
ਕੇਜਰੀਵਾਲ ਨੇ ਪਾਰਟੀ ਵਿਚ ਕੀਤਾ ਸਵਾਗਤ
ਚੰਡੀਗੜ੍ਹ : ਪੰਜਾਬ 'ਚ ਮਿਲੀ ਵੱਡੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਪੂਰੇ ਦੇਸ਼ 'ਚ ਆਪਣਾ ਵਿਸਥਾਰ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਸ ਤਹਿਤ ਇਨ੍ਹੀਂ ਦਿਨੀਂ ਕਈ ਪਾਰਟੀਆਂ ਦੇ ਵੱਡੀ ਗਿਣਤੀ 'ਚ ਆਗੂ 'ਆਪ' 'ਚ ਸ਼ਾਮਲ ਹੋ ਰਹੇ ਹਨ।
Former Haryana Minister Nirmal Singh and his daughter joins AAP
ਗੁਜਰਾਤ, ਕਰਨਾਟਕ ਅਤੇ ਹਿਮਾਚਲ ਦੇ ਨਾਲ-ਨਾਲ 'ਆਪ' ਦਾ ਵੱਡਾ ਨਿਸ਼ਾਨਾ ਹਰਿਆਣਾ ਵੀ ਹੈ। ਇਸੇ ਤਹਿਤ ਅੱਜ ਹਰਿਆਣਾ ਦੇ ਵੱਡੇ ਆਗੂ ਤੇ ਸਾਬਕਾ ਮੰਤਰੀ ਨਿਰਮਲ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਲੋਕਾਂ ਨੇ ਪਾਰਟੀ ਦੇ ਦਿੱਲੀ ਦਫ਼ਤਰ ਵਿੱਚ ਮੈਂਬਰਸ਼ਿਪ ਲਈ ਸੀ।
Former Haryana Minister Nirmal Singh and his daughter joins AAP
ਹਰਿਆਣਾ ਕਾਂਗਰਸ ਦੇ ਸਾਬਕਾ ਨੇਤਾ ਨਿਰਮਲ ਸਿੰਘ ਆਪਣੀ ਬੇਟੀ ਚਿਤਰਾ ਨਾਲ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਲ ਹੋ ਗਏ। ਨਿਰਮਲ ਸਿੰਘ ਨੇ ਕਾਂਗਰਸ ਛੱਡ ਕੇ ਹਰਿਆਣਾ ਡੈਮੋਕਰੇਟਿਕ ਫਰੰਟ ਦੀ ਸਥਾਪਨਾ ਕੀਤੀ। ਹੁਣ ਉਹ ‘ਆਪ’ ਵਿੱਚ ਸ਼ਾਮਲ ਹੋ ਕੇ ਆਪਣੀ ਸਿਆਸਤ ਨੂੰ ਅੱਗੇ ਲਿਜਾਣਾ ਚਾਹੁੰਦੇ ਹਨ।
Former Haryana Minister Nirmal Singh and his daughter joins AAP