
Operation Sindoor News: ਆਪਰੇਸ਼ਨ ਸਿੰਦੂਰ ਬਾਰੇ ਦਿੱਤੀ ਜਾਣਕਾਰੀ
PM Modi meets President Murmu after successful Operation Sindoor News: ਭਾਰਤ ਵੱਲੋਂ ਹਾਲ ਹੀ ਵਿੱਚ ਕੀਤੇ ਗਏ 'ਆਪ੍ਰੇਸ਼ਨ ਸਿੰਦੂਰ' ਤੋਂ ਬਾਅਦ, ਦੇਸ਼ ਦੀਆਂ ਰਾਜਨੀਤਿਕ ਅਤੇ ਕੂਟਨੀਤਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।
ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਪੀਐਮ ਮੋਦੀ ਨੇ ਰਾਸ਼ਟਰਪਤੀ ਨੂੰ ਆਪਰੇਸ਼ਨ ਨਾਲ ਸਬੰਧਤ ਪੂਰੀ ਜਾਣਕਾਰੀ ਦਿੱਤੀ ਅਤੇ ਮੌਜੂਦਾ ਸੁਰੱਖਿਆ ਸਥਿਤੀ 'ਤੇ ਚਰਚਾ ਕੀਤੀ। ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਭਾਰਤੀ ਸੈਨਿਕਾਂ 'ਤੇ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਸਖ਼ਤ ਜਵਾਬ ਦਿੱਤਾ ਹੈ।
ਆਪ੍ਰੇਸ਼ਨ ਸਿੰਦੂਰ ਦੇ ਤਹਿਤ, ਭਾਰਤੀ ਫ਼ੌਜ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਖੇਤਰ ਵਿੱਚ ਦਾਖ਼ਲ ਹੋ ਕੇ 9 ਅਤਿਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਇਹ ਕਾਰਵਾਈ ਪੂਰੀ ਤਰ੍ਹਾਂ ਗੁਪਤ ਸੀ ਅਤੇ ਇਹ ਕੱਲ੍ਹ ਰਾਤ ਨੂੰ ਕੀਤੀ ਗਈ।
(For more news apart from 'PM Modi meets President Murmu after successful Operation Sindoor News' , stay tuned to Rozana Spokesman)