Arvind Kejriwal: ਅਰਵਿੰਦ ਕੇਜਰੀਵਾਲ ਦੀ ਜ਼ਮਾਨਤ 'ਤੇ ਫ਼ੈਸਲਾ ਸੁਰੱਖਿਅਤ, SC ਨੇ ਜ਼ਮਾਨਤ ਲਈ ਰੱਖੀ ਸ਼ਰਤ
Published : May 7, 2024, 2:43 pm IST
Updated : May 7, 2024, 2:43 pm IST
SHARE ARTICLE
Arvind Kejriwal
Arvind Kejriwal

ਰਾਊਜ਼ ਐਵੇਨਿਊ ਕੋਰਟ ਨੇ ਨਿਆਇਕ ਹਿਰਾਸਤ 20 ਮਈ ਤੱਕ ਵਧਾਈ 

Arvind Kejriwal:  ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ ਤੇ ਹੁਣ ਇਸ ਮਾਮਲੇ 'ਤੇ ਵੀਰਵਾਰ ਨੂੰ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਲਈ ਕਈ ਸ਼ਰਤਾਂ ਰੱਖੀਆਂ ਹਨ। ਅਦਾਲਤ ਨੇ ਜ਼ਮਾਨਤ ਦਾ ਵਿਰੋਧ ਕਰ ਰਹੀ ਈਡੀ ਨੂੰ ਕਿਹਾ ਕਿ ਚੋਣਾਂ ਹੋ ਰਹੀਆਂ ਹਨ ਅਤੇ ਕੇਜਰੀਵਾਲ ਮੌਜੂਦਾ ਮੁੱਖ ਮੰਤਰੀ ਹਨ।

ਚੋਣਾਂ 5 ਸਾਲਾਂ ਵਿਚ ਇੱਕ ਵਾਰ ਹੀ ਆਉਂਦੀਆਂ ਹਨ। ਅਦਾਲਤ ਨੇ ਕੇਜਰੀਵਾਲ ਨੂੰ ਕਿਹਾ ਕਿ ਜੇਕਰ ਅਸੀਂ ਤੁਹਾਨੂੰ ਜ਼ਮਾਨਤ ਦੇ ਦਿੰਦੇ ਹਾਂ ਤਾਂ ਤੁਸੀਂ ਸਰਕਾਰੀ ਡਿਊਟੀ ਨਹੀਂ ਕਰੋਗੇ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਸਰਕਾਰ ਵਿਚ ਦਖ਼ਲਅੰਦਾਜ਼ੀ ਕਰੋ। ਜੇਕਰ ਚੋਣਾਂ ਨਾ ਹੋਈਆਂ ਹੁੰਦੀਆਂ ਤਾਂ ਅੰਤਰਿਮ ਜ਼ਮਾਨਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਸੀ।  

ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ- ਅਸੀਂ ਕਿਸੇ ਫਾਈਲ 'ਤੇ ਦਸਤਖ਼ਤ ਨਹੀਂ ਕਰਾਂਗੇ। ਸ਼ਰਤ ਇਹ ਹੈ ਕਿ ਫਾਈਲ 'ਤੇ ਦਸਤਖ਼ਤ ਨਾ ਹੋਣ ਦੇ ਆਧਾਰ 'ਤੇ LG ਕਿਸੇ ਵੀ ਕੰਮ ਨੂੰ ਰੋਕਣ। ਮੈਂ ਅਜਿਹਾ ਕੁਝ ਨਹੀਂ ਕਹਾਂਗਾ ਜਿਸ ਨਾਲ ਨੁਕਸਾਨ ਹੋਵੇ। 

ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਆਮ ਆਦਮੀ ਵਿਚ ਫਰਕ ਕਰਨਾ ਠੀਕ ਨਹੀਂ ਹੈ। ਸਿਆਸਤਦਾਨਾਂ ਲਈ ਵੱਖਰੀ ਸ਼੍ਰੇਣੀ ਨਾ ਬਣਾਓ। ਲੋਕਾਂ ਵਿਚ ਗਲਤ ਸੰਦੇਸ਼ ਜਾਵੇਗਾ। ਇਸ ਮਾਮਲੇ 'ਤੇ ਸੁਣਵਾਈ ਦੁਪਹਿਰ ਦੇ ਖਾਣੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜਾਰੀ ਰਹੇਗੀ।

- ਕੇਜਰੀਵਾਲ ਦੀ ਜ਼ਮਾਨਤ 'ਤੇ ਅਦਾਲਤ ਦੀ ਟਿੱਪਣੀ
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਨੇ ਕਿਹਾ ਕਿ ਕੇਜਰੀਵਾਲ ਆਦਤਨ ਅਪਰਾਧੀ ਨਹੀਂ ਹਨ। 
2. ਇਹ ਇੱਕ ਬੇਮਿਸਾਲ ਸਥਿਤੀ ਹੈ। ਲੋਕ ਸਭਾ ਚੋਣਾਂ ਚੱਲ ਰਹੀਆਂ ਹਨ। ਉਹ ਦਿੱਲੀ ਦੇ ਚੁਣੇ ਹੋਏ ਮੁੱਖ ਮੰਤਰੀ ਹਨ। 3. ਜੇਕਰ ਚੋਣਾਂ ਨਾ ਹੁੰਦੀਆਂ ਤਾਂ ਅੰਤਰਿਮ ਜ਼ਮਾਨਤ ਦਾ ਸਵਾਲ ਹੀ ਪੈਦਾ ਨਾ ਹੁੰਦਾ। ਚੋਣਾਂ 5 ਸਾਲਾਂ ਵਿਚ ਸਿਰਫ ਇੱਕ ਵਾਰ ਹੁੰਦੀਆਂ ਹਨ।  

