
ਇਸ ਆਪਰੇਸ਼ਨ ਵਿੱਚ ਕੁੱਲ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ।
Operation Sindoor, India Attacks Pakistan Latest News in Punjabi Today: ਭਾਰਤੀ ਸੈਨਿਕ ਬਲਾਂ ਨੇ ਅੱਜ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ (PoJK) ਵਿੱਚ ਅੱਤਵਾਦੀ ਢਾਂਚਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ‘ਆਪਰੇਸ਼ਨ ਸਿੰਦੂਰ’ ਸ਼ੁਰੂ ਕੀਤਾ। ਇਹ ਕਾਰਵਾਈ ਉਨ੍ਹਾਂ ਅੱਤਵਾਦੀ ਟਿਕਾਣਿਆਂ ਵਿਰੁੱਧ ਕੀਤੀ ਗਈ, ਜਿੱਥੋਂ ਭਾਰਤ ਵਿਰੁੱਧ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਈ ਅਤੇ ਨਿਰਦੇਸ਼ਿਤ ਕੀਤੀ ਜਾਂਦੀ ਸੀ।
ਸਰਕਾਰੀ ਸੂਤਰਾਂ ਅਨੁਸਾਰ, ਇਸ ਆਪਰੇਸ਼ਨ ਵਿੱਚ ਕੁੱਲ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਭਾਰਤ ਨੇ ਇਸ ਕਾਰਵਾਈ ਨੂੰ ਸੀਮਤ, ਸੁਚੇਤ ਅਤੇ ਗੈਰ-ਵਿਵਾਦਪੂਰਨ ਰੱਖਿਆ, ਜਿਸ ਵਿੱਚ ਪਾਕਿਸਤਾਨ ਦੀਆਂ ਕਿਸੇ ਵੀ ਫੌਜੀ ਸਹੂਲਤਾਂ ਨੂੰ ਨੁਕਸਾਨ ਨਹੀਂ ਪਹੁੰਚਾਇਆ ਗਿਆ। ਭਾਰਤੀ ਅਧਿਕਾਰੀਆਂ ਨੇ ਸਪੱਸ਼ਟ ਕੀਤਾਹੈ ਕਿ ਇਹ ਕਾਰਵਾਈ ਪਹਿਲਗਾਮ ਵਿੱਚ ਹੋਏ ਬੇਰਹਿਮ ਅੱਤਵਾਦੀ ਹਮਲੇ ਦੇ ਜਵਾਬ ਵਜੋਂ ਕੀਤੀ ਗਈ ਹੈ, ਜਿਸ ਵਿੱਚ 25 ਭਾਰਤੀ ਅਤੇ ਇੱਕ ਨੇਪਾਲੀ ਨਾਗਰਿਕ ਦੀ ਮੌਤ ਹੋਈ ਸੀ।
ਭਾਰਤੀ ਸਰਕਾਰ ਨੇ ਕਿਹਾ, “ਅਸੀਂ ਆਪਣੀ ਵਚਨਬੱਧਤਾ ਨੂੰ ਪੂਰਾ ਕਰ ਰਹੇ ਹਾਂ ਕਿ ਪਹਿਲਗਾਮ ਹਮਲੇ ਦੇ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹੀ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ।” ਸਰਕਾਰ ਨੇ ਸੰਜਮ ਅਤੇ ਸੁਚੇਤ ਤਰੀਕੇ ਨਾਲ ਨਿਸ਼ਾਨਿਆਂ ਦੀ ਚੋਣ ਅਤੇ ਕਾਰਵਾਈ ਦੇ ਢੰਗ ਵਿੱਚ ਪੂਰੀ ਸਾਵਧਾਨੀ ਵਰਤੀ।
ਅੱਜ ਸ਼ਾਮ ਨੂੰ ‘ਆਪਰੇਸ਼ਨ ਸਿੰਦੂਰ’ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਜਾਵੇਗੀ। ਇਸ ਕਾਰਵਾਈ ਨੂੰ ਭਾਰਤ ਦੀ ਅੱਤਵਾਦ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ।
(For More News Apart From Operation Sindoor, India Attacks Pakistan Latest News in Punjabi Today, Stay Tuned To Rozana Spokesman)