
ਕਿਹਾ, ਹੁਣ ਪਾਕਿਸਤਾਨ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਬਣਾਇਆ ਜਾਵੇ
ਮੈਨੂੰ ਅੱਗੇ ਉਮੀਦ ਹੈ ਕਿ ਸਾਡੀਆਂ ਫ਼ੌਜਾਂ ਹੁਣ ਅਜਿਹੀ ਫੈਸਲਾਕੁੰਨ ਟੱਕਰ ਦੇਣਗੀਆਂ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਬਣਾ ਦਿਤਾ ਜਾਵੇ। ਹੁਣ ਸਮਾਂ ਆ ਗਿਆ ਹੈ ਕਿ ਸਾਨੂੰ ਰਣਨੀਤਕ ਦ੍ਰਿਸ਼ਟੀਕੋਣ ਤੋਂ ਬਹੁਤ ਦੂਰਦਰਸ਼ੀ ਢੰਗ ਨਾਲ ਅਜਿਹੀ ਨੀਤੀ ਅਪਣਾਉਣੀ ਚਾਹੀਦੀ ਹੈ, ਜੋ ਪਾਕਿਸਤਾਨ ਨੂੰ ਭਵਿੱਖ ਵਿਚ ਅਜਿਹੀ ਕੋਈ ਵੀ ਹਿੰਮਤ ਕਰਨ ਤੋਂ ਪਹਿਲਾਂ ਸੌ ਵਾਰ ਸੋਚਣ ਲਈ ਮਜਬੂਰ ਕਰੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਾਡੇ ਮਾਸੂਮ ਨਾਗਰਿਕਾਂ ਨੂੰ ਮਾਰਿਆ ਅਤੇ ਸਾਡੀਆਂ ਮਾਵਾਂ ਤੇ ਭੈਣਾਂ ਦਾ ‘ਸਿੰਦੂਰ’ ਖੋਹਣ ਦੀ ਹਿੰਮਤ ਕੀਤੀ। ਸਾਡੀਆਂ ਹਥਿਆਰਬੰਦ ਸੈਨਾਵਾਂ ਨੇ ‘ਆਪ੍ਰੇਸ਼ਨ ਸਿੰਦੂਰ’ ਰਾਹੀਂ ਅਜਿਹੇ ਅੱਤਵਾਦੀਆਂ ਨੂੰ ਢੁਕਵਾਂ ਜਵਾਬ ਦਿਤਾ ਹੈ ਅਤੇ ਉਨ੍ਹਾਂ ਨੂੰ ਮਾਰ ਕੇ ਇਕ ਸਪੱਸ਼ਟ ਸੰਦੇਸ਼ ਦਿਤਾ ਹੈ।