ਇਨਸਾਨੀਅਤ ਸ਼ਰਮਸਾਰ: ਹਸਪਤਾਲ ਪਹੁੰਚਾਉਣ ਲਈ ਐਂਬੂਲੈਂਸ ਚਾਲਕ ਨੇ ਮਰੀਜ਼ ਤੋਂ ਵਸੂਲੇ 1,20,000 ਰੁਪਏ
Published : May 7, 2021, 3:32 pm IST
Updated : May 7, 2021, 3:59 pm IST
SHARE ARTICLE
Ambulance driver charges patient Rs 1,20,000
Ambulance driver charges patient Rs 1,20,000

ਕੋਰੋਨਾ ਦੇ ਸਮੇਂ ਦੌਰਾਨ ਵਧ ਰਹੀ ਕਾਲਾਬਜ਼ਾਰੀ

 ਨਵੀਂ ਦਿੱਲੀ: ਦੇਸ਼ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨਾਲ ਬੁਰੀ ਤਰ੍ਹਾਂ ਨਾਲ ਜੂਝ ਰਿਹਾ ਹੈ। ਇਸ ਸਥਿਤੀ ਵਿੱਚ, ਜਿੱਥੇ ਲੋਕ ਦੇਸ਼ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ, ਉਥੇ ਕੁਝ ਅਜਿਹੇ ਮਾਮਲੇ ਵੀ ਹਨ ਜੋ ਮਨੁੱਖਤਾ ਨੂੰ ਸ਼ਰਮਸਾਰ ਕਰ ਰਹੇ ਹਨ  ਕੁਝ ਲੋਕ ਗਲਤ ਢੰਗ ਨਾਲ ਪੈਸਾ ਇਕੱਠਾ ਕਰਕੇ ਇਸ ਮੁਸ਼ਕਿਲ ਦੀ ਘੜੀ ਨੂੰ ਮੌਕੇ ਵਿੱਚ ਬਦਲਣ ਦੀ ਕੋਸ਼ਿਸ਼ ਕਰ ਰਹੇ ਹਨ।

Ambulance driver charges patient Rs 1,20,000Ambulance driver charges patient Rs 1,20,000

 ਕੋਰੋਨਾ ਦੀ ਇਸ  ਚੁਣੌਤੀਪੂਰਨ ਸਥਿਤੀ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇਸ ਐਮਰਜੈਂਸੀ ਵਿੱਚ, ਇੱਕ ਐਂਬੂਲੈਂਸ ਡਰਾਈਵਰ ਮਰੀਜ਼ਾਂ ਤੋਂ ਲਾਭ ਲੈ ਰਿਹਾ ਹੈ। ਦਿੱਲੀ ਪੁਲਿਸ ਨੇ ਇੱਕ ਐਂਬੂਲੈਂਸ ਚਾਲਕ ਖਿਲਾਫ ਸ਼ਿਕਾਇਤ ਦਰਜ ਕੀਤੀ ਹੈ। ਐਂਬੂਲੈਂਸ ਚਾਲਕ ਤੇ ਇਲਜ਼ਾਮ ਹੈ ਕਿ ਉਸਨੇ ਮਰੀਜ਼ ਨੂੰ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਲਿਜਾਣ ਲਈ ਕਿਰਾਏ ਵਜੋਂ 1 ਲੱਖ 20 ਹਜ਼ਾਰ ਰੁਪਏ ਵਸੂਲ ਕੀਤੇ ਗਏ। ਦੱਸ ਦਈਏ ਕਿ ਮਰੀਜ਼ ਨੂੰ ਸੋਮਵਾਰ ਨੂੰ ਗੁਰੂਗ੍ਰਾਮ ਤੋਂ ਲੁਧਿਆਣਾ ਸ਼ਿਫਟ ਕੀਤਾ ਗਿਆ ਸੀ।

PHOTOReceipt

ਮਿਲੀ ਜਾਣਕਾਰੀ ਦੇ ਅਨੁਸਾਰ ਚਾਲਕ ਨੇ ਇੱਕ ਲੱਖ 40 ਹਜ਼ਾਰ ਰੁਪਏ ਦੀ ਮੰਗ ਕੀਤੀ। ਇਸ ਸਮੇਂ ਦੌਰਾਨ, ਐਂਬੂਲੈਂਸ ਚਾਲਕ ਨੇ ਮਰੀਜ਼ ਨੂੰ ਰਸ਼ੀਦ ਵੀ ਕੱਟ  ਕੇ ਦਿੱਤੀ। ਜਿੱਥੇ 350 ਕਿਲੋਮੀਟਰ ਦੀ ਦੂਰੀ ਲਈ ਇਕ ਲੱਖ 20 ਹਜ਼ਾਰ ਰੁਪਏ ਕਿਰਾਏ ਦੇ ਹੋਣ ਦਾ ਜ਼ਿਕਰ ਹੈ। 

patientpatient

ਇਹ ਕੇਸ ਜੋ ਰਾਸ਼ਟਰੀ ਰਾਜਧਾਨੀ ਤੋਂ ਆਇਆ ਹੈ ਉਹ ਇਸ ਗੱਲ ਦੀ ਉਦਾਹਰਣ ਹੈ ਕਿ ਕੋਰੋਨਾ ਦੇ ਸਮੇਂ ਦੌਰਾਨ ਕਾਲਾਬਜ਼ਾਰੀ ਕਿਵੇਂ ਵਧੀ ਹੈ। ਅਜੋਕੇ ਸਮੇਂ, ਜਦੋਂ ਮਰੀਜ਼ ਹਸਪਤਾਲਾਂ ਵਿੱਚ ਬੈੱਡ ਲੈਣ ਲਈ ਜੱਦੋ ਜਹਿਦ ਕਰ ਰਹੇ ਹਨ, ਅਜਿਹੇ ਸਮੇਂ ਇਹ ਘਟਨਾ ਨਿਸ਼ਚਤ ਤੌਰ ਤੇ ਮਰੀਜ਼ਾਂ ਅਤੇ ਅਧਿਕਾਰੀਆਂ ਲਈ ਚਿੰਤਾ ਦਾ ਵਿਸ਼ਾ ਹੈ।

Ambulance driver charges patient Rs 1,20,000Ambulance driver charges patient Rs 1,20,000

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement