
ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨੀ ਫ਼ੌਜ ਨੇ ਲਗਾਤਾਰ 13ਵੇਂ ਦਿਨ ਕੰਟਰੋਲ ਰੇਖਾ (ਐਲਓਸੀ) 'ਤੇ ਭਾਰੀ ਮੋਰਟਾਰ ਗੋਲਾਬਾਰੀ ਕੀਤੀ
Pakistan fires on LOC Latest News in Punjabi
ਪਹਿਲਗਾਮ ਅਤਿਵਾਦੀ ਹਮਲੇ ਦੇ ਜਵਾਬ ਵਿੱਚ ਭਾਰਤ ਵੱਲੋਂ ਪਾਕਿਸਤਾਨ ਦੇ ਅੰਦਰ ਕੀਤੇ ਗਏ ਸਟੀਕ ਹਵਾਈ ਹਮਲੇ ਤੋਂ ਬਾਅਦ ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ਵਿੱਚ ਕੰਟਰੋਲ ਰੇਖਾ 'ਤੇ ਗੋਲੀਬਾਰੀ ਵਿੱਚ ਸੱਤ ਨਾਗਰਿਕ ਮਾਰੇ ਗਏ ਅਤੇ 50 ਤੋਂ ਵੱਧ ਜ਼ਖ਼ਮੀ ਹੋ ਗਏ।
ਇੱਕ ਅਧਿਕਾਰੀ ਨੇ ਨਿਊਜ਼ ਏਜੰਸੀ ਨੂੰ ਦੱਸਿਆ, ਅੱਜ ਸਵੇਰੇ ਪੁੰਛ ਅਤੇ ਮੇਂਢਰ ਸੈਕਟਰਾਂ ਵਿੱਚ ਕੰਟਰੋਲ ਰੇਖਾ 'ਤੇ ਪਾਕਿਸਤਾਨ ਵੱਲੋਂ ਕੀਤੀ ਗਈ ਭਾਰੀ ਤੋਪਖਾਨੇ ਦੀ ਗੋਲੀਬਾਰੀ ਵਿੱਚ ਸੱਤ ਲੋਕ ਮਾਰੇ ਗਏ ਅਤੇ 38 ਜ਼ਖ਼ਮੀ ਹੋ ਗਏ।
ਉਨ੍ਹਾਂ ਕਿਹਾ ਕਿ ਉੜੀ ਦੇ ਸਲਾਮਾਬਾਦ ਦੇ ਨੌਪੋਰਾ ਅਤੇ ਕਲਗੇ ਖੇਤਰਾਂ ਵਿੱਚ ਸਰਹੱਦ ਪਾਰ ਤੋਂ ਹੋਈ ਗੋਲੀਬਾਰੀ ਕਾਰਨ ਦਸ ਨਾਗਰਿਕ ਵੀ ਜ਼ਖ਼ਮੀ ਹੋ ਗਏ, ਜਦੋਂ ਕਿ ਰਾਜੌਰੀ ਵਿੱਚ ਤਿੰਨ ਨਾਗਰਿਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਨੇੜਲੇ ਸਿਹਤ ਕੇਂਦਰਾਂ ਵਿੱਚ ਲਿਜਾਇਆ ਗਿਆ ਹੈ।
ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨੀ ਫ਼ੌਜ ਨੇ ਲਗਾਤਾਰ 13ਵੇਂ ਦਿਨ ਕੰਟਰੋਲ ਰੇਖਾ (ਐਲਓਸੀ) 'ਤੇ ਭਾਰੀ ਮੋਰਟਾਰ ਗੋਲਾਬਾਰੀ ਕੀਤੀ। ਭਾਰਤ ਅਤੇ ਪਾਕਿਸਤਾਨ ਵਿਚਕਾਰ ਫ਼ਰਵਰੀ 2021 ਵਿੱਚ ਹੋਏ ਜੰਗਬੰਦੀ ਸਮਝੌਤੇ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ 'ਤੇ ਇਹ ਪਹਿਲੀ ਵੱਡੀ ਗਿਣਤੀ ਵਿਚ ਨਾਗਰਿਕ ਮਾਰੇ ਗਏ ਹਨ।
ਇਸ ਦੌਰਾਨ, ਲਗਾਤਾਰ ਗੋਲੀਬਾਰੀ ਕਾਰਨ ਕਈ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜ ਦਿੱਤਾ ਗਿਆ ਹੈ।