
ਸ਼ਾਮ 7 ਵਜੇ ਵੀਡੀਓ ਕਾਨਫਰੰਸ ਜ਼ਰੀਏ ਵਿਦਿਆਰਥੀ, ਮਾਪਿਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 7 ਵਜੇ ਵੀਡੀਓ ਕਾਨਫਰੰਸ ਜ਼ਰੀਏ ਵਿਦਿਆਰਥੀ, ਮਾਪਿਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਨਗੇ। ਇਸ ਦੀ ਜਾਣਕਾਰੀ ਪੀਐਮ ਮੋਦੀ ਨੇ ਖੁਦ ਟਵੀਟ ਕਰਕੇ ਦਿੱਤੀ ਸੀ।
PM Modi
ਉਹਨਾਂ ਨੇ ਲਿਖਿਆ ਸੀ, ‘ਸਾਡੇ ਬਹਾਦਰ ਪ੍ਰੀਖਿਆ ਯੋਧਿਆਂ, ਮਾਪਿਆਂ ਅਤੇ ਅਧਿਆਪਕਾਂ ਦੇ ਨਾਲ ਕਈ ਵਿਸ਼ਿਆਂ ’ਤੇ ਕਈ ਮਜ਼ੇਦਾਰ ਸਵਾਲ ਅਤੇ ਯਾਦਗਾਰ ਚਰਚਾ। 7 ਅਪ੍ਰੈਲ ਨੂੰ ਸ਼ਾਮ 7 ਵਜੇ ਦੇਖੋ ਪ੍ਰੀਖਿਆ 'ਤੇ ਚਰਚਾ’। PPC2021’ ਇਸ ਦੇ ਨਾਲ ਪ੍ਰਧਾਨ ਮੰਤਰੀ ਨੇ ਇਕ ਵੀਡੀਓ ਵੀ ਸਾਂਝਾ ਕੀਤਾ ਸੀ।
Pariksha Pe Charcha
ਦੱਸ ਦਈਏ ਕਿ ਇਸ ਪ੍ਰੋਗਰਾਮ ਵਿਚ ਸਾਰੇ ਸਕੂਲੀ ਵਿਦਿਆਰਥੀ ਹਿੱਸਾ ਲੈ ਸਕਦੇ ਹਨ। ਇਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਵੀ ਕੀਤਾ ਜਾਵੇਗਾ। ‘ਪ੍ਰੀਖਿਆ ’ਤੇ ਚਰਚਾ’ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਸਕੂਲੀ ਵਿਦਿਆਥੀਆਂ ਅਤੇ ਉਹਨਾਂ ਦੇ ਮਾਪਿਆਂ ਤੇ ਅਧਿਆਪਕਾਂ ਨਾਲ 2021 ਦੀਆਂ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਸੰਵਾਦ ਕਰਨਗੇ। ਇਸ ਤੋਂ ਇਲਾਵਾ ਉਹ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਤਿਆਰੀ ਸਬੰਧੀ ਸੁਝਾਅ ਦੇਣਗੇ।
PM Modi to interact today with students at 'Pariksha Pe Charcha'
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਲ 2019 ਤੋਂ ਪ੍ਰੀਖਿਆ ਤੋਂ ਪਹਿਲਾਂ ਵਿਦਿਆਥੀਆਂ ਨਾਲ ਗੱਲਬਾਤ ਕਰ ਰਹੇ ਹਨ। ਪਹਿਲੀ ਵਾਰ ਪ੍ਰੀਖਿਆ ’ਤੇ ਚਰਚਾ ਪ੍ਰੋਗਰਾਮ ਦਾ ਆਯੋਜਨ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਚ ਹੋਇਆ ਸੀ। ਇਸ ਪ੍ਰੋਗਰਾਮ ਜ਼ਰੀਏ ਪ੍ਰਧਾਨ ਮੰਤਰੀ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਹਨਾਂ ਦੇ ਪ੍ਰੀਖਿਆ ਦੇ ਤਣਾਅ ਨੂੰ ਦੂਰ ਕਰਨ ਲਈ ਸੁਝਾਅ ਦਿੰਦੇ ਹਨ।