ਸਕੂਲ ਪਾਠਕ੍ਰਮ 'ਚੋਂ ਸਾਜ਼ਿਸ਼ਨ ਹਟਾਇਆ ਜਾ ਰਿਹੈ ਇਤਿਹਾਸ: ਕੁਲਤਾਰ ਸਿੰਘ ਸੰਧਵਾਂ ਨੇ ਜਤਾਇਆ ਤੌਖ਼ਲਾ

By : GAGANDEEP

Published : May 7, 2023, 5:33 pm IST
Updated : May 7, 2023, 5:33 pm IST
SHARE ARTICLE
photo
photo

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਸਬੰਧੀ ਸਮਾਗਮਾਂ 'ਚ ਕੀਤੀ ਸ਼ਮੂਲੀਅਤ

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨੇ ਅੱਜ ਖ਼ਦਸ਼ਾ ਜਤਾਇਆ ਕਿ ਵਿਦਿਆਰਥੀਆਂ ਨੂੰ ਆਪਣੇ ਸ਼ਾਨਾਮੱਤੇ ਇਤਿਹਾਸ ਤੋਂ ਵਿਰਵੇ ਕਰਨ ਲਈ ਸਕੂਲ ਪਾਠਕ੍ਰਮ 'ਚੋਂ ਸਾਜ਼ਿਸ਼ਨ ਇਤਿਹਾਸਕ ਘਟਨਾਵਾਂ, ਖ਼ਾਸਕਰ ਧਾਰਮਿਕ ਇਤਿਹਾਸ ਹਟਾਇਆ ਜਾ ਰਿਹਾ ਹੈ। ਮੋਹਾਲੀ ਦੇ ਫ਼ੇਜ਼ 3ਬੀ-1 ਸਥਿਤ ਰਾਮਗੜ੍ਹੀਆ ਭਵਨ ਵਿਖੇ ਸਿੱਖ ਰਾਜ ਦੇ ਉਸਰੱਈਏ ਅਤੇ 18ਵੀਂ ਸਦੀ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਸਬੰਧੀ ਰਾਮਗੜ੍ਹੀਆ ਸਭਾ ਮੋਹਾਲੀ ਵੱਲੋਂ ਕਰਵਾਏ ਗਏ ਸਮਾਗਮ 'ਚ ਸੰਗਤ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਰਬਾਬ ਤੋਂ ਰਣਜੀਤ ਨਗਾੜੇ ਤੱਕ ਦੇ ਸਿੱਖ ਇਤਿਹਾਸ ਨਾਲ ਵਿਦਿਆਰਥੀਆਂ ਨੂੰ ਜੋੜ ਕੇ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਆਪਣੇ ਇਤਿਹਾਸ ਅਤੇ ਗੁਰਬਾਣੀ ਨਾਲ ਜੁੜ ਕੇ ਜੇਕਰ ਬੱਚੇ ਚੰਗੇ ਇਨਸਾਨ ਬਣ ਗਏ ਤਾਂ ਜ਼ਿੰਦਗੀ ਦੇ ਬਾਕੀ ਪੜਾਅ ਵੀ ਉਹ ਸੁਖਾਲੇ ਹੀ ਸਰ ਕਰ ਲੈਣਗੇ। ਉਨ੍ਹਾਂ ਅਜਿਹੇ ਸਮਾਗਮਾਂ ਨੂੰ ਇਸ ਦਿਸ਼ਾ ਵਿੱਚ ਚੰਗੀ ਪਹਿਲ ਕਰਾਰ ਦਿੱਤਾ।

ਇਹ ਵੀ ਪੜ੍ਹੋ: ਬਠਿੰਡਾ 'ਚ 2 ਨਸ਼ਾ ਤਸਕਰ ਕਾਬੂ, 3 ਲੱਖ ਦੀ ਡਰੱਗ ਮਨੀ ਤੇ ਪਿਸਤੌਲ ਕੀਤੇ ਬਰਾਮਦ

ਮਿਸਲਾਂ ਦੇ ਇਤਿਹਾਸ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਹਲੀਮੀ ਸਿੱਖ ਰਾਜ ਦਾ ਮੁੱਢ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਤੋਂ ਬੱਝਣਾ ਸ਼ੁਰੂ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਉਦੋਂ ਸਿੱਖਾਂ ਦੀ ਗਿਣਤੀ ਮਹਿਜ਼ 6 ਫ਼ੀਸਦੀ ਸੀ ਅਤੇ ਸਿੱਖਾਂ ਨੇ ਵਿਸ਼ਾਲ ਸਿੱਖ ਰਾਜ ਖੜ੍ਹਾ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੀ ਗੁਰਬਾਣੀ ਉਦੋਂ ਹਰ ਘਰ ਵਿੱਚ ਸੀ ਅਤੇ ਸਿੱਖ ਬਾਣੀ-ਬਾਣੇ ਅਤੇ ਸਿਦਕ ਦੇ ਪੱਕੇ ਸਨ ਜਿਸ ਕਾਰਨ ਸਿੱਖਾਂ ਦੀ ਹਰ ਮੈਦਾਨ ਫ਼ਤਹਿ ਹੁੰਦੀ ਰਹੀ।

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਗੁਰੂ ਘਰ ਲਈ ਨਿਸ਼ਕਾਮ ਸੇਵਾ ਦਾ ਜ਼ਿਕਰ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਲਾਲ ਕਿਲ੍ਹਾ ਫ਼ਤਹਿ ਕਰਨ ਉਪਰੰਤ ਉਨ੍ਹਾਂ ਨੇ ਗੁਰੂ ਘਰਾਂ ਨੂੰ ਉਸਾਰਨ ਵੱਲ ਤਰਜੀਹ ਦਿੱਤੀ ਨਾਕਿ ਸਿਰਫ਼ ਆਪਣੇ ਲਈ ਪੈਸਾ ਜੋੜਿਆ।  ਸੰਧਵਾਂ ਨੇ ਕਿਹਾ ਕਿ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜਿਹੇ ਸੂਰਬੀਰਾਂ ਦੀ ਬਹਾਦਰੀ ਨੇ ਸਾਨੂੰ ਦੇਸ਼ ਲਈ ਹਮੇਸ਼ਾ ਨਿਰਸਵਾਰਥ ਕੁਰਬਾਨੀਆਂ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਸੰਦੇਸ਼ ਦਿੱਤਾ ਹੈ ਅਤੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਵਰਗੇ ਯੋਧਿਆਂ ਨੇ ਮਹਾਨ ਗੁਰੂਆਂ ਦੇ ਪਾਏ ਪੂਰਨਿਆਂ ਉਤੇ ਪਹਿਰਾ ਦਿੱਤਾ। ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਅਜਿਹੀ ਸ਼ਾਨਦਾਰ ਵਿਰਾਸਤ ਦੇ ਵਾਰਸ ਹਾਂ, ਜਿਸ ਦੀ ਦੁਨੀਆਂ ਵਿੱਚ ਕੋਈ ਮਿਸਾਲ ਨਹੀਂ ਮਿਲਦੀ।

ਇਹ ਵੀ ਪੜ੍ਹੋ: ਬਠਿੰਡਾ ਪੁਲਿਸ ਨੇ ਨਾਕਾਬੰਦੀ ਦੌਰਾਨ ਫੜਿਆ ਨਸ਼ਾ ਤਸਕਰ, 2 ਕਿਲੋ ਅਫੀਮ ਵੀ ਕੀਤੀ ਬਰਾਮਦ  

ਵਿਧਾਨ ਸਭਾ ਸਪੀਕਰ ਸ. ਸੰਧਵਾਂ ਨੇ ਗੁਰਦੁਆਰਾ ਪ੍ਰਬੰਧ ਨੂੰ ਹੋਰ ਵਧੀਆ ਤਰੀਕੇ ਨਾਲ ਚਲਾਉਣ ਲਈ 2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਇਸੇ ਤਰ੍ਹਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਕੁਲਵੰਤ ਸਿੰਘ ਨੇ ਜਿੱਥੇ ਮਹਾਨ ਸਿੱਖ ਜਰਨੈਲ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ, ਉਥੇ ਉਨ੍ਹਾਂ ਨੇ ਰਾਮਗੜ੍ਹੀਆ ਭਵਨ ਦੇ ਹਾਲ ਨੂੰ ਨਵਿਆਉਣ ਦੀ ਜ਼ਿੰਮੇਵਾਰੀ ਵੀ ਲਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement