Salman Khan Firing Case : ਸਲਮਾਨ ਖਾਨ ਦੇ ਘਰ ਗੋਲ਼ੀਬਾਰੀ ਮਾਮਲੇ 'ਚ 5ਵੀਂ ਗ੍ਰਿਫ਼ਤਾਰੀ

By : BALJINDERK

Published : May 7, 2024, 12:42 pm IST
Updated : May 7, 2024, 12:42 pm IST
SHARE ARTICLE
Salman Khan
Salman Khan

Salman Khan Firing Case :14 ਅਪ੍ਰੈਲ ਗਲੈਕਸੀ ਅਪਾਰਟਮੈਂਟ ਦੇ ਬਾਹਰ ਦੋ ਵਿਅਕਤੀਆਂ ਨੇ ਕੀਤੀ ਸੀ ਗੋਲ਼ੀਬਾਰੀ     

Salman Khan Firing Case : ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲ਼ੀਬਾਰੀ ਦੇ ਮਾਮਲੇ 'ਚ ਇਕ ਹੋਰ ਗ੍ਰਿਫ਼ਤਾਰੀ ਹੋਈ ਹੈ। ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਕੁੱਲ 5ਵੀਂ ਗ੍ਰਿਫ਼ਤਾਰੀ ਕੀਤੀ ਹੈ। ਇਸ ਤੋਂ ਪਹਿਲਾਂ ਬਾਲੀਵੁੱਡ ਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲ਼ੀਬਾਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਦੋਸ਼ੀ ਅਨੁਜ ਥਾਪਨ ਨੇ ਖੁਦਕੁਸ਼ੀ ਕਰ ਲਈ ਸੀ। ਉਧਰ, ਮੁਲਜ਼ਮ ਦੇ ਪਰਿਵਾਰ ਅਤੇ ਵਕੀਲਾਂ ਦਾ ਦੋਸ਼ ਹੈ ਕਿ ਇਹ ਖੁਦਕੁਸ਼ੀ ਨਹੀਂ ਸਗੋਂ ਮੌਤ ਪਿੱਛੇ ਸਾਜ਼ਿਸ਼ ਹੈ, ਜਿਸ ਦੀ ਸੀਬੀਆਈ ਤੋਂ ਜਾਂਚ ਹੋਣੀ ਚਾਹੀਦੀ ਹੈ।

ਇਹ ਵੀ ਪੜੋ:Lok Sabha Elections-2024 : ਪੰਜਾਬ ਦੇ 13 ਲੋਕ ਸਭਾ ਹਲਕਿਆਂ ’ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ

ਦੱਸ ਦੇਈਏ ਕਿ ਅਨੁਜ ਦੇ ਪਰਿਵਾਰਕ ਵਕੀਲ ਰਜਨੀ ਖੱਤਰੀ ਨੇ ਦੱਸਿਆ ਕਿ ਅਨੁਜ ਦੀ ਮਾਂ ਵੱਲੋਂ ਬੰਬੇ ਹਾਈ ਕੋਰਟ ਵਿਚ ਰਿੱਟ ਦਾਇਰ ਕੀਤੀ ਗਈ ਹੈ। ਇਸ ਵਿਚ ਤਿੰਨ ਲੋਕਾਂ ਨੂੰ ਰਾਜ ਮਹਾਰਾਸ਼ਟਰ, ਕ੍ਰਾਈਮ ਬ੍ਰਾਂਚ ਅਤੇ ਸਲਮਾਨ ਖਾਨ ਨੂੰ ਧਿਰ ਬਣਾਇਆ ਗਿਆ ਹੈ। ਅਨੁਜ ਥਾਪਨ ਦੇ ਪਰਿਵਾਰ ਨੂੰ ਵੀ ਉਸਦੀ ਖੁਦਕੁਸ਼ੀ ਦਾ ਸ਼ੱਕ ਹੈ। ਪਰਿਵਾਰ ਦਾ ਦੋਸ਼ ਹੈ ਕਿ ਇਹ ਪੁਲਿਸ ਹਿਰਾਸਤ ’ਚ ਕਤਲ ਦਾ ਮਾਮਲਾ ਹੈ। ਪਰਿਵਾਰ ਵੱਲੋਂ ਮੌਤ ਪਿੱਛੇ ਸਾਜ਼ਿਸ਼ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪਰਿਵਾਰ ਇਸ ਮਾਮਲੇ ਦੀ ਸੀਬੀਆਈ ਜਾਂਚ ਚਾਹੁੰਦਾ ਹੈ, ਇਸ ਲਈ ਬੰਬੇ ਹਾਈ ਕੋਰਟ ਵਿਚ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਹੈ।

ਇਹ ਵੀ ਪੜੋ:Chandigarh Weather : ਚੰਡੀਗੜ੍ਹ 'ਚ ਤੀਜੀ ਵਾਰ ਤਾਪਮਾਨ 40 ਡਿਗਰੀ ਤੋਂ ਉਪਰ ਪਹੁੰਚਿਆ 

14 ਅਪ੍ਰੈਲ ਦੀ ਸਵੇਰ ਨੂੰ ਮੁੰਬਈ ਦੇ ਬਾਂਦਰਾ ਇਲਾਕੇ 'ਚ ਗਲੈਕਸੀ ਅਪਾਰਟਮੈਂਟ ਦੇ ਬਾਹਰ ਦੋ ਵਿਅਕਤੀਆਂ ਨੇ ਗੋਲ਼ੀਬਾਰੀ ਕੀਤੀ ਸੀ। ਇਸ ਅਪਾਰਟਮੈਂਟ 'ਚ ਸਲਮਾਨ ਖਾਨ ਰਹਿੰਦੇ ਹਨ। ਗੁਜਰਾਤ ਦੀ ਸਾਬਰਮਤੀ ਜੇਲ੍ਹ ’ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਉਸ ਦਾ ਛੋਟਾ ਭਰਾ ਅਨਮੋਲ ਬਿਸ਼ਨੋਈ ਇਸ ਮਾਮਲੇ ’ਚ ਮੁਲਜ਼ਮ ਹਨ। ਮੰਨਿਆ ਜਾ ਰਿਹਾ ਹੈ ਕਿ ਅਨਮੋਲ ਫ਼ਿਲਹਾਲ ਅਮਰੀਕਾ ਜਾਂ ਕੈਨੇਡਾ 'ਚ ਹੈ। ਅਨਮੋਲ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਗੋਲ਼ੀਬਾਰੀ ਦੀ ਘਟਨਾ ਦੀ ਜ਼ਿੰਮੇਵਾਰੀ ਲਈ ਸੀ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਉਸ ਦਾ ਆਈਪੀ ਐਡਰੈੱਸ ਪੁਰਤਗਾਲ ਦਾ ਸੀ।

(For more news apart from 5th arrest in shooting case Salman Khan's house News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement