ਇਮਰਾਨ ਖ਼ਾਨ ਵਿਰੁਧ ਦੇਸ਼ਧ੍ਰੋਹ ਦਾ ਮਾਮਲਾ ਦਰਜ ਕਰਵਾਉਣ ਵਾਲੇ ਵਕੀਲ ਦਾ ਕਤਲ

By : BIKRAM

Published : Jun 7, 2023, 2:26 pm IST
Updated : Jun 7, 2023, 2:27 pm IST
SHARE ARTICLE
Imraj Khan
Imraj Khan

ਅਬਦੁਲ ਰੱਜ਼ਾਕ ਸ਼ਾਰ ਨੂੰ 16 ਗੋਲੀਆਂ ਲੱਗੀਆਂ

ਕਰਾਚੀ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਿਰੁਧ ਦੇਸ਼ਧ੍ਰੋਹ ਦਾ ਮਾਮਲਾ ਦਰਜ ਕਰਵਾਉਣ ਵਾਲੇ ਇਕ ਸੀਨੀਅਰ ਪਾਕਿਸਤਾਨੀ ਵਕੀਲ ਦਾ ਅਣਪਛਾਤੇ ਹਥਿਆਰਬੰਦ ਲੋਕਾਂ ਨੇ ਬਲੂਚਿਸਤਾਨ ਸੂਬੇ ਅੰਦਰ ਉਸ ਸਮੇਂ ਗੋਲੀ ਮਾਰ ਕੇ ਕਤਲ ਕਰ ਦਿਤਾ ਜਦੋਂ ਉਹ ਅਦਾਲਤ ਜਾ ਰਹੇ ਸਨ। 

ਪੁਲਿਸ ਨੇ ਕਿਹਾ ਕਿ ਪਾਕਿਸਤਾਨ ਸੁਪਰੀਮ ਕੋਰਟ ਦੇ ਇਕ ਵਕੀਲ ਅਬਦੁਲ ਰੱਜ਼ਾਕ ਸ਼ਾਰ ਦਾ ਮੰਗਲਵਾਰ ਨੂੰ ਕਵੇਟਾ ਦੀ ਹਵਾਈ ਅੱਡਾ ਸੜਕ ’ਤੇ ਅਣਪਛਾਤੇ ਹਮਲਾਵਰਾਂ ਦੀ ਗੋਲੀਬਾਰੀ ’ਚ ਮੌਤ ਹੋ ਗਈ। 

ਉਨ੍ਹਾਂ ਕਿਹਾ ਕਿ ਗੋਲੀ ਲੱਗਣ ਤੋਂ ਬਾਅਦ ਵਕੀਲ ਨੂੰ ਤੁਰਤ ਕਵੇਟਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ’ਚ ਹੀ ਉਸ ਨੇ ਦਮ ਤੋੜ ਦਿਤਾ।  ਸ਼ਾਰ ਨੂੰ 16 ਗੋਲੀਆਂ ਲੱਗੀਆਂ ਸਨ। 

ਤਿੰਨ ਮੋਟਰਸਾਈਕਲਾਂ ’ਤੇ ਸਵਾਰ ਛੇ ਅਣਪਛਾਤੇ ਲੋਕਾਂ ਨੇ ਸ਼ਾਰ ’ਤੇ ਉਸ ਸਮੇਂ ਹਮਲਾ ਕੀਤਾ ਜਦੋਂ ਉਹ ਇਕ ਮਾਮਲੇ ਦੇ ਸਿਲਸਿਲੇ ’ਚ ਅਪਣੀ ਗੱਡੀ ’ਤੇ ਸੁਪਰੀਮ ਕੋਰਟ ਜਾ ਰਹੇ ਸਨ। 

ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ (ਐਸ.ਏ.ਪੀ.ਐਮ.) ਅਤਾਉੱਲਾ ਤਰਾਰ ਨੇ ਕਤਲ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਸ਼ਾਰ ਬਲੂਚਿਸਤਾਨ ਹਾਈ ਕੋਰਟ ’ਚ ਵਿਰੋਧੀ ਆਗੂ ਇਮਰਾਨ ਖ਼ਾਨ ਵਿਰੁਧ ਦੇਸ਼ਧ੍ਰੋਹ ਦੇ ਤਹਿਤ ਮੁਕੱਦਮਾ ਚਲਾਉਣ ਦੀ ਅਪੀਲ ਦਾਇਰ ਕੀਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸੇ ਕਰਕੇ ਉਨ੍ਹਾਂ ਦਾ ਕਤਲ ਕੀਤਾ ਗਿਆ। 

SHARE ARTICLE

ਏਜੰਸੀ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement