21 ਜੁਲਾਈ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ, 55 ਸਾਲ ਤੋਂ ਘੱਟ ਉਮਰ ਵਾਲਿਆਂ ਨੂੰ ਹੀ ਮਿਲੇਗੀ ਇਜਾਜ਼ਤ
Published : Jun 7, 2020, 8:20 am IST
Updated : Jun 7, 2020, 8:20 am IST
SHARE ARTICLE
Amarnath Yatra
Amarnath Yatra

ਬਾਬਾ ਬਰਫ਼ਾਨੀ ਦੇ ਭਗਤਾਂ ਦੀ ਉਡੀਕ ਦੀ ਘੜੀ ਖ਼ਤਮ ਹੋ ਗਈ ਹੈ।

ਸ੍ਰੀਨਗਰ : ਬਾਬਾ ਬਰਫ਼ਾਨੀ ਦੇ ਭਗਤਾਂ ਦੀ ਉਡੀਕ ਦੀ ਘੜੀ ਖ਼ਤਮ ਹੋ ਗਈ ਹੈ। ਉਨ੍ਹਾਂ ਲਈ ਚੰਗੀ ਖ਼ਬਰ ਹੈ। ਸ੍ਰੀ ਅਮਰਨਾਥ ਸ਼੍ਰਾਈਨ ਬੋਰਡ ਨੇ ਯਾਤਰਾ ਸ਼ੁਰੂ ਕਰਨ ਸਬੰਧੀ ਫ਼ੈਸਲਾ ਲੈ ਲਿਆ ਹੈ। ਇਸ ਵਾਰ ਸਾਲਾਨਾ ਅਮਰਨਾਥ ਯਾਤਰਾ 21 ਜੁਲਾਈ ਤੋਂ ਸ਼ੁਰੂ ਹੋ ਕੇ 3 ਅਗੱਸਤ ਨੂੰ ਰਖੜੀ ਵਾਲੇ ਦਿਨ ਖ਼ਤਮ ਹੋ ਜਾਵੇਗੀ, ਯਾਨੀ ਯਾਤਰਾ ਦੀ ਮਿਆਦ ਸਿਰਫ਼ 14 ਦਿਨ ਰਹੇਗੀ।

Amarnath yatra 2019 stopped due to terror alert history timelineAmarnath yatra  

ਸਾਧੂਆਂ ਨੂੰ ਛੱਡ ਕੇ ਯਾਤਰਾ 'ਤੇ ਜਾਣ ਵਾਲੇ ਹੋਰ ਸ਼ਰਧਾਲੂਆਂ ਦੀ ਉਮਰ 55 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਯਾਤਰਾ ਕਰਨ ਵਾਲੇ ਸਾਰੇ ਲੋਕਾਂ ਕੋਲ ਕੋਵਿਡ-19 ਟੈਸਟ ਸਰਟੀਫਿਕੇਟ ਹੋਣਾ ਵੀ ਲਾਜ਼ਮੀ ਹੋਵੇਗਾ। ਇਹ ਜਾਣਕਾਰੀ ਸ੍ਰੀ ਅਮਰਨਾਥ ਜੀ ਸ਼੍ਰਾਈਨ ਬੋਰਡ ਦੇ ਇਕ ਅਧਿਕਾਰੀ ਨੇ ਦਿਤੀ ਹੈ। ਸਮੁੰਦਰ ਤਲ ਤੋਂ ਕਰੀਬ 3888 ਮੀਟਰ ਦੀ ਉਚਾਈ 'ਤੇ ਸਥਿਤੀ ਸ਼੍ਰੀ ਅਮਰਨਾਥ ਯਾਤਰਾ ਦੀ ਸਾਲਾਨਾ ਤੀਰਥ ਯਾਤਰਾ ਸਬੰਧੀ ਜਾਰੀ ਦੁਚਿੱਤੀ ਹੁਣ ਖ਼ਤਮ ਹੋ ਗਈ ਹੈ।

Amarnath yatraAmarnath yatra

ਇਸ ਵਾਰ ਯਾਤਰਾ ਸਿਰਫ਼ ਬਾਲਟਾਲ ਤੋਂ ਹੋਵੇਗੀ। ਪਵਿੱਤਰ ਗੁਫ਼ਾ ਤਕ ਦੇ ਮਾਰਗ ਤੋਂ ਬਰਫ਼ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਬੋਰਡ ਮੀਟਿੰਗ 'ਚ ਇਹ ਵੀ ਤੈਅ ਕੀਤਾ ਗਿਆ ਹੈ ਕਿ ਕੋਰੋਨਾ ਕਹਿਰ ਕਾਰਨ ਜਿਹੜੇ ਸ਼ਰਧਾਲੂ ਇਸ ਵਾਰ ਯਾਤਰਾ 'ਤੇ ਆਉਣ ਤੋਂ ਵਾਂਝੇ ਰਹੇ ਗਏ ਹਨ, ਉਨ੍ਹਾਂ ਲਈ ਵੀ ਵਿਵਸਥਾ ਕੀਤੀ ਗਈ ਹੈ। 14 ਦਿਨਾਂ ਦੀ ਯਾਤਰਾ ਦੌਰਾਨ ਬਾਬਾ ਬਰਫ਼ਾਨੀ ਦੀ ਪਵਿੱਤਰ ਗੁਫ਼ਾ 'ਚ ਸਵੇਰੇ-ਸ਼ਾਮ ਹੋਣ ਵਾਲੀ ਵਿਸ਼ੇਸ਼ ਆਰਤੀ ਦੇਸ਼ ਭਰ 'ਚ ਲਾਈਵ ਟੈਲੀਕਾਸਟ ਕੀਤੀ ਜਾਵੇਗੀ।

amarnath yatraamarnath yatra

ਅਧਿਕਾਰੀਆਂ ਨੇ ਕਿਹਾ ਕਿ ਸਥਾਨਕ ਮਜ਼ਦੂਰਾਂ ਦੀ ਘਾਟ ਕਾਰਨ ਬੇਸ ਕੈਂਪ ਤੋਂ ਗੁਫ਼ਾ ਤਕ ਟ੍ਰੈਕ ਬਣਾਉਣ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੋਰਡ ਦਾ ਪੂਰਾ ਯਤਨ ਹੈ ਕਿ 21 ਜੁਲਾਈ ਤੋਂ ਪਹਿਲਾਂ-ਪਹਿਲਾਂ ਬਾਲਟਾਲ ਮਾਰਗ ਨੂੰ ਸ਼ਰਧਾਲੂਆਂ ਲਈ ਤਿਆਰ ਕਰ ਦਿੱਤਾ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਵੀ ਜ਼ਿਲ੍ਹਾ ਗਾਂਦਰਬਲ 'ਚ ਬਾਲਟਾਲ ਬੇਸ ਕੈਂਪ ਤੋਂ ਹੈਲੀਕਾਪਟਰ ਦੀ ਵਰਤੋਂ ਕਰ ਕੇ ਸ਼ਰਧਾਲੂਆਂ ਨੂੰ ਯਾਤਰਾ ਕਰਵਾਉਣ ਦੀ ਵਿਵਸਥਾ ਕੀਤੀ ਜਾਵੇਗੀ।            

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement