Farmer News: ਸਰਵਨ ਪੰਧੇਰ ਸਮੇਤ 4 ਕਿਸਾਨ ਆਗੂ ਗ੍ਰਿਫ਼ਤਾਰ   
Published : Apr 7, 2024, 4:07 pm IST
Updated : Apr 7, 2024, 4:36 pm IST
SHARE ARTICLE
Farmers Leader
Farmers Leader

ਕਿਸਾਨ ਇੱਥੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਰਹੇ ਸਨ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਕਿਸਾਨ ਆਗੂਆਂ ਨੂੰ ਰੋਕਿਆ ਸੀ। 

Farmers News: ਨਵੀਂ ਦਿੱਲੀ - ਤਾਮਿਲਨਾਡੂ ਵਿਚ ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਚਾਰ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਗੁਰਮੀਤ ਸਿੰਘ ਮਾਂਗਟ, ਮਨਜੀਤ ਸਿੰਘ ਰਾਏ ਅਤੇ ਹਰਵਿੰਦਰ ਸਿੰਘ ਮਸਾਨੀਆ ਸ਼ਨੀਵਾਰ ਨੂੰ ਹੀ ਤਾਮਿਲਨਾਡੂ ਪੁੱਜੇ ਸਨ। ਇੱਥੇ ਐਤਵਾਰ ਨੂੰ ਪੁਲਿਸ ਨੇ ਕੋਇੰਬਟੂਰ ਜ਼ਿਲ੍ਹੇ 'ਚ ਚਾਰੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਕਿਸਾਨ ਇੱਥੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਰਹੇ ਸਨ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਕਿਸਾਨ ਆਗੂਆਂ ਨੂੰ ਰੋਕਿਆ ਸੀ। 

file photo

 

ਦੱਸ ਦਈਏ ਕਿ ਪੰਜਾਬ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨ ਨਵਦੀਪ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਅੰਦੋਲਨ ਹੋਰ ਤੇਜ਼ ਕਰਨ ਜਾ ਰਹੇ ਹਨ। 7 ਅਪਰੈਲ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ’ਤੇ ਹਰਿਆਣਾ ਅਤੇ ਪੰਜਾਬ ਸਮੇਤ ਦੇਸ਼ ਭਰ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਤਲੇ ਫੂਕੇ।

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement