ਸਹੁਰਿਆਂ ਦੀ ਸਤਾਈ ਨਵ-ਵਿਆਹੁਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

By : GAGANDEEP

Published : Jun 7, 2023, 6:22 pm IST
Updated : Jun 7, 2023, 6:22 pm IST
SHARE ARTICLE
photo
photo

ਤਿੰਨ ਮਹੀਨੇ ਪਹਿਲਾਂ ਹੋਇਆ ਸੀ ਵਿਆਹ

 

ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਵਿਚ ਇਕ ਵਿਆਹੁਤਾ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। ਰਿਸ਼ਤੇਦਾਰਾਂ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਸਹੁਰੇ ਵਾਲਿਆਂ 'ਤੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਮ੍ਰਿਤਕਾ ਦੇ ਪਤੀ ਸਮੇਤ 3 ਲੋਕਾਂ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: ਪ੍ਰਤਾਪ ਬਾਜਵਾ ਨੇ 'ਆਪ' ਦੇ ਦੋਸ਼ਾਂ ਦਾ ਦਿਤਾ ਜਵਾਬ, 'ਏਜੀ ਦਫ਼ਤਰ 'ਚ ਦਲਿਤ ਭਾਈਚਾਰੇ ਦਾ ਨਹੀਂ ਹੈ ਕੋਈ ਵਕੀਲ' 

ਦੂਜੇ ਪਾਸੇ ਮ੍ਰਿਤਕਾ ਦੀ ਮਾਂ ਦਾ ਰੋ-ਰੋ ਬੁਰਾ ਹਾਲ ਹੈ। ਘਟਨਾ ਗੁਰੂਹਰਸਹਾਏ ਦੇ ਪਿੰਡ ਚੱਕ ਮਹਿਤਾ ਵਾਲਾ ਦੀ ਹੈ। ਜਿਥੇ 20 ਸਾਲਾ ਨੇਹਾ ਰਾਣੀ ਪਤਨੀ ਰਾਕੇਸ਼ ਨੇ 6 ਜੂਨ ਨੂੰ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ। ਉਸ ਦੀ ਸਿਹਤ ਵਿਗੜਨ 'ਤੇ ਰਿਸ਼ਤੇਦਾਰ ਉਸ ਨੂੰ ਸਿਵਲ ਹਸਪਤਾਲ ਗੁਰੂਹਰਸਹਾਏ ਲੈ ਗਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।

ਇਹ ਵੀ ਪੜ੍ਹੋ: ਮੁੱਖ ਮੰਤਰੀ ਵੱਲੋਂ ਇਕ ਸਾਲ ਦੇ ਅੰਦਰ 35ਵਾਂ ਜੱਚਾ-ਬੱਚਾ ਦੇਖਭਾਲ ਕੇਂਦਰ ਲੋਕਾਂ ਨੂੰ ਸਮਰਪਿਤ 

ਮ੍ਰਿਤਕ ਦੇ ਪਿਤਾ ਬਲਦੇਵ ਸਿੰਘ ਨੇ ਦਸਿਆ ਕਿ ਉਹਨਾਂ ਨੇ 12 ਮਾਰਚ 2023 ਨੂੰ ਧੀ ਦਾ ਵਿਆਹ ਬੜੇ ਧੂਮ-ਧਾਮ ਨਾਲ ਕੀਤਾ ਸੀ। ਹੈਸੀਅਤ ਦੇ ਹਿਸਾਬ ਨਾਲ ਵਿਆਹ ਵਿਚ ਦਾਜ  ਵੀ ਦਿਤਾ ਪਰ ਵਿਆਹ ਤੋਂ ਕੁਝ ਦਿਨ ਬਾਅਦ ਹੀ ਸਹੁਰੇ ਵਾਲਿਆਂ ਨੇ ਦਾਜ ਲਈ ਧੀ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿਤਾ। ਉਸ ਨਾਲ ਲੜਨਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਸਹੁਰਿਆਂ ਤੋਂ ਤੰਗ ਆ ਕੇ ਧੀ ਨੇ ਖ਼ੁਦਕੁਸ਼ੀ ਕਰ ਲਈ।

ਦੂਜੇ ਪਾਸੇ ਥਾਣਾ ਗੁਰੂਹਰਸਹਾਏ ਦੇ ਏਐਸਆਈ ਮਹਿੰਦਰ ਸਿੰਘ ਨੇ ਦਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਮ੍ਰਿਤਕਾ ਦੇ ਪਤੀ ਰਾਕੇਸ਼ ਕੁਮਾਰ, ਰਵੀ ਅਤੇ ਰਾਣੀ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਕਿਸੇ ਵੀ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM
Advertisement