Supreme Court News: ਜਨਤਕ ਸ਼ਖਸੀਅਤਾਂ ਉਤਪਾਦਾਂ ਦਾ ਸਮਰਥਨ ਕਰਦੇ ਸਮੇਂ ਜ਼ਿੰਮੇਵਾਰੀ ਨਾਲ ਵਿਵਹਾਰ ਕਰਨ: ਸੁਪਰੀਮ ਕੋਰਟ
Published : May 7, 2024, 6:48 pm IST
Updated : May 7, 2024, 6:48 pm IST
SHARE ARTICLE
Public figures must behave responsibly while endorsing products: Supreme Court
Public figures must behave responsibly while endorsing products: Supreme Court

ਸੁਪਰੀਮ ਕੋਰਟ ਪਤੰਜਲੀ ਆਯੁਰਵੇਦ ਲਿਮਟਿਡ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ ਨਾਲ ਜੁੜੇ ਮਾਮਲੇ ਦੀ ਸੁਣਵਾਈ ਕਰ ਰਹੀ ਹੈ।

Supreme Court News: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਕਿਸੇ ਉਤਪਾਦ ਦਾ ਪ੍ਰਚਾਰ ਕਰਦੇ ਸਮੇਂ ਉੱਘੀਆਂ ਅਤੇ ਜਨਤਕ ਸ਼ਖਸੀਅਤਾਂ ਨੂੰ ਜ਼ਿੰਮੇਵਾਰੀ ਨਾਲ ਵਿਵਹਾਰ ਕਰਨਾ ਚਾਹੀਦਾ ਹੈ ਤਾਂ ਜੋ ਗੁੰਮਰਾਹਕੁੰਨ ਇਸ਼ਤਿਹਾਰਾਂ ਨੂੰ ਰੋਕਿਆ ਜਾ ਸਕੇ।

ਸੁਪਰੀਮ ਕੋਰਟ ਨੇ ਨਿਰਦੇਸ਼ ਦਿਤਾ ਕਿ ਇਸ਼ਤਿਹਾਰ ਜਾਰੀ ਕਰਨ ਦੀ ਆਗਿਆ ਦੇਣ ਤੋਂ ਪਹਿਲਾਂ ਕੇਬਲ ਟੈਲੀਵਿਜ਼ਨ ਨੈੱਟਵਰਕ ਨਿਯਮ, 1994 ਦੇ ਅਨੁਸਾਰ ਇਸ਼ਤਿਹਾਰਦਾਤਾਵਾਂ ਤੋਂ ਸਵੈ-ਘੋਸ਼ਣਾ ਫਾਰਮ ਪ੍ਰਾਪਤ ਕੀਤਾ ਜਾਵੇ। 1994 ਦੇ ਐਕਟ ਦੇ ਨਿਯਮ 7 ਵਿਚ ਇਕ ਵਿਗਿਆਪਨ ਕੋਡ ਦੀ ਵਿਵਸਥਾ ਕੀਤੀ ਗਈ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਇਸ਼ਤਿਹਾਰ ਦੇਸ਼ ਦੇ ਕਾਨੂੰਨਾਂ ਦੇ ਅਨੁਸਾਰ ਤਿਆਰ ਕੀਤੇ ਜਾਣੇ ਚਾਹੀਦੇ ਹਨ।

ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁੱਦੀਨ ਅਮਾਨੁੱਲਾ ਦੀ ਬੈਂਚ ਨੇ ਸਬੰਧਤ ਕੇਂਦਰੀ ਮੰਤਰਾਲਿਆਂ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ ਅਤੇ ਕੇਂਦਰੀ ਖਪਤਕਾਰ ਸੁਰੱਖਿਆ ਅਥਾਰਟੀ (ਸੀਸੀਪੀਏ) ਵਲੋਂ ਕੀਤੀ ਗਈ ਜਾਂ ਪ੍ਰਸਤਾਵਿਤ ਕਾਰਵਾਈ ਬਾਰੇ ਸੂਚਿਤ ਕਰਨ ਲਈ ਵੀ ਕਿਹਾ।

ਬੈਂਚ ਨੇ ਕਿਹਾ, “ਮਸ਼ਹੂਰ ਲੋਕਾਂ, ਪ੍ਰਭਾਵਸ਼ਾਲੀ ਲੋਕਾਂ ਅਤੇ ਜਨਤਕ ਹਸਤੀਆਂ ਦਾ ਸਮਰਥਨ ਉਤਪਾਦਾਂ ਨੂੰ ਉਤਸ਼ਾਹਤ ਕਰਨ ਵਿਚ ਬਹੁਤ ਮਦਦ ਕਰਦਾ ਹੈ ਅਤੇ ਉਨ੍ਹਾਂ ਲਈ ਇਹ ਲਾਜ਼ਮੀ ਹੈ ਕਿ ਉਹ ਇਸ਼ਤਿਹਾਰਬਾਜ਼ੀ ਦੌਰਾਨ ਕਿਸੇ ਵੀ ਉਤਪਾਦ ਦਾ ਸਮਰਥਨ ਕਰਦੇ ਸਮੇਂ ਜ਼ਿੰਮੇਵਾਰੀ ਨਾਲ ਕੰਮ ਕਰਨ। ’’

ਸੁਪਰੀਮ ਕੋਰਟ ਪਤੰਜਲੀ ਆਯੁਰਵੇਦ ਲਿਮਟਿਡ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ ਨਾਲ ਜੁੜੇ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਅਦਾਲਤ 2022 ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਦੁਆਰਾ ਦਾਇਰ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਹੈ, ਜਿਸ ਵਿਚ ਇਲਜ਼ਾਮ ਲਾਇਆ ਗਿਆ ਹੈ ਕਿ ਪਤੰਜਲੀ ਅਤੇ ਯੋਗ ਗੁਰੂ ਰਾਮਦੇਵ ਨੇ ਕੋਵਿਡ ਟੀਕਾਕਰਨ ਅਤੇ ਦਵਾਈਆਂ ਦੀ ਆਧੁਨਿਕ ਪ੍ਰਣਾਲੀ ਨੂੰ ਬਦਨਾਮ ਕਰਨ ਲਈ ਇਕ ਮੁਹਿੰਮ ਸ਼ੁਰੂ ਕੀਤੀ ਸੀ।

ਬੈਂਚ ਨੇ ਪਤੰਜਲੀ ਦੇ ਉਤਪਾਦਾਂ ਬਾਰੇ ਗੁੰਮਰਾਹਕੁੰਨ ਇਸ਼ਤਿਹਾਰਾਂ ਦੀ ਆਲੋਚਨਾ ਕੀਤੀ। ਇਹ ਇਸ਼ਤਿਹਾਰ ਹੁਣ ਵਰਜਿਤ ਹਨ ਪਰ ਇਹ ਅਜੇ ਵੀ ਵੱਖ-ਵੱਖ ਇੰਟਰਨੈਟ ਚੈਨਲਾਂ 'ਤੇ ਉਪਲਬਧ ਹਨ।

 (For more Punjabi news apart from 'Public figures must behave responsibly while endorsing products: Supreme Court, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement