
ਈਡੀ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਵਿਰੁੱਧ ਸੋਮਵਾਰ ਨੂੰ ਛਾਪੇਮਾਰੀ ਕੀਤੀ ਗਈ ਸੀ, ਉਹਨਾਂ ਨੇ ਮਨੀ ਲਾਂਡਰਿੰਗ ਵਿਚ ਸਿੱਧੇ ਜਾਂ ਅਸਿੱਧੇ ਤੌਰ 'ਤੇ ਮੰਤਰੀ ਦੀ ਮਦਦ ਕੀਤੀ ਸੀ।
ਨਵੀਂ ਦਿੱਲੀ: ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੌਰਾਨ ਈਡੀ ਨੇ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਅਤੇ ਉਹਨਾਂ ਦੇ ਸਾਥੀਆਂ ਖ਼ਿਲਾਫ਼ ਛਾਪੇਮਾਰੀ ਦੌਰਾਨ 2.85 ਕਰੋੜ ਰੁਪਏ ਦੀ ਨਕਦੀ ਅਤੇ 1.80 ਕਿਲੋਗ੍ਰਾਮ ਦੇ 133 ਸੋਨੇ ਦੇ ਸਿੱਕੇ ਜ਼ਬਤ ਕੀਤੇ ਗਏ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।
ED seizes 2.85 cr cash, 133 gold coins after raids on Satyendar Singh and others
ਈਡੀ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਵਿਰੁੱਧ ਸੋਮਵਾਰ ਨੂੰ ਛਾਪੇਮਾਰੀ ਕੀਤੀ ਗਈ ਸੀ, ਉਹਨਾਂ ਨੇ ਮਨੀ ਲਾਂਡਰਿੰਗ ਵਿਚ ਸਿੱਧੇ ਜਾਂ ਅਸਿੱਧੇ ਤੌਰ 'ਤੇ ਮੰਤਰੀ ਦੀ ਮਦਦ ਕੀਤੀ ਸੀ। ਜਾਂਚ ਏਜੰਸੀ ਨੇ ਇਕ ਬਿਆਨ ਵਿਚ ਕਿਹਾ ਕਿ ‘ਬਿਨ੍ਹਾਂ ਬਿਊਰੇ ਵਾਲੀ’ ਅਤੇ ਸੋਨੇ ਦੇ ਸਿੱਕਿਆਂ ਨੂੰ ‘ਗੁਪਤ’ ਸਥਾਨ ’ਤੇ ਰੱਖਿਆ ਗਿਆ ਸੀ। ਇਸ ਦੌਰਾਨ ਸਤੇਂਦਰ ਜੈਨ ਕੋਲੋਂ 2.79 ਲੱਖ ਰੁਪਏ, ਰਾਮ ਪ੍ਰਕਾਸ਼ (ਜਵੈਲਰ) ਕੋਲੋਂ 2.2 ਕਰੋੜ ਰੁਪਏ, ਵੈਭਵ ਜੈਨ ਕੋਲੋਂ 40 ਲੱਖ ਰੁਪਏ ਅਤੇ ਜੀਐਸ ਮਾਥੁਰ ਕੋਲੋਂ 20 ਲੱਖ ਰੁਪਏ ਜ਼ਬਤ ਕੀਤੇ ਗਏ।
ED seizes 2.85 cr cash, 133 gold coins after raids on Satyendar Singh and others
ਦਿੱਲੀ ਦੇ ਸਿਹਤ ਮੰਤਰੀ ਜੈਨ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ 30 ਮਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਹ 9 ਜੂਨ ਤੱਕ ਈਡੀ ਦੀ ਹਿਰਾਸਤ ਵਿਚ ਹਨ। ਈਡੀ ਨੇ ਸੋਮਵਾਰ ਨੂੰ ਦਿੱਲੀ ਅਤੇ ਆਸ-ਪਾਸ ਦੇ ਖੇਤਰਾਂ ਵਿਚ ਇਕ ਜਵੈਲਰ ਸਮੇਤ ਸੱਤ ਟਿਕਾਣਿਆਂ 'ਤੇ ਤਲਾਸ਼ੀ ਮੁਹਿੰਮ ਚਲਾਈ ਸੀ।