
ਵਿਸ਼ਵ ਸਿਹਤ ਸੰਗਠਨ ਨੇ ਭਾਰਤ ਦੀ ਆਯੁਸ਼ਮਾਨ ਭਾਰਤ ਯੋਜਨਾ ਦੀ ਤਾਰੀਫ ਕੀਤੀ ਹੈ।
ਨਵੀਂ ਦਿੱਲੀ: ਵਿਸ਼ਵ ਸਿਹਤ ਸੰਗਠਨ ਨੇ ਭਾਰਤ ਦੀ ਆਯੁਸ਼ਮਾਨ ਭਾਰਤ ਯੋਜਨਾ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਇਸ ਦੀ ਐਗਜ਼ੀਕਿਊਸ਼ਨ ਵਿਚ ਤੇਜ਼ੀ ਲਿਆ ਕੇ ਦੇਸ਼ ਕੋਵਿਡ-19 ਤੋਂ ਬਿਹਤਰ ਤਰੀਕੇ ਨਾਲ ਨਿਪਟਿਆ ਜਾ ਸਕਦਾ ਹੈ। ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਦੇ ਸੰਕਰਮਣ ਨੂੰ ਰੋਕਣ ਵਿਚ ਭਾਰਤ ਦੀਆਂ ਕੋਸ਼ਿਸ਼ਾਂ ਦੀ ਤਾਰੀਫ ਕੀਤੀ ਹੈ।
WHO
ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਭਾਰਤ ਵਿਚ ਸੰਕਰਮਣ ਤੇਜ਼ੀ ਨਾਲ ਫੈਲ ਰਿਹਾ ਹੈ ਪਰ ਇਸ ਦਾ ਰਿਸਕ ਬਣਿਆ ਹੋਇਆ ਹੈ। ਇਸ ਲਈ ਸਤਰਕ ਰਹਿਣ ਦੀ ਲੋੜ ਹੈ। ਵਿਸ਼ਵ ਸਿਹਤ ਸੰਗਠਨ ਨੇ ਸ਼ੁ੍ਰਕਰਵਾਰ ਨੂੰ ਇਕ ਰਿਪੋਰਟ ਰਿਲੀਜ਼ ਕੀਤੀ, ਜਿਸ ਵਿਚ ਉਸ ਨੇ ਕਿਹਾ ਕਿ ਭਾਰਤ ਵਿਚ ਕੋਰੋਨਾ ਦੇ ਕੇਸ ਤਿੰਨ ਹਫ਼ਤਿਆਂ ਵਿਚ ਦੁੱਗਣੇ ਹੋ ਰਹੇ ਹਨ ਪਰ ਮਾਮਲੇ ਲਗਾਤਾਰ ਵਧ ਰਹੇ ਹਨ।
Ayushman Bharat
ਭਾਰਤ ਹੀ ਨਹੀਂ ਬਲਕਿ ਬੰਗਲਾਦੇਸ਼, ਪਾਕਿਸਤਾਨ ਅਤੇ ਦੱਖਣੀ ਏਸ਼ੀਆ ਦੇ ਭਾਰੀ ਅਬਾਦੀ ਵਾਲੇ ਦੇਸ਼ਾਂ ਵਿਚ ਵੀ ਹਾਲੇ ਮਹਾਮਾਰੀ ਦੀ ਸਥਿਤੀ ਵਿਸਫੋਟਕ ਨਹੀਂ ਹੋਈ ਹੈ ਪਰ ਅਜਿਹਾ ਹੋਣਾ ਖਤਰਾ ਬਣਿਆ ਹੋਇਆ ਹੈ।
WHO
ਵਿਸ਼ਵ ਸਿਹਤ ਸੰਗਠਨ ਨੇ ਇਸ ਗੱਲ ਤੋਂ ਵੀ ਸੁਚੇਤ ਕੀਤਾ ਹੈ ਕਿ ਜੇਕਰ ਕੰਮਿਊਨਿਟੀ ਪੱਧਰ 'ਤੇ ਸੰਕਰਮਣ ਸ਼ੁਰੂ ਹੋਇਆ ਤਾਂ ਇਹ ਕਾਫ਼ੀ ਤੇਜ਼ੀ ਨਾਲ ਫੈਲੇਗਾ।
ਵਿਸ਼ਵ ਸਿਹਤ ਸੰਗਠਨ ਨੇ ਰਿਪੋਰਟ ਵਿਚ ਇਹ ਵੀ ਕਿਹਾ ਹੈ ਕਿ ਭਾਰਤ ਵਿਚ ਲੋਕਾਂ ਦੀ ਆਵਾਜਾਈ ਦੁਬਾਰਾ ਸ਼ੁਰੂ ਹੋ ਗਈ ਹੈ, ਅਜਿਹੇ ਵਿਚ ਸੰਕਰਮਣ ਵਧਣ ਦਾ ਖਤਰਾ ਬਣਿਆ ਹੋਇਆ ਹੈ।