ਦੇਸ਼ ਚ ਪਿਛਲੇ 24 ਘੰਟੇ ਚ ਹੁਣ ਤੱਕ ਦੇ ਸਭ ਤੋਂ ਵੱਧ 9971 ਕਰੋਨਾ ਮਾਮਲੇ ਦਰਜ਼, 287 ਮੌਤਾਂ
Published : Jun 7, 2020, 12:23 pm IST
Updated : Jun 7, 2020, 12:23 pm IST
SHARE ARTICLE
Covid 19
Covid 19

ਹੁਣ ਤੱਕ ਦੇਸ਼ ਵਿਚ ਕਰੋਨਾ ਵਾਇਰਸ ਦੇ ਟੈਸਟ ਕੀਤੇ ਨਮੂਨਿਆਂ ਦੀ ਕੁੱਲ ਗਿਣਤੀ 45 ਲੱਖ ਤੋਂ ਪਾਰ ਹੋ ਚੁੱਕੀ ਹੈ।

ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ । ਇਸੇ ਤਰ੍ਹਾਂ ਪਿਛਲੇ 24 ਘੰਟੇ ਵਿਚ ਦੇਸ਼ ਅੰਦਰ ਹੁਣ ਤੱਕ ਦੇ ਇਕ ਦਿਨ ਵਿਚ ਸਭ ਤੋਂ ਵੱਧ 9971 ਨਵੇਂ ਕੇਸ ਦਰਜ਼ ਹੋਏ ਹਨ ਅਤੇ ਨਾਲ ਚ ਪਿਛਲੇ 24 ਘੰਟੇ ਵਿਚ 287 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਧਰ ਸਿਹਤ ਮੰਤਰਾਲੇ ਵੱਲੋਂ ਜ਼ਾਰੀ ਅੰਕੜਿਆਂ ਅਨੁਸਾਰ ਦੇਸ਼ ਵਿਚ ਹੁਣ ਤੱਕ ਕਰੋਨਾ ਵਾਇਰਸ ਦੇ 2,46,628 ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ

Covid 19Covid 19

ਅਤੇ ਹੁਣ ਤੱਕ 6929 ਲੋਕਾਂ ਦੀ ਇਸ ਮਹਾਂਮਾਰੀ ਦੇ ਕਾਰਨ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਵੀ ਹੈ ਕਿ ਹੁਣ ਤੱਕ ਦੇਸ਼ ਵਿਚ ਇਸ ਮਹਾਂਮਾਰੀ ਨੂੰ ਮਾਤ ਦੇ ਕੇ ਇਕ ਲੱਖ, 19 ਹਜ਼ਾਰ 929 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਦੱਸ ਦੱਈਏ ਕਿ ਦੇਸ਼  ਵਿਚ ਕਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਲੋਕਾਂ ਦਾ ਰਿਕਵਰੀ ਰੇਟ 48.20 ਫੀਸਦੀ ਹੈ।

Covid 19Covid 19

ਇਸ ਦੇ ਨਾਲ ਹੀ ਦੇਸ਼ ਵਿਚ ਕਰੋਨਾ ਵਾਇਰਸ ਦੀ ਟੈਸਟਿੰਗ ਦੀ ਦਰ ਵਿਚ ਵੀ ਵਾਧਾ ਕੀਤਾ ਗਿਆ ਹੈ। ਸਰਕਾਰੀ ਪ੍ਰਯੋਗਸ਼ਾਲਾਵਾਂ ਦੀ ਗਿਣਤੀ ਵੱਧ ਕੇ 520 ਹੋ ਗਈ ਹੈ ਤੇ ਇਸੇ ਨਾਲ ਨਿੱਜੀ ਪ੍ਰਯੋਗਸ਼ਾਲਾਵਾਂ ਦੀ ਗਿਣਤੀ ਵੀ  222 ਹੋ ਗਈ ਹੈ। ਇਸ ਨਾਲ ਹੁਣ ਤੱਕ ਦੇਸ਼ ਵਿਚ ਕਰੋਨਾ ਵਾਇਰਸ ਦੇ ਟੈਸਟ ਕੀਤੇ ਨਮੂਨਿਆਂ ਦੀ ਕੁੱਲ ਗਿਣਤੀ 45 ਲੱਖ ਤੋਂ ਪਾਰ ਹੋ ਚੁੱਕੀ ਹੈ।

Covid 19Covid 19

ਜ਼ਿਕਰਯੋਗ ਹੈ ਕਿ ਦੇਸ਼ ਵਿਚ ਕਰੋਨਾ ਵਾਇਰਸ ਨਾਲ ਹੁਣ ਤੱਕ ਸਭ ਤੋਂ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ। ਜਿੱਥੇ ਲਗਾਤਾਰ ਕਰੋਨਾ ਕੇਸਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ।

Covid 19Covid 19

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement