ਕੋਵਿਡ -19 ਟੀਕਾਕਰਨ ਨੂੰ ਉਤਸ਼ਾਹਤ ਕਰਨ ਲਈ ਸਰਕਾਰੀ ਹਸਪਤਾਲਾਂ ਵਿਚ ਮਨਾਇਆ ਗਿਆ ‘ਵਿਸ਼ਵ ਸਿਹਤ ਦਿਵਸ’
Published : Apr 7, 2021, 5:21 pm IST
Updated : Apr 7, 2021, 5:33 pm IST
SHARE ARTICLE
Covid Vaccination
Covid Vaccination

7 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ ‘ਵਿਸ਼ਵ ਸਿਹਤ ਦਿਵਸ’

ਚੰਡੀਗੜ੍ਹ: ਉੱਚ ਜੋਖਮ ਵਾਲੀ ਆਬਾਦੀ ਵਿਚ ਕੋਵਿਡ -19 ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਅੱਜ ਸਾਰੇ ਸਰਕਾਰੀ ਹਸਪਤਾਲਾਂ ਵਿਚ ‘ਵਿਸ਼ਵ ਸਿਹਤ ਦਿਵਸ’ ਮਨਾਇਆ।  ਇੱਥੇ ਜਾਰੀ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਿਆਂ ਦੇ ਨਿਰਧਾਰਤ ਟੀਚੇ ਅਨੁਸਾਰ ਵੱਧ ਤੋਂ ਵੱਧ ਲੋਕਾਂ ਨੂੰ ਟੀਕੇ ਲਗਾਉਣ ਦੇ ਉਦੇਸ਼ ਨਾਲ “ਸਿਹਤਮੰਦ ਅਤੇ ਨਿਰਪੱਖ ਵਿਸ਼ਵ ਦਾ ਨਿਰਮਾਣ” ਵਿਸ਼ੇ ‘ਤੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।

Balbir Singh SidhuBalbir Singh Sidhu

ਉਹਨਾਂ ਦੱਸਿਆ ਕਿ ਇਹ ਦਿਵਸ ਹਰ ਸਾਲ 7 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ ਤਾਂ ਜੋ ਲੋਕਾਂ ਨੂੰ ਉਹਨਾਂ ਦੀ ਸਿਹਤ ਅਤੇ ਭਲਾਈ ਲਈ ਵਿਸ਼ੇਸ਼ ਕਦਮ ਚੁੱਕਣ ਲਈ ਪ੍ਰੇਰਿਤ ਕੀਤਾ ਜਾ ਸਕੇ ਅਤੇ ਉਹਨਾਂ ਨੂੰ ਸ਼ਰੀਰਕ ਅਤੇ ਮਾਨਸਿਕ ਤੌਰ ‘ਤੇ ਸਿਹਤਮੰਦ ਬਣਾਉਣ ਦੇ ਨਾਲ-ਨਾਲ ਬਿਮਾਰੀਆਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ।

Covid VaccinationCovid Vaccination

ਸਿੱਧੂ ਨੇ ਦੱਸਿਆ ਕਿ ਜ਼ਿਲਾ ਪੱਧਰ ’ਤੇ ਕੋਵਿਡ-19 ਟੀਕਾਕਰਨ ਅਤੇ ਸਾਰੇ ਜ਼ਿਲਿਆਂ ਵਿੱਚ ਪਿੰਡ ਪੱਧਰ ’ਤੇ ਕੋਵਿਡ -19 ਸਬੰਧੀ ਨਿਯਮਾਂ ਦੀ ਪਾਲਣਾ ਕਰਨ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਨੇ ਧਾਰਮਿਕ ਸੰਸਥਾਵਾਂ, ਗੈਰ ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼) ਅਤੇ ਭਲਾਈ ਕਲੱਬਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਮਹਾਂਮਾਰੀ ਦੌਰਾਨ ਸੁਰੱਖਿਅਤ ਰਹਿਣ ਲਈ ਯੋਗ ਲੋਕਾਂ ਨੂੰ ਆਪਣੇ ਨਜਦੀਕੀ ਟੀਕਾਕਰਨ ਕੇਂਦਰ ਜਾ ਕੇ ਟੀਕਾ ਲਗਵਾਉਣ ਲਈ ਉਤਸਾਹਿਤ ਕਰਨ।

Balbir Singh SidhuBalbir Singh Sidhu

ਸਿਹਤ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਕੋਵਿਡ -19 ਦਾ ਟੀਕਾ ਮੁਫ਼ਤ ਲਗਾਇਆ ਜਾ ਰਿਹਾ ਹੈ।  ਇਹ ਟੀਕਾਕਰਨ ਬਿਨਾਂ ਕਿਸੇ ਭੇਦਭਾਵ ਤੋਂ ਕੀਤਾ ਜਾ ਰਿਹਾ ਹੈ ਅਤੇ ਇਹ ਸੁਰੱਖਿਅਤ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਟੀਕਾਕਰਨ ਮੁਹਿੰਮ ਵਿਚ ਹਿੱਸਾ ਲੈਣ ਅਤੇ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਟੀਕਾਕਰਨ ਲਈ ਅੱਗੇ ਆਉਣ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement