Operation Sindoor News: ਯਾਤਰੀਆਂ ਲਈ ਜ਼ਰੂਰੀ ਖ਼ਬਰ, ਉੱਤਰੀ ਭਾਰਤ ਦੇ ਕਈ ਹਵਾਈ ਅੱਡੇ ਕੀਤੇ ਬੰਦ
Published : May 7, 2025, 7:24 am IST
Updated : May 7, 2025, 7:24 am IST
SHARE ARTICLE
Several airports in North India closed Operation Sindoor News in punjabi
Several airports in North India closed Operation Sindoor News in punjabi

Operation Sindoor News: ਏਅਰਲਾਈਨਜ਼ ਨੇ ਜਾਰੀ ਕੀਤੀ ਐਡਵਾਈਜ਼ਰੀ

Several airports in North India closed Operation Sindoor News : ਭਾਰਤੀ ਹਵਾਈ ਸੈਨਾ ਵੱਲੋਂ 'ਆਪ੍ਰੇਸ਼ਨ ਸਿੰਦੂਰ' ਤਹਿਤ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ (ਪੀਓਕੇ) ਵਿੱਚ ਅਤਿਵਾਦੀ ਕੈਂਪਾਂ 'ਤੇ ਕੀਤੇ ਗਏ ਵੱਡੇ ਮਿਜ਼ਾਈਲ ਹਮਲਿਆਂ ਤੋਂ ਬਾਅਦ, ਦੇਸ਼ ਦੇ ਕਈ ਹਵਾਈ ਅੱਡਿਆਂ 'ਤੇ ਸੁਰੱਖਿਆ ਕਾਰਨਾਂ ਕਰਕੇ ਉਡਾਣਾਂ ਵਿੱਚ ਭਾਰੀ ਵਿਘਨ ਪੈ ਰਿਹਾ ਹੈ।

ਸਭ ਤੋਂ ਵੱਧ ਅਸਰ ਜੰਮੂ-ਕਸ਼ਮੀਰ ਦੇ ਸ੍ਰੀਨਗਰ ਹਵਾਈ ਅੱਡੇ 'ਤੇ ਪਿਆ ਹੈ, ਜਿਸ ਨੂੰ ਅਗਲੇ ਹੁਕਮਾਂ ਤੱਕ ਆਮ ਲੋਕਾਂ ਲਈ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਇਸ ਫੈਸਲੇ ਦਾ ਸੈਂਕੜੇ ਯਾਤਰੀਆਂ ਦੀਆਂ ਉਡਾਣਾਂ 'ਤੇ ਅਸਰ ਪਿਆ ਹੈ।

ਏਅਰ ਇੰਡੀਆ ਨੇ ਰੱਦ ਕੀਤੀਆਂ ਉਡਾਣਾਂ 
ਏਅਰ ਇੰਡੀਆ ਨੇ ਅੱਜ ਦੁਪਹਿਰ 12 ਵਜੇ ਤੱਕ ਜੰਮੂ, ਸ੍ਰੀਨਗਰ, ਲੇਹ, ਜੋਧਪੁਰ, ਅੰਮ੍ਰਿਤਸਰ, ਭੁਜ, ਜਾਮਨਗਰ, ਚੰਡੀਗੜ੍ਹ ਅਤੇ ਰਾਜਕੋਟ ਜਾਣ ਵਾਲੀਆਂ ਸਾਰੀਆਂ ਉਡਾਣਾਂ ਵੀ ਰੱਦ ਕਰ ਦਿੱਤੀਆਂ ਹਨ। ਅੰਮ੍ਰਿਤਸਰ ਆਉਣ ਵਾਲੀਆਂ ਦੋ ਅੰਤਰਰਾਸ਼ਟਰੀ ਉਡਾਣਾਂ ਨੂੰ ਦਿੱਲੀ ਵੱਲ ਮੋੜ ਦਿੱਤਾ ਗਿਆ ਹੈ।
ਸਪਾਈਸਜੈੱਟ ਏਅਰਲਾਈਨ ਦਾ ਵੱਡਾ ਫ਼ੈਸਲਾ
ਪਾਕਿਸਤਾਨ ਵਿੱਚ ਭਾਰਤ ਦੇ ਅਤਿਵਾਦ 'ਤੇ ਹਮਲੇ ਤੋਂ ਬਾਅਦ, ਸਪਾਈਸਜੈੱਟ ਏਅਰਲਾਈਨਜ਼ ਨੇ ਇੱਕ ਵੱਡਾ ਫੈਸਲਾ ਲਿਆ ਹੈ। ਏਅਰਲਾਈਨ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਧਰਮਸ਼ਾਲਾ, ਲੇਹ, ਜੰਮੂ, ਸ੍ਰੀਨਗਰ ਅਤੇ ਅੰਮ੍ਰਿਤਸਰ ਸਮੇਤ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਹਵਾਈ ਅੱਡੇ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ।

ਉਡਾਣਾਂ ਪ੍ਰਭਾਵਿਤ ਹੋ ਸਕਦੀਆਂ ਹਨ। ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀ ਯਾਤਰਾ ਦੀ ਯੋਜਨਾ ਬਣਾਉਣ ਅਤੇ ਉਡਾਣ ਦੀ ਸਥਿਤੀ ਦੀ ਜਾਂਚ ਕਰਨ।

ਇੰਡੀਗੋ ਏਅਰਲਾਈਨਜ਼ ਵੱਲੋਂ ਉਡਾਣਾਂ ਸੰਬੰਧੀ ਬਿਆਨ
ਇੰਡੀਗੋ ਏਅਰਲਾਈਨਜ਼ ਨੇ ਭਾਰਤ ਦੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਇੱਕ ਬਿਆਨ ਜਾਰੀ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਬਦਲਦੇ ਹਵਾਈ ਖੇਤਰ ਦੇ ਹਾਲਾਤਾਂ ਕਾਰਨ, ਸ਼੍ਰੀਨਗਰ, ਜੰਮੂ, ਅੰਮ੍ਰਿਤਸਰ, ਲੇਹ, ਚੰਡੀਗੜ੍ਹ ਅਤੇ ਧਰਮਸ਼ਾਲਾ ਤੋਂ ਆਉਣ-ਜਾਣ ਵਾਲੀਆਂ ਸਾਡੀਆਂ ਉਡਾਣਾਂ ਪ੍ਰਭਾਵਿਤ ਹੋਈਆਂ ਹਨ।
ਬੀਕਾਨੇਰ ਆਉਣ ਅਤੇ ਜਾਣ ਵਾਲੀਆਂ ਉਡਾਣਾਂ ਵੀ ਮੌਜੂਦਾ ਹਵਾਈ ਖੇਤਰ ਪਾਬੰਦੀਆਂ ਤੋਂ ਪ੍ਰਭਾਵਿਤ ਹੁੰਦੀਆਂ ਹਨ। ਯਾਤਰੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਹਵਾਈ ਅੱਡੇ 'ਤੇ ਪਹੁੰਚਣ ਤੋਂ ਪਹਿਲਾਂ ਵੈੱਬਸਾਈਟ 'ਤੇ ਆਪਣੀ ਉਡਾਣ ਬਾਰੇ ਜਾਣਕਾਰੀ ਚੈੱਕ ਕਰਨ।

 

(For more news apart from 'Several airports in North India closed Operation Sindoor News in punjabi ' , stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement