬਾਨੀ ਸਭ ਤੋਂ ਅਮੀਰ ਅਰਬਪਤੀਆਂ 2021 ਦੀ ਸੂਚੀ ਵਿੱਚ ਪਹਿਲੇ ਸਥਾਨ 'ਤੇ ਹਨ। 

mukesh AmbaniMukesh Ambani

ਇਸ ਦੇ ਨਾਲ ਹੀ ਅਡਾਨੀ ਕੰਪਨੀ ਦੇ ਚੇਅਰਮੈਨ ਗੌਤਮ ਅਡਾਨੀ ਦੂਜੇ ਸਥਾਨ 'ਤੇ ਹਨ। ਅੰਬਾਨੀ 84.5 ਬਿਲੀਅਨ ਡਾਲਰ ਦੀ ਜਾਇਦਾਦ ਨਾਲ ਭਾਰਤ ਦੇ ਸਭ ਤੋਂ ਅਮੀਰ ਅਰਬਪਤੀਆਂ ਦੀ ਸੂਚੀ ਵਿੱਚ ਪਹਿਲੇ ਸਥਾਨ 'ਤੇ ਹੈ, ਜਦਕਿ ਅਡਾਨੀ ਕੋਲ 50.5 ਬਿਲੀਅਨ ਡਾਲਰ ਹੈ ਤੇ ਇਹ ਦੂਜੇ ਨੰਬਰ ਤੇ ਹੈ। 

ਫੋਰਬਸ ਵੱਲੋਂ ਜਾਰੀ ਕੀਤੀ ਲਿਸਟ 'ਚ ਐਚਸੀਐਲ ਦੇ ਸੰਸਥਾਪਕ ਸ਼ਿਵ ਨਾਦਰ 2021 ਵਿਚ 10 ਸਭ ਤੋਂ ਅਮੀਰ ਅਰਬਪਤੀਆਂ ਦੀ ਸੂਚੀ ਵਿੱਚ ਤੀਜੇ ਨੰਬਰ 'ਤੇ ਹਨ, ਜਿਸ ਦੀ ਕੁਲ ਜਾਇਦਾਦ 23.5 ਅਰਬ ਡਾਲਰ ਹੈ। ਇਸ ਦੇ ਨਾਲ ਹੀ ਦਮਾਨੀ ਨੇ 16.5 ਬਿਲੀਅਨ ਡਾਲਰ ਤੇ ਕੋਟਕ ਮਹਿੰਦਰਾ ਬੈਂਕ ਦੇ ਐਮਡੀ ਉਦੈ ਕੋਟਕ ਨੇ 15.9 ਬਿਲੀਅਨ ਡਾਲਰ ਦੀ ਕਮਾਈ ਕਰਕੇ ਲਿਸਟ 'ਚ ਚੌਥਾ ਅਤੇ ਪੰਜਵਾਂ ਸਥਾਨ ਹਾਸਲ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement