ਮਨਪ੍ਰੀਤ ਬਾਦਲ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
Published : Jul 7, 2021, 3:13 pm IST
Updated : Jul 7, 2021, 3:14 pm IST
SHARE ARTICLE
Manpreet Badal Meets Rajnath Singh
Manpreet Badal Meets Rajnath Singh

ਗੁਰਦਾਸਪੁਰ ਅਤੇ ਬਠਿੰਡਾ ਵਿਖੇ ਸੈਨਿਕ ਸਕੂਲ ਖੋਲ੍ਹਣ ਦੀ ਅਪੀਲ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਵਿੱਚ ਦੋ ਹੋਰ ਸੈਨਿਕ ਸਕੂਲ ਸਥਾਪਤ ਕਰਨ ਲਈ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ।

Manpreet Badal Meets Rajnath SinghManpreet Badal Meets Rajnath Singh

ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਫ਼ੌਜੀ ਸਨਮਾਨ ਅਤੇ ਬਹਾਦਰੀ ਪੁਰਸਕਾਰ ਲਈ ਪੰਜਾਬ ਭਾਰਤ ਦਾ ਮੋਹਰੀ ਸੂਬਾ ਰਿਹਾ ਹੈ। ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਦੇ ਸੈਨਿਕਾਂ ਦੀਆਂ ਕੁਰਬਾਨੀਆਂ ਅਤੇ ਸਨਮਾਨ ਜ਼ਿਆਦਾ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਰਫ਼ ਇੱਕੋ-ਇੱਕ ਸੈਨਿਕ ਸਕੂਲ ਕਪੂਰਥਲਾ ਵਿੱਚ ਸਥਿਤ ਹੈ ਅਤੇ ਹੁਣ ਸੂਬੇ ਵੱਲੋਂ ਗੁਰਦਾਸਪੁਰ ਅਤੇ ਬਠਿੰਡਾ ਵਿੱਚ ਦੋ ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਮੰਗ ਕੀਤੀ ਗਈ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਹੋਰਨਾਂ ਸੂਬਿਆਂ ਜਿਵੇਂ ਹਰਿਆਣਾ, ਬਿਹਾਰ ਅਤੇ ਮਹਾਰਾਸ਼ਟਰ ਵਿੱਚ ਦੋ-ਦੋ ਸੈਨਿਕ ਸਕੂਲ ਹਨ ਜਦੋਂਕਿ ਉੱਤਰ ਪ੍ਰਦੇਸ਼ ਵਿੱਚ 3 ਸੈਨਿਕ ਸਕੂਲ ਹਨ।

Rajnath SinghRajnath Singh

ਕੇਂਦਰੀ ਰੱਖਿਆ ਮੰਤਰੀ ਨੇ ਇਸ ਸਬੰਧੀ ਢੁਕਵੀਂ ਕਾਰਵਾਈ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਕੌਮੀ ਸੁਰੱਖਿਆ ਅਤੇ ਭਾਰਤ ਦੀਆਂ ਸਮਾਜਿਕ ਤੇ ਸਭਿਆਚਾਰਕ ਕਦਰਾਂ ਕੀਮਤਾਂ ਦੀ ਰਾਖੀ ਲਈ ਸਿੱਖਾਂ ਅਤੇ ਪੰਜਾਬੀਆਂ ਵੱਲੋਂ ਨਿਭਾਈ ਭੂਮਿਕਾ ਦੀ ਨਿੱਜੀ ਤੌਰ `ਤੇ ਸ਼ਲਾਘਾ ਕਰਦੇ ਹਨ।

Manpreet BadalManpreet Badal

ਰੱਖਿਆ ਮੰਤਰੀ ਦਾ ਸ਼ਲਾਘਾਯੋਗ ਸ਼ਬਦਾਂ ਅਤੇ ਸਮਾਂ ਦੇਣ ਲਈ ਧੰਨਵਾਦ ਕਰਦਿਆਂ ਵਿੱਤ ਮੰਤਰੀ ਬਾਦਲ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਪੱਤਰ ਵੀ ਦਿੱਤਾ ਅਤੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸੈਨਿਕ ਸਕੂਲ ਸਥਾਪਤ ਕਰਨ ਲਈ ਗੁਰਦਾਸਪੁਰ ਦੇ ਡੱਲਾ ਗੋਰੀਆਂ ਵਿਖੇ 40 ਏਕੜ ਜ਼ਮੀਨ ਅਲਾਟ ਕੀਤੀ ਗਈ ਹੈ। ਪੰਜਾਬ, ਬਠਿੰਡਾ ਵਿੱਚ ਇੱਕ ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਇੱਛਾ ਰੱਖਦਾ ਹੈ। ਇਸ ਨਾਲ ਪੰਜਾਬ ਦੇ ਤਿੰਨੋ ਦੋਆਬਾ, ਮਾਝਾ ਅਤੇ ਮਾਲਵਾ ਖੇਤਰਾਂ ਵਿੱਚ 1-1 ਸੈਨਿਕ ਸਕੂਲ ਬਣ ਜਾਵੇਗਾ।

Rajnath SinghRajnath Singh

ਬਾਦਲ ਨੇ ਰੱਖਿਆ ਮੰਤਰਾਲੇ ਤੋਂ ਬਠਿੰਡਾ ਵਿਖੇ ਆਧੁਨਿਕ ਬੱਸ ਅੱਡਾ ਅਤੇ ਟਰਮੀਨਲ ਸਥਾਪਤ ਕਰਨ ਲਈ ਅਧਿਕਾਰਤ ਪ੍ਰਵਾਨਗੀ ਜਾਰੀ ਕਰਾਉਣ ਲਈ ਸ੍ਰੀ ਰਾਜਨਾਥ ਸਿੰਘ ਨੂੰ ਅਪੀਲ ਵੀ ਕੀਤੀ ਕਿਉਂ ਜੋ ਪ੍ਰਸਤਾਵਿਤ ਥਾਂ ਬਠਿੰਡਾ ਫ਼ੌਜੀ ਛਾਉਣੀ ਨੇੜੇ ਲਗਦੀ ਹੈ, ਇਸ ਲਈ ਰੱਖਿਆ ਮੰਤਰਾਲੇ ਤੋਂ ਰਸਮੀ ਇਤਰਾਜ਼ਹੀਣਤਾ ਸਰਟੀਫ਼ਿਕੇਟ ਦੀ ਲੋੜ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਾਰੇ ਲੋੜੀਂਦੇ ਮਿਲਟਰੀ ਨਿਯਮਾਂ ਦੀ ਪਾਲਣਾ ਕੀਤੀ ਗਈ ਹੈ ਅਤੇ ਫ਼ੌਜੀ ਛਾਉਣੀ ਸੀਮਾ ਤੋਂ 100 ਮੀਟਰ ਦਾ ਰਸਤਾ ਵੀ ਛੱਡ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਪ੍ਰਸਤਾਵਤ ਬੱਸ ਟਰਮੀਨਸ, ਮਿਲਟਰੀ ਖੇਤਰ ਨਾਲ ਲਗਦੀਆਂ ਇਮਾਰਤਾਂ ਲਈ ਨਿਰਧਾਰਤ ਉਚਾਈ ਨਾਲੋਂ ਨੀਵਾਂ ਰੱਖਿਆ ਗਿਆ ਹੈ। ਇਤਰਾਜ਼ਹੀਣਤਾ ਸਰਟੀਫ਼ਿਕੇਟ ਲਈ ਲੋੜੀਂਦੇ ਕਾਗ਼ਜ਼ਾਤ ਡਿਫੈਂਸ ਹੈੱਡਕੁਆਰਟਰ ਕੋਲ ਜਮ੍ਹਾਂ ਕਰਵਾ ਦਿੱਤੇ ਗਏ ਹਨ ਅਤੇ ਛੇਤੀ ਪ੍ਰਵਾਨਗੀ ਮਿਲਣ ਨਾਲ ਪ੍ਰਾਜੈਕਟ ਨੂੰ ਹੋਰ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇਗਾ।

ਵਿੱਤ ਮੰਤਰੀ ਨੇ ਰੱਖਿਆ ਮੰਤਰੀ ਨੂੰ ਅੰਮ੍ਰਿਤਸਰ ਵਿਖੇ ਪੰਜਾਬ ਜੰਗੀ ਨਾਇਕ ਯਾਦਗਾਰ ਅਤੇ ਅਜਾਇਬਘਰ ਦਾ ਦੌਰਾ ਕਰਨ ਦਾ ਸੱਦਾ ਵੀ ਦਿੱਤਾ, ਜਿਸ ਨੂੰ ਪੰਜਾਬ ਸਰਕਾਰ ਵੱਲੋਂ 144 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:15 PM

TODAY BARNALA NEWS : ਤਾਪਮਾਨ 45 ਡਿਗਰੀ ਤੋਂ ਪਾਰ ! ਕੋਈ ਪੀ ਰਿਹਾ ਗੰਨੇ ਦਾ ਜੂਸ ਤੇ ਕੋਈ ਪੀ ਰਿਹਾ ਨਿੰਬੂ ਪਾਣੀ

25 May 2024 9:58 AM

Punjab Weather Update : ਲਓ ਜੀ ਆ ਗਿਆ ਤੇਜ਼ ਮੀਂਹ, ਪੰਜਾਬ 'ਚ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਦੇਖੋ LIVE

25 May 2024 8:57 AM

ਕਾਕਾ ਬਰਾੜ ਨੂੰ ਕਮਜ਼ੋਰ ਦੱਸਣ ਵਾਲਿਆਂ ਨੂੰ Goldy Kamboj ਦਾ ਜਵਾਬ"ਇੱਕ ਆਮ ਇਨਸਾਨ ਇਨ੍ਹਾਂ ਨੂੰ ਸਹਿਣ ਨਹੀਂ ਹੋ ਰਿਹਾ"

24 May 2024 4:29 PM
Advertisement