
ਪੀਐਮ ਮੋਦੀ ਨੇ ਕੇਂਦਰੀ ਮੰਤਰੀਆਂ ਨੂੰ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦਿੱਤੀ।
Operation Sindoor: ਭਾਰਤ ਵੱਲੋਂ ਪਾਕਿਸਤਾਨ ਦੇ 9 ਟਿਕਾਣਿਆਂ 'ਤੇ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਕੈਬਨਿਟ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ, ਪੀਐਮ ਮੋਦੀ ਨੇ ਕੇਂਦਰੀ ਮੰਤਰੀਆਂ ਨੂੰ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦਿੱਤੀ।
ਮੀਟਿੰਗ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਕੈਬਨਿਟ ਨੂੰ ਦੱਸਿਆ ਕਿ ਇਹ ਕਾਰਵਾਈ ਯੋਜਨਾ ਅਨੁਸਾਰ ਬਿਲਕੁਲ ਸਹੀ ਢੰਗ ਨਾਲ ਕੀਤੀ ਗਈ ਸੀ ਅਤੇ ਇਸ ਵਿੱਚ ਕੋਈ ਗ਼ਲਤੀ ਨਹੀਂ ਕੀਤੀ ਗਈ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਫ਼ੌਜ ਨੇ ਪਹਿਲਾਂ ਤੋਂ ਕੀਤੀਆਂ ਗਈਆਂ ਵਿਸਤ੍ਰਿਤ ਤਿਆਰੀਆਂ ਦੀ ਸਖ਼ਤੀ ਨਾਲ ਪਾਲਣਾ ਕਰ ਕੇ ਮਿਸ਼ਨ ਨੂੰ ਬਹੁਤ ਹੀ ਸਟੀਕਤਾ ਨਾਲ ਪੂਰਾ ਕੀਤਾ।
ਇਸ ਮੀਟਿੰਗ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਆਪਰੇਸ਼ਨ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਹ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ, "ਪੂਰਾ ਦੇਸ਼ ਸਾਡੇ ਵੱਲ ਦੇਖ ਰਿਹਾ ਸੀ। ਸਾਨੂੰ ਆਪਣੀ ਫ਼ੌਜ 'ਤੇ ਮਾਣ ਹੈ।"
ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਹਥਿਆਰਬੰਦ ਬਲਾਂ (ਭਾਰਤੀ ਫ਼ੌਜ) ਦੀ ਉਨ੍ਹਾਂ ਦੇ ਸ਼ਲਾਘਾਯੋਗ ਕੰਮ ਲਈ ਪ੍ਰਸ਼ੰਸਾ ਕੀਤੀ ਅਤੇ ਰਾਸ਼ਟਰੀ ਸੁਰੱਖਿਆ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਰੇਖਾਂਕਿਤ ਕੀਤਾ। ਕੈਬਨਿਟ ਮੰਤਰੀਆਂ ਨੇ ਸਰਬਸੰਮਤੀ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਵਿਸ਼ਵਾਸ ਪ੍ਰਗਟ ਕੀਤਾ ਅਤੇ ਹਥਿਆਰਬੰਦ ਬਲਾਂ ਦੀ ਉਨ੍ਹਾਂ ਦੇ ਸਫ਼ਲ ਆਪ੍ਰੇਸ਼ਨ ਲਈ ਪ੍ਰਸ਼ੰਸਾ ਕੀਤੀ।
ਕੇਂਦਰੀ ਮੰਤਰੀਆਂ ਨੇ ਕਿਹਾ ਕਿ ਪੂਰਾ ਦੇਸ਼ ਅਤਿਵਾਦ ਵਿਰੁਧ ਲੜਾਈ ਵਿੱਚ ਪ੍ਰਧਾਨ ਮੰਤਰੀ ਅਤੇ ਹਥਿਆਰਬੰਦ ਸੈਨਾਵਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਇਸ ਹਮਲੇ ਨੂੰ, ਸਰਹੱਦ ਪਾਰੋਂ ਘੁਸਪੈਠ ਲਈ ਵਰਤੇ ਜਾਣ ਵਾਲੇ ਅਤਿਵਾਦੀ ਟਿਕਾਣਿਆਂ ਅਤੇ ਕੈਂਪਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ, ਸਰਹੱਦ ਪਾਰੋਂ ਅਤਿਵਾਦ ਵਿਰੁਧ ਇੱਕ ਸਖ਼ਤ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ।