Delhi Excise Policy Case: ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, CBI ਮਾਮਲੇ 'ਚ ਨਿਆਇਕ ਹਿਰਾਸਤ ਵਧੀ
Published : May 7, 2024, 11:18 am IST
Updated : May 7, 2024, 11:18 am IST
SHARE ARTICLE
Delhi court extends judicial custody of Manish Sisodia
Delhi court extends judicial custody of Manish Sisodia

ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਮਈ ਤਕ ਵਧਾ ਦਿਤੀ ਹੈ।

Delhi Excise Policy Case:  ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਸੀਬੀਆਈ ਕੇਸ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਮਈ ਤਕ ਵਧਾ ਦਿਤੀ ਹੈ।

ਉਧਰ ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਸ਼ੁੱਕਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਨੋਟਿਸ ਜਾਰੀ ਕੀਤੇ। ਜਸਟਿਸ ਸਵਰਨਕਾਂਤ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ 8 ਮਈ ਨੂੰ ਹੋਵੇਗੀ। ਅਦਾਲਤ ਨੇ ਸਿਸੋਦੀਆ ਨੂੰ ਹਫਤੇ ਵਿਚ ਇਕ ਵਾਰ ਹਿਰਾਸਤ ਵਿਚ ਅਪਣੀ ਪਤਨੀ ਨੂੰ ਮਿਲਣ ਦੀ ਆਗਿਆ ਵੀ ਦਿਤੀ।

ਈਡੀ ਨੇ ਕਿਹਾ ਕਿ ਉਸ ਨੂੰ ਸਿਸੋਦੀਆ ਦੀ ਉਸ ਪਟੀਸ਼ਨ 'ਤੇ ਕੋਈ ਇਤਰਾਜ਼ ਨਹੀਂ ਹੈ, ਜਿਸ 'ਚ ਉਨ੍ਹਾਂ ਨੇ ਅਪਣੀ ਪਤਨੀ ਨੂੰ ਮਿਲਣ ਲਈ ਹਿਰਾਸਤ 'ਚ ਪੈਰੋਲ ਦੀ ਮੰਗ ਕੀਤੀ ਸੀ। ਦਿੱਲੀ ਦੀ ਇਕ ਅਦਾਲਤ ਨੇ 30 ਅਪ੍ਰੈਲ ਨੂੰ ਸੀਬੀਆਈ ਅਤੇ ਈਡੀ ਦੋਵਾਂ ਮਾਮਲਿਆਂ ਵਿਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿਤੀ ਸੀ। ਸਿਸੋਦੀਆ 26 ਫਰਵਰੀ 2023 ਤੋਂ ਹਿਰਾਸਤ 'ਚ ਹਨ। ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਸੀਬੀਆਈ ਅਤੇ ਈਡੀ ਦੋਵੇਂ ਉਨ੍ਹਾਂ ਦੀ ਜਾਂਚ ਕਰ ਰਹੇ ਹਨ।

(For more Punjabi news apart from Delhi court extends judicial custody of Manish Sisodia , stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM

'Raid 'ਚ Bikram Majithia ਦੀਆਂ ਕਈ ਬੇਨਾਮੀ ਜਾਇਦਾਦਾਂ ਮਿਲੀਆਂ' Advocate ਵੱਲੋਂ ਵੱਡੇ ਖ਼ੁਲਾਸੇ | Akali Dal

17 Jul 2025 5:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/07/2025

16 Jul 2025 4:25 PM
Advertisement