- ਜ਼ਮਾਨਤ ਲਈ ਸੁਪਰੀਮ ਕੋਰਟ ਦੀ ਸ਼ਰਤ
ਸੁਪਰੀਮ ਕੋਰਟ ਨੇ ਕਿਹਾ- ਜੇ ਜ਼ਮਾਨਤ ਮਿਲਦੀ ਹੈ ਤਾਂ ਕੇਜਰੀਵਾਲ ਸਰਕਾਰੀ ਕੰਮ 'ਚ ਦਖਲ ਨਹੀਂ ਦੇਣਗੇ। ਉਹ ਆਪਣਾ ਸਰਕਾਰੀ ਕੰਮ ਨਹੀਂ ਕਰਨਗੇ। ਜੇਕਰ ਅਜਿਹਾ ਹੁੰਦਾ ਹੈ ਤਾਂ ਹਿੱਤਾਂ ਦਾ ਟਕਰਾਅ ਪੈਦਾ ਹੋਵੇਗਾ ਅਤੇ ਅਸੀਂ ਅਜਿਹਾ ਨਹੀਂ ਚਾਹੁੰਦੇ।  

- ਜ਼ਮਾਨਤ ਦੇ ਵਿਰੁੱਧ ਈਡੀ ਦੀਆਂ ਦਲੀਲਾਂ
 ਅਦਾਲਤ ਦਾ ਕੀ ਵਿਚਾਰ ਹੈ? ਤੁਹਾਨੂੰ ਸਿਆਸਤਦਾਨਾਂ ਲਈ ਇੱਕ ਵੱਖਰੀ ਸ਼੍ਰੇਣੀ ਨਹੀਂ ਬਣਾਉਣੀ ਚਾਹੀਦੀ।
 2. ਦੇਸ਼ 'ਚ ਇਸ ਸਮੇਂ ਸੰਸਦ ਮੈਂਬਰਾਂ ਸਮੇਤ 5 ਹਜ਼ਾਰ ਮਾਮਲੇ ਹਨ। ਕੀ ਉਨ੍ਹਾਂ ਸਾਰਿਆਂ ਨੂੰ ਜ਼ਮਾਨਤ 'ਤੇ ਰਿਹਾਅ ਕੀਤਾ ਜਾਣਾ ਚਾਹੀਦਾ ਹੈ?
3- ਜੇ ਕੋਈ ਕਿਸਾਨ ਜਿਸਦਾ ਬਿਜਾਈ ਦਾ ਸਮਾਂ ਚੱਲ ਰਿਹਾ ਹੋਵੇ ਤਾਂ ਕੀ ਉਹ ਸੰਸਦ ਨਾਲੋਂ ਘੱਟ ਮਹੱਤਵਪੂਰਨ ਹੈ? 
4- ਜੇ ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਇਸ ਨਾਲ ਇਹ ਸੰਦੇਸ਼ ਜਾਵੇਗਾ ਕਿ ਕੇਜਰੀਵਾਲ ਨੇ ਕੁੱਝ ਨਹੀਂ ਕੀਤਾ ਸੀ ਪਰ ਚੋਣਾਂ ਤੋਂ ਪਹਿਲਾਂ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। 
5. ਜੇ ਉਨ੍ਹਾਂ ਨੇ ਸਹਿਯੋਗ ਕੀਤਾ ਹੁੰਦਾ ਅਤੇ ਨੌਂ ਸੰਮਨਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਹੁੰਦਾ, ਤਾਂ ਸ਼ਾਇਦ ਗ੍ਰਿਫਤਾਰੀ ਨਾ ਹੁੰਦੀ।

ਅਰਵਿੰਦ ਕੇਜਰੀਵਾਲ ਨੇ ਮੰਨੀ ਸ਼ਰਤ
ਕੇਜਰੀਵਾਲ ਨੇ ਕਿਹਾ- ਅਸੀਂ ਕਿਸੇ ਫਾਈਲ 'ਤੇ ਦਸਤਖਤ ਨਹੀਂ ਕਰਾਂਗੇ। ਸ਼ਰਤ ਇਹ ਹੈ ਕਿ ਫਾਈਲ 'ਤੇ ਦਸਤਖ਼ਤ ਨਾ ਹੋਣ ਦੇ ਆਧਾਰ 'ਤੇ LG ਕਿਸੇ ਵੀ ਕੰਮ ਨੂੰ ਰੋਕੇ। ਮੈਂ ਅਜਿਹਾ ਕੁਝ ਨਹੀਂ ਕਹਾਂਗਾ ਜਿਸ ਨਾਲ ਨੁਕਸਾਨ ਹੋਵੇ। 

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement