Amit Shah ਨੇ ਸੋਸ਼ਲ ਮੀਡੀਆ ’ਤੇ ਦੇਸ਼ ਵਿਰੋਧੀ ਪ੍ਰਚਾਰ ਵਿਰੁਧ ਸਖਤ ਨਿਗਰਾਨੀ ਰੱਖਣ ਲਈ ਕਿਹਾ
Published : May 7, 2025, 10:33 pm IST
Updated : May 7, 2025, 10:33 pm IST
SHARE ARTICLE
Amit Shah calls for strict vigilance against anti-national propaganda on social media
Amit Shah calls for strict vigilance against anti-national propaganda on social media

ਸਰਹੱਦੀ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਡੀ.ਜੀ.ਪੀਜ਼. ਨਾਲ ਕੀਤੀ ਬੈਠਕ

Amit Shah calls for strict vigilance against anti-national propaganda on social media : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁਧਵਾਰ  ਨੂੰ ਪਾਕਿਸਤਾਨ ਅਤੇ ਨੇਪਾਲ ਨਾਲ ਲਗਦੀਆਂ ਸਰਹੱਦਾਂ ਵਾਲੇ ਸੂਬਿਆਂ ਨੂੰ ਸੋਸ਼ਲ ਅਤੇ ਹੋਰ ਮੀਡੀਆ ਮੰਚਾਂ ’ਤੇ  ਅਣਚਾਹੇ ਤੱਤਾਂ ਵਲੋਂ  ਸ਼ੁਰੂ ਕੀਤੇ ਗਏ ਦੇਸ਼ ਵਿਰੋਧੀ ਪ੍ਰਚਾਰ ’ਤੇ  ਸਖਤ ਨਿਗਰਾਨੀ ਰੱਖਣ ਲਈ ਕਿਹਾ।
ਅਜਿਹੇ ਸੂਬਿਆਂ ਦੇ ਮੁੱਖ ਮੰਤਰੀਆਂ, ਡੀ.ਜੀ.ਪੀਜ਼. ਅਤੇ ਮੁੱਖ ਸਕੱਤਰਾਂ ਨਾਲ ਮੀਟਿੰਗ ਦੌਰਾਨ ਸ਼ਾਹ ਨੇ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਵਿਰੁਧ  ਤੁਰਤ  ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਜਦਕਿ  ਹਸਪਤਾਲਾਂ ਅਤੇ ਫਾਇਰ ਬ੍ਰਿਗੇਡ ਦੇ ਸੁਚਾਰੂ ਸੰਚਾਲਨ ਅਤੇ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।

ਸੂਬਿਆਂ ਨੂੰ ਲੋਕਾਂ ’ਚ ਬੇਲੋੜਾ ਡਰ ਫੈਲਣ ਤੋਂ ਰੋਕਣ ਅਤੇ ਅਫਵਾਹਾਂ ਵਿਰੁਧ  ਲੋਕਾਂ ’ਚ ਜਾਗਰੂਕਤਾ ਫੈਲਾਉਣ ਲਈ ਕਦਮ ਚੁੱਕਣ ਲਈ ਆਖਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ, ਫੌਜ ਅਤੇ ਅਰਧ ਸੈਨਿਕ ਬਲਾਂ ਦਰਮਿਆਨ ਤਾਲਮੇਲ ਨੂੰ ਹੋਰ ਵਧਾਉਣਾ ਚਾਹੀਦਾ ਹੈ।

ਗ੍ਰਹਿ ਮੰਤਰਾਲੇ ਦੇ ਇਕ ਬਿਆਨ ਮੁਤਾਬਕ ਗ੍ਰਹਿ ਮੰਤਰੀ ਨੇ ਕਿਹਾ ਕਿ ਸੋਸ਼ਲ ਅਤੇ ਹੋਰ ਮੀਡੀਆ ਮੰਚਾਂ ’ਤੇ  ਅਣਚਾਹੇ ਤੱਤਾਂ ਵਲੋਂ  ਕੀਤੇ ਜਾ ਰਹੇ ਦੇਸ਼ ਵਿਰੋਧੀ ਪ੍ਰਚਾਰ ’ਤੇ  ਸਖਤ ਨਜ਼ਰ ਰੱਖੀ ਜਾਣੀ ਚਾਹੀਦੀ ਹੈ ਅਤੇ ਸੂਬਾ ਸਰਕਾਰਾਂ ਤੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰ ਕੇ  ਉਨ੍ਹਾਂ ਵਿਰੁਧ  ਤੁਰਤ  ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਨੇ ਸੂਬਿਆਂ  ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਐਸ.ਡੀ.ਆਰ.ਐਫ., ਸਿਵਲ ਡਿਫੈਂਸ, ਹੋਮ ਗਾਰਡਜ਼ ਅਤੇ ਐਨ.ਸੀ.ਸੀ. ਸਮੇਤ ਹੋਰਾਂ ਨੂੰ ਚੌਕਸੀ ’ਤੇ  ਰੱਖਣ ਅਤੇ ਮੌਕ ਡਰਿੱਲ ਲਈ ਜਾਰੀ ਹਦਾਇਤਾਂ ਅਨੁਸਾਰ ਅਪਣੀਆਂ ਤਿਆਰੀਆਂ ਕਰਨ ਲਈ ਕਿਹਾ। ਸ਼ਾਹ ਨੇ ਕਿਹਾ ਕਿ ਨਾਗਰਿਕਾਂ ਅਤੇ ਗੈਰ-ਸਰਕਾਰੀ ਸੰਗਠਨਾਂ ਰਾਹੀਂ ਜਨਤਕ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਨਿਰਵਿਘਨ ਸੰਚਾਰ ਬਣਾਈ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ ਅਤੇ ਸੰਵੇਦਨਸ਼ੀਲ ਬਿੰਦੂਆਂ ਦੀ ਸੁਰੱਖਿਆ ਨੂੰ ਵੀ ਹੋਰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ।

ਮੀਟਿੰਗ ’ਚ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਉਪ ਰਾਜਪਾਲਾਂ, ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਰਾਜਸਥਾਨ, ਗੁਜਰਾਤ ਅਤੇ ਪਛਮੀ  ਬੰਗਾਲ ਦੇ ਮੁੱਖ ਮੰਤਰੀਆਂ ਨੇ ਵੀਡੀਉ  ਕਾਨਫਰੰਸਿੰਗ ਰਾਹੀਂ ਹਿੱਸਾ ਲਿਆ। ਸਿੱਕਮ ਸਰਕਾਰ ਦੇ ਇਕ ਨੁਮਾਇੰਦੇ, ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ, ਖ਼ੁਫ਼ੀਆ ਬਿਊਰੋ (ਆਈ.ਬੀ.) ਦੇ ਡਾਇਰੈਕਟਰ ਤਪਨ ਡੇਕਾ ਸਮੇਤ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਬੈਠਕ ਵਿਚ ਹਿੱਸਾ ਲਿਆ।    

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement