
ਸਿਰਸਾ ਸਮੇਤ ਹੋਰ ਕਈ ਨੇਤਾਵਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ।
ਨਵੀਂ ਦਿੱਲੀ - ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਮਨਜਿੰਦਰ ਸਿਰਸਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ 'ਚ 'ਆਪ' ਅਤੇ ਭਾਜਪਾ ਆਹਮੋ-ਸਾਹਮਣੇ ਹੋ ਗਏ ਹਨ। ਬੱਗਾ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਵੱਡੀ ਗਿਣਤੀ 'ਚ ਭਾਜਪਾ ਵਰਕਰ ਮੁੱਖ ਮੰਤਰੀ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਸੁਰੱਖਿਆ ਦੇ ਮੱਦੇਨਜ਼ਰ ਮੁੱਖ ਮੰਤਰੀ ਨਿਵਾਸ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।
ਇਸ ਪ੍ਰਦਰਸ਼ਨ ਵਿਚ ਮਨਜਿੰਦਰ ਸਿਰਸਾ ਵੀ ਸ਼ਾਮਲ ਸਨ ਜਿਨ੍ਹਾਂ ਨੂੰ ਦਿੱਲੀ ਪੁਲਿਸ ਨੇ ਹਿਰਸਾਤ ਵਿਚ ਲਿਆ ਹੈ। ਭਾਜਪਾ ਨੇਤਾਵਾਂ ਵਲੋਂ ਕਿਹਾ ਜਾ ਰਿਹਾ ਹੈ ਕਿ ਤਜਿੰਦਰ ਬੱਗਾ ਦੀ ਪਗੜੀ ਦਾ ਅਪਮਾਨ ਕੀਤਾ ਗਿਆ ਹੈ ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਤੇ ਭਾਜਪਾ ਆਗੂ ਮਨਜਿੰਦਰ ਸਿਰਸਾ ਸਮੇਤ ਹੋਰ ਕਈ ਨੇਤਾਵਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।