Pune Pg Fire News: ਕੁੜੀਆਂ ਦੇ ਪੀਜੀ ਵਿਚ ਲੱਗੀ ਭਿਆਨਕ ਅੱਗ, 1 ਦੀ ਹੋਈ ਮੌਤ, 42 ਨੂੰ ਬਚਾਇਆ
Published : Jun 7, 2024, 2:44 pm IST
Updated : Jun 7, 2024, 2:52 pm IST
SHARE ARTICLE
PG Accommodation Fire News in punjabi
PG Accommodation Fire News in punjabi

Pune Pg Fire News: ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾ ਲਿਆ

PG Accommodation Fire News in punjabi :  ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿਚ ਬੀਤੀ ਰਾਤ ਇਕ ਪੰਜ ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਸ਼ਹਿਰ ਦੇ ਸ਼ਨੀਪਾਰ ਖੇਤਰ ਵਿੱਚ ਇੱਕ ਲੜਕੀਆਂ ਦੇ ਪੀਜੀ  ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 42 ਹੋਰਾਂ ਨੂੰ ਬਚਾ ਲਿਆ ਗਿਆ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ ਗਿਆ। ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾ ਲਿਆ ਹੈ।

ਇਹ ਵੀ ਪੜ੍ਹੋ: BJP NDA Meeting : ਨਾ ਅਸੀਂ ਹਾਰੇ ਸੀ ਅਤੇ ਨਾ ਹੀ ਹਾਰੇ ਹਾਂ। ਜੋ 10 ਸਾਲ ਕੰਮ ਕੀਤਾ ਉਹ ਸਿਰਫ ਟਰੇਲਰ ਸੀ- PM ਮੋਦੀ   

ਪੁਣੇ ਦੇ ਫਾਇਰ ਡਿਪਾਰਟਮੈਂਟ ਮੁਤਾਬਕ ਇਮਾਰਤ ਦੀ ਦੂਜੀ ਮੰਜ਼ਿਲ 'ਤੇ ਪੀਜੀ ਰਿਹਾਇਸ਼ ਦੀਆਂ ਲੜਕੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਮ੍ਰਿਤਕ ਦੀ ਪਛਾਣ ਇਮਾਰਤ ਦੇ ਚੌਕੀਦਾਰ ਵਜੋਂ ਹੋਈ ਹੈ। ਇਹ ਘਟਨਾ ਦੇਰ ਰਾਤ ਕਰੀਬ 1.30 ਵਜੇ ਵਾਪਰੀ। ਅੱਗ ਲੱਗਣ ਤੋਂ ਬਾਅਦ ਇਮਾਰਤ ਵਿੱਚ ਪੀਜੀ ਸੰਚਾਲਿਤ ਵਿੱਚ 40 ਤੋਂ ਵੱਧ ਵਿਦਿਆਰਥਣਾਂ ਫਸ ਗਈਆਂ, ਜਿਨ੍ਹਾਂ ਨੂੰ ਬਾਅਦ ਵਿੱਚ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤ ਦੀ ਦੂਜੀ ਮੰਜ਼ਿਲ 'ਤੇ ਇਕ ਪੀਜੀ 'ਚ 42 ਵਿਦਿਆਰਥਣਾਂ ਰਹਿੰਦੀਆਂ ਹਨ।

ਇਹ ਵੀ ਪੜ੍ਹੋ: Kangana Ranaut Controversy: ਕੰਗਣਾ ਥੱਪੜ ਕਾਂਡ, ਮਹਿਲਾ ਜਵਾਨ ਦੇ ਹੱਕ 'ਚ ਆਏ ਕਿਸਾਨ, 9 ਜੂਨ ਨੂੰ ਮੋਹਾਲੀ 'ਚ ਕੱਢਣਗੇ ਇਨਸਾਫ਼ ਮਾਰਚ

ਗਰਾਊਂਡ ਫਲੋਰ 'ਤੇ ਸਥਿਤ ਇਕ ਅਕਾਊਂਟਿੰਗ ਅਕੈਡਮੀ 'ਚ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮੰਨਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਬੁਝਾਉਣ ਦੀ ਕੋਸ਼ਿਸ਼ ਦੌਰਾਨ ਚੌਕੀਦਾਰ ਦੀ ਸੜ ਕੇ ਮੌਤ ਹੋ ਗਈ। ਉਸ ਦੀ ਲਾਸ਼ ਜ਼ਮੀਨੀ ਮੰਜ਼ਿਲ 'ਤੇ ਇਕ ਕਮਰੇ 'ਚ ਪਈ ਸੀ। ਫਾਇਰ ਬ੍ਰਿਗੇਡ ਨੇ ਪੀੜਤ ਨੂੰ ਸਾਸੂਨ ਜਨਰਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from PG Accommodation Fire News in punjabi, stay tuned to Rozana Spokesman)

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM

Kamal Kaur Bhabhi Death News : ਕਮਲ ਕੌਰ ਭਾਬੀ ਦੇ ਪਿੰਡ 'ਚ ਪਹੁੰਚਿਆ ਪੱਤਰਕਾਰ ਕੱਢ ਲੈ ਲਿਆਇਆ ਅੰਦਰਲੀ ਗੱਲ

13 Jun 2025 2:53 PM

Israel destroyed Iran's nuclear sites; several top leaders, including Iran's army chief, were killed

13 Jun 2025 2:52 PM

Kamal Kaur Bhabhi Death News : Kamal Kaur Bhabhi Murder Case Update | Amritpal Singh Mehron

13 Jun 2025 2:49 PM
Advertisement