Lok Sabha Elections 2024: PM ਮੋਦੀ ਨੇ ਅਹਿਮਦਾਬਾਦ 'ਚ ਪਾਈ ਵੋਟ, ਵੋਟਰਾਂ ਨੂੰ ਕਿਹਾ- ਸਿਹਤ ਦਾ ਖਿਆਲ ਰੱਖੋ
Published : May 7, 2024, 8:17 am IST
Updated : May 7, 2024, 8:17 am IST
SHARE ARTICLE
Pm Modi
Pm Modi

ਪੱਤਰਕਾਰਾਂ ਨੂੰ ਵੀ ਖੂਬ ਪਾਣੀ ਪੀਣ ਦੀ ਦਿੱਤੀ ਸਲਾਹ

Lok Sabha Elections 2024:  ਨਵੀਂ ਦਿੱਲੀ - ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ’ਚ 12 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 95 ਸੀਟਾਂ ’ਤੇ ਅੱਜ ਵੋਟਿੰਗ ਹੋ ਰਹੀ ਹੈ। ਇਹ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗੀ। ਤੀਜੇ ਪੜਾਅ ਦੀ ਵੋਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅਪਣੀ ਵੋਟ ਗੁਜਰਾਤ ਤੋਂ ਪਾਈ ਹੈ। 

ਵੋਟ ਪਾਉਣ ਤੋਂ ਬਾਅਦ ਪੀਐਮ ਮੋਦੀ ਨੇ ਮੀਡੀਆ ਨਾਲ ਗੱਲ ਕਰਦਿਆਂ ਲੋਕਾਂ ਨੂੰ ਵੀ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ- ਸਾਡੇ ਦੇਸ਼ ਵਿਚ ਦਾਨ ਦਾ ਬਹੁਤ ਮਹੱਤਵ ਹੈ ਅਤੇ ਇਸੇ ਭਾਵਨਾ ਨਾਲ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਵੋਟ ਪਾਉਣੀ ਚਾਹੀਦੀ ਹੈ। ਪੀਐੱਮ ਮੋਦੀ ਨੇ ਕਿਹਾ- ਮੈਂ ਹਮੇਸ਼ਾ ਗੁਜਰਾਤ 'ਚ ਵੋਟਰ ਵਜੋਂ ਵੋਟ ਕਰਦਾ ਹਾਂ। ਅਮਿਤ ਭਾਈ ਇੱਥੋਂ ਭਾਜਪਾ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।

ਉਹਨਾਂ ਨੇ ਪੱਤਰਕਾਰਾਂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਲਈ ਵੀ ਕਿਹਾ ਹੈ। ਪੀਐੱਮ ਮੋਦੀ ਨੇ ਕਿਹਾ ਕਿ ਵੋਟਾਂ ਵੇਲੇ ਮੀਡੀਆ ਵਾਲਿਆਂ ਦਾ ਵੀ ਕੰਮ ਬਹੁਤ ਵਧ ਜਾਂਦਾ ਹੈ ਇਸ ਲਈ ਜੇ ਉਹਨਾਂ ਦੀ ਸਿਹਤ ਠੀਕ ਰਹੇਗੀ ਤਾਂ ਹੀ ਉਹ ਕੰਮ ਕਰ ਪਾਉਣਗੇ। ਉਹਨਾਂ ਨੇ ਸਭ ਨੂੰ ਗਰਮੀ ਵੇਲੇ ਬਹੁਤ ਸਾਰਾ ਪਾਣੀ ਪੀਣ ਦੀ ਸਲਾਹ ਦਿੱਤੀ।

 

(For more Punjabi news apart from Lok Sabha Election Phase 3 LIVE: PM Modi votes in Ahmedabad, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement