
ਨਾਗਰਿਕਾਂ ਦੀਆਂ ਜਾਨਾਂ ਦੀ ਰੱਖਿਆ, ਬੁਨਿਆਦੀ ਢਾਂਚੇ ਨੂੰ ਮਜ਼ਬੂਤਕਰਨ ਅਤੇ ਕਿਸੇ ਵੀ ਉੱਭਰ ਰਹੀ ਚੁਣੌਤੀਆਂ ਦਾ ਤੁਰੰਤ ਜਵਾਬ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ ਗਿਆ।
CM Omar Abdullah: ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਵੱਲੋਂ ਗੁਆਂਢੀ ਦੇਸ਼ ਵਿੱਚ ਅਤਿਵਾਦੀ ਢਾਂਚੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਮਿਜ਼ਾਈਲ ਹਮਲਿਆਂ ਤੋਂ ਬਾਅਦ, ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਨਾਗਰਿਕ ਆਬਾਦੀ ਨੂੰ ਨਿਸ਼ਾਨਾ ਬਣਾ ਕੇ ਪਾਕਿਸਤਾਨ ਨੇ "ਆਪਣੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ"।
ਅਬਦੁਲਾ ਨੇ ਇੱਕ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਕਿਹਾ, ਜਿਵੇਂ ਕਿ ਸੂਚਨਾ ਮਿਲ ਰਹੀ ਹੈ, ਪਾਕਿਸਤਾਨ ਨੇ ਆਪਣੀਆਂ ਹੱਦਾਂ ਪਾਰ ਕਰ ਕੇ ਨਾਗਰਿਕ ਆਬਾਦੀ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਕੀਤਾ ਹੈ। ਇਸ ਲਈ ਮੈਂ ਸਥਿਤੀ ਦਾ ਜਾਇਜ਼ਾ ਲਿਆ ਹੈ ਤੇ ਅਸੀਂ ਬਦਲਦੇ ਹਾਲਾਤ ਦੇ ਨਾਲ ਇਸ ਨਾਲ ਨਜਿੱਠ ਰਹੇ ਹਾਂ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੇ ਇਹ ਯਕੀਨੀ ਬਣਾਉਣ ਲਈ ਪੂਰੀ ਸਾਵਧਾਨੀ ਵਰਤੀ ਹੈ ਕਿ ਹਮਲੇ ਵਿੱਚ ਕਿਸੇ ਵੀ ਫ਼ੌਜੀ ਅਤੇ ਸਿਵਲ ਢਾਂਚੇ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ।
ਉਨ੍ਹਾਂ ਕਿਹਾ, "ਪਹਿਲਗਾਮ ਵਿੱਚ 26 ਨਿਰਦੋਸ਼ ਲੋਕਾਂ ਦੀ ਅਣਮਨੁੱਖੀ ਅਤੇ ਵਹਿਸ਼ੀ ਹੱਤਿਆ ਤੋਂ ਬਾਅਦ, ਇਹ ਉਮੀਦ ਕੀਤੀ ਜਾ ਰਹੀ ਸੀ ਕਿ ਭਾਰਤ ਢੁਕਵਾਂ ਜਵਾਬ ਦੇਣ ਦੇ ਆਪਣੇ ਅਧਿਕਾਰ ਦੀ ਵਰਤੋਂ ਕਰੇਗਾ। ਮੈਨੂੰ ਲੱਗਦਾ ਹੈ ਕਿ ਭਾਰਤ ਅਤੇ ਭਾਰਤੀ ਰੱਖਿਆ ਬਲਾਂ ਨੇ ਇਹ ਯਕੀਨੀ ਬਣਾਇਆ ਕਿ ਪਾਕਿਸਤਾਨ ਵਿੱਚ ਕੋਈ ਵੀ ਫ਼ੌਜੀ ਅਤੇ ਸਿਵਲ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ। ਉਨ੍ਹਾਂ ਨੇ ਸਿਰਫ਼ ਅਤਿਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ।"
ਇਸ ਤੋਂ ਪਹਿਲਾਂ, ਅਬਦੁੱਲਾ ਨੇ ਕੰਟਰੋਲ ਰੇਖਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਸਰਹੱਦੀ ਖੇਤਰਾਂ ਦੇ ਨਾਲ ਸਰਕਾਰ ਦੀਆਂ ਤਿਆਰੀਆਂ ਦਾ ਮੁਲਾਂਕਣ ਕਰਨ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਮੁੱਖ ਮੰਤਰੀ ਨੇ 'ਐਕਸ' 'ਤੇ ਆਪਣੇ ਅਧਿਕਾਰਤ ਹੈਂਡਲ 'ਤੇ ਲਿਖਿਆ, "ਸਰਹੱਦੀ/ਐਲਓਸੀ (ਕੰਟਰੋਲ ਰੇਖਾ) ਖੇਤਰਾਂ ਵਿੱਚ ਸੁਰੱਖਿਆ ਅਤੇ ਤਿਆਰੀ ਦਾ ਮੁਲਾਂਕਣ ਕਰਨ ਲਈ ਇੱਕ ਮੀਟਿੰਗ ਕੀਤੀ।”
ਨਾਗਰਿਕਾਂ ਦੀਆਂ ਜਾਨਾਂ ਦੀ ਰੱਖਿਆ, ਬੁਨਿਆਦੀ ਢਾਂਚੇ ਨੂੰ ਮਜ਼ਬੂਤਕਰਨ ਅਤੇ ਕਿਸੇ ਵੀ ਉੱਭਰ ਰਹੀ ਚੁਣੌਤੀਆਂ ਦਾ ਤੁਰੰਤ ਜਵਾਬ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ ਗਿਆ।