
ਲੜਕੀ ਦਾ ਇਲਜ਼ਾਮ ਹੈ ਕਿ ਉਸ ਦੀ ਮਾਂ ਨੇ ਵੀ ਇਸ 'ਚ ਆਪਣੇ ਪਤੀ ਯਾਨੀ ਉਸ ਦੇ ਪਿਤਾ ਦਾ ਸਾਥ ਦਿੱਤਾ।
ਸਮਸਤੀਪੁਰ: ਬਿਹਾਰ ਦੇ ਸਮਸਤੀਪੁਰ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਪਿਤਾ ਆਪਣੀ ਹੀ 18 ਸਾਲ ਦੀ ਧੀ ਨਾਲ ਬਲਾਤਕਾਰ ਕਰ ਰਿਹਾ ਸੀ। ਲੜਕੀ ਦਾ ਇਲਜ਼ਾਮ ਹੈ ਕਿ ਉਸ ਦੀ ਮਾਂ ਨੇ ਵੀ ਇਸ 'ਚ ਆਪਣੇ ਪਤੀ ਯਾਨੀ ਉਸ ਦੇ ਪਿਤਾ ਦਾ ਸਾਥ ਦਿੱਤਾ। ਦੋਵੇਂ ਪੀੜਤ ਨੂੰ ਧਮਕੀਆਂ ਦੇ ਕੇ ਚੁੱਪ ਕਰਵਾਉਂਦੇ ਰਹੇ। ਇਸ ਤੋਂ ਬਾਅਦ ਪੀੜਤ ਲੜਕੀ ਨੇ ਪਿਤਾ ਦੀ ਇਸ ਸ਼ਰਮਨਾਕ ਕਰਤੂਤ ਦਾ ਵੀਡੀਓ ਬਣਾਇਆ ਅਤੇ ਪਿਤਾ ਦੇ ਖਿਲਾਫ਼ ਥਾਣੇ 'ਚ ਸ਼ਿਕਾਇਤ ਦਿੱਤੀ।
ਪੀੜਤਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ 'ਚ ਪੁੱਛਗਿੱਛ ਕਰ ਰਹੀ ਹੈ। ਮੁਲਜ਼ਮ ਦੀ ਉਮਰ ਕਰੀਬ 50 ਸਾਲ ਹੈ ਅਤੇ ਪੇਸ਼ੇ ਤੋਂ ਅਧਿਆਪਕ ਹੈ। ਪੀੜਤਾ ਦਾ ਦੋਸ਼ ਹੈ ਕਿ ਪਿਤਾ ਹਰ ਰੋਜ਼ ਉਸ ਨਾਲ ਗਲਤ ਹਰਕਤਾਂ ਕਰਦਾ ਸੀ। ਜਦੋਂ ਵੀ ਉਹ ਆਪਣੀ ਮਾਂ ਨੂੰ ਇਸ ਗੱਲ ਦੀ ਸ਼ਿਕਾਇਤ ਕਰਦੀ ਤਾਂ ਉਹ ਉਸ 'ਤੇ ਦੋਸ਼ ਲਾਉਂਦੀ ਸੀ।
ਪੀੜਤਾ ਦਾ ਕਹਿਣਾ ਹੈ ਕਿ ਜਦੋਂ ਉਹ ਆਪਣੇ ਪਿਤਾ ਦੀਆਂ ਹਰਕਤਾਂ ਤੋਂ ਤੰਗ ਆ ਕੇ ਰੋਸਦਾ ਥਾਣੇ ਪਹੁੰਚੀ ਤਾਂ ਪੁਲਿਸ ਵਾਲਿਆਂ ਨੇ ਉਸ ਨੂੰ ਭਜਾ ਦਿੱਤਾ ਅਤੇ ਕੋਈ ਸ਼ਿਕਾਇਤ ਦਰਜ ਨਹੀਂ ਕੀਤੀ। ਜਦੋਂ ਪੀੜਤਾ ਦੀ ਵੀਡੀਓ ਵਾਇਰਲ ਹੋ ਕੇ ਉੱਚ ਅਧਿਕਾਰੀਆਂ ਦੇ ਧਿਆਨ 'ਚ ਆਈ ਤਾਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਗਈ।ਰੋਸੇਰਾ ਸਬ-ਡਿਵੀਜ਼ਨ ਦੇ ਡੀਐੱਸਪੀ ਸਹਿਯਾਰ ਅਖਤਰ ਨੇ ਦੱਸਿਆ ਕਿ ਵੀਡੀਓ ਵਾਇਰਲ ਹੋਣ 'ਤੇ ਪੁਲਸ ਨੇ ਬੇਟੀ ਦੀ ਸ਼ਿਕਾਇਤ 'ਤੇ ਐੱਫਆਈਆਰ ਦਰਜ ਕਰਕੇ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ।
ਡੀਐਸਪੀ ਸਹਿਯਾਰ ਅਖ਼ਤਰ ਨੇ ਕਿਹਾ, "ਪੁਲਿਸ ਨੇ ਵਾਇਰਲ ਵੀਡੀਓ ਵਿਚ [ਪੀੜਤ] ਉੱਤੇ ਹਮਲਾ ਕਰਨ ਵਾਲੇ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ... ਅਤੇ ਬਿਆਨ ਦੇ ਆਧਾਰ 'ਤੇ ਹੋਰ ਦੋਸ਼ੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ। ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।